ਬਠਿੰਡਾ : ਮੋਟਰਸਾਈਕਲ ਨਾਲ ਟੱਕਰ ਤੋਂ ਬਾਅਦ ਜ਼ਖਮੀ ਹੋਏ ਗੁਰੂ ਤੇਗ ਬਹਾਦਰ ਨਗਰ ਦੇ 3 ਸਾਲਾ ਬੱਚੇ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਡਾਕਟਰ ਵਲੋਂ ਸਮੇਂ ਸਿਰ ਇਲਾਜ ਨਾ ਕਰਨ ਕਾਰਨ ਬੱਚੇ ਦੀ ਮੌਤ ਹੋਈ ਹੈ। ਪਰਿਵਾਰ ਨੇ ਡਾਕਟਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਮੌਕੇ 'ਤੇ ਪਹੁੰਚੀ ਪੁਲਸ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਡਾਕਟਰ ਪਾਸੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
ਕਰਜ਼ਾ ਦਿਵਾਉਣ ਦੇ ਨਾਮ 'ਤੇ ਮਾਰੀ ਪੰਦਰਾਂ ਲੱਖ ਦੀ ਠੱਗੀ
NEXT STORY