ਮੋਗਾ (ਪਵਨ ਗਰੋਵਰ, ਗੋਪੀ ਰਾਊਕੇ) : ਮੋਗੇ ਜ਼ਿਲੇ 'ਚੋਂ ਲੰਘਦੀ ਬੱਧਨੀ ਕਲਾ ਨਹਿਰ 'ਚੋਂ 6 ਸਾਲਾ ਬੱਚੇ ਦੀ ਗਲੀ-ਸੜੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਬੱਚੇ ਦੀ ਲਾਸ਼ ਬੁਰੀ ਤਰ੍ਹਾਂ ਨੁਕਸਾਨੀ ਹੋਈ ਸੀ ਅਤੇ ਲਾਸ਼ ਨੂੰ ਜਾਨਵਰਾਂ ਵਲੋਂ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਬੱਚੇ ਨੇ ਹਰੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।
ਪੁਲਸ ਨੇ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਰਕਾਰੀ ਹਸਪਤਾਲ 'ਚ ਰਖਵਾ ਦਿੱਤਾ ਹੈ। ਪੁਲਸ ਮੁਤਾਬਕ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਬੱਚੇ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
ਪਤਨੀ ਨੇ ਸ਼ਰੇਆਮ ਖੋਲ੍ਹੀਆਂ ਪੋਲਾਂ ਤਾਂ ਪੰਡਿਤ ਨੇ ਮੀਡੀਆ ਸਾਹਮਣੇ ਧੱਕੇ ਦੇ ਕੇ ਕੱਢਿਆ ਘਰੋਂ ਬਾਹਰ (ਤਸਵੀਰਾਂ)
NEXT STORY