ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਅੱਜ ਸਵੇਰੇ 8 ਵਜੇ ਮੋਗਾ ਦੇ ਥਾਣਾ ਮਹਿਣਾ ਅਧੀਨ ਆਉਂਦੇ ਸਰਕਾਰੀ ਸਕੂਲ ਮਹਿਣਾ ਵਿਚੋਂ ਇਕ 12 ਸਾਲਾ ਬੱਚੇ ਨੂੰ ਅਗਵਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਦੋਂ ਇਸ ਦੀ ਸੂਚਨਾ ਥਾਣਾ ਮਹਿਣਾ ਦੀ ਮੁੱਖ ਅਫਸਰ ਅਰਸ਼ਪ੍ਰੀਤ ਕੌਰ ਨੂੰ ਮਿਲੀ ਤਾਂ ਉਨ੍ਹਾਂ ਨੇ ਇਹ ਮਸਲਾ ਮੋਗਾ ਦੇ ਐੱਸ. ਐੱਸ. ਪੀ., ਐੱਸ. ਪੀ. ਡੀ. ਦੇ ਧਿਆਨ 'ਚ ਲਿਆਂਦਾ। ਜਿਨ੍ਹਾਂ ਨੇ ਫੌਰੀ ਟੀਮਾਂ ਬਣਾ ਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ। ਟੈਕਨੀਕਲ ਟੀਮਾਂ ਦੇ ਸਹਿਯੋਗ ਨਾਲ ਦੋ ਘੰਟਿਆਂ ਵਿਚ ਹੀ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਗਿਆ ਅਤੇ ਅਗਵਾ ਕਰਨ ਵਾਲੇ ਵਿਅਕਤੀ ਨੂੰ ਵੀ ਤੇਜ਼ਧਾਰ ਕਾਪੇ ਸਮੇਤ ਗ੍ਰਿਫਤਾਰ ਕੀਤਾ ਗਿਆ।
ਇੱਥੇ ਇਹ ਵੀ ਪਤਾ ਲੱਗਾ ਹੈ ਕਿ ਬੱਚੇ ਨੂੰ ਅਗਵਾ ਕਰਨ ਵਾਲਾ ਸੰਤੋਖ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
ਪਤਾ ਲੱਗਾ ਹੈ ਕਿ ਅਗਵਾਕਾਰ ਦੇ ਪੀੜਤ ਬੱਚੇ ਦੀ ਦਾਦੀ ਦੇ ਪ੍ਰੇਮ ਸਬੰਧ ਸਨ। ਇਸ ਮੌਕੇ 'ਤੇ ਥਾਣਾ ਮਹਿਣਾ ਦੇ ਮੁੱਖ ਅਫਸਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਬੱਚੇ ਨੂੰ ਉਸ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ ਸਥਿਤ ਯੂਨੀਵਰਸਿਟੀ ਦੇ ਕੁੜੀਆਂ ਦੇ ਹੋਸਟਲ 'ਚ ਪਿਆ ਭੜਥੂ, ਗਰਮਾਇਆ ਮਾਹੌਲ
ਉਧਰ ਦੂਸਰੇ ਪਾਸੇ ਅਗਵਾ ਕੀਤੇ ਬੱਚੇ ਦੇ ਮਾਤਾ-ਪਿਤਾ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਥਾਣਾ ਮਹਿਣਾ ਦੀ ਮੁੱਖ ਅਫਸਰ ਅਰਸ਼ਪ੍ਰੀਤ ਕੌਰ ਦੇ ਜਿਨ੍ਹਾਂ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਡੇ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਪਾਰਟੀ ਸਾਡੀ ਮਦਦ ਨਾ ਕਰਦੀ ਤਾਂ ਹੋ ਸਕਦਾ ਸਾਡੇ ਬੱਚੇ ਨੂੰ ਜਾਨ ਤੋਂ ਮਾਰ ਦਿੰਦਾ। ਥਾਣਾ ਮਹਿਣਾ ਦੇ ਪੁਲਸ ਪਾਰਟੀ ਵੱਲੋਂ ਨਿਭਾਈ ਸੇਵਾ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ।
ਇਹ ਵੀ ਪੜ੍ਹੋ : ਸਰਕਾਰੀ ਬੱਸ ਨੇ ਮਚਾਇਆ ਕਹਿਰ, ਦੋ ਪਰਿਵਾਰਾਂ 'ਚ ਵਿਛਾ ਦਿੱਤੇ ਸੱਥਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰੁਣਪ੍ਰੀਤ ਸਿੰਘ ਸੋਧ ਬਣੇ ਪੰਜਾਬ ਕੈਬਨਿਟ 'ਚ ਮੰਤਰੀ, ਜਾਣੋ ਸਿਆਸੀ ਸਫ਼ਰ
NEXT STORY