ਬਠਿੰਡਾ(ਸੁਖਵਿੰਦਰ)-ਸਦਰ ਰਾਮਪੁਰਾ ਪੁਲਸ ਨੇ ਇਕ ਨਾਬਾਲਿਗ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਬਦਿਆਲਾ ਵਾਸੀ ਇਕ 13 ਸਾਲਾ ਨਾਬਾਲਿਗ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿੰਡ ਦੇ ਹੀ ਇਕ ਵਿਅਕਤੀ ਨੇ ਉਸ ਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ 'ਤੇ ਬਿਠਾ ਲਿਆ ਅਤੇ ਉਸ ਨੂੰ ਪਿੰਡ ਤੋਂ ਬਾਹਰ ਗੰਦੇ ਨਾਲੇ ਨਜ਼ਦੀਕ ਲੈ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਜ਼ਬਰਦਸਤੀ ਉਸ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਵੱਲੋਂ ਰੌਲਾ ਪਾਉਣ 'ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋਣ 'ਚ ਸਫ਼ਲ ਹੋ ਗਿਆ। ਜਾਂਚ ਅਧਿਕਾਰੀ ਜਗਦੇਵ ਸਿੰਘ ਨੇ ਦੱਸਿਆ ਕਿ ਬਦਫੈਲੀ ਦੀ ਪੁਸ਼ਟੀ ਨਹੀਂ ਹੋ ਸਕੀ, ਇਸ ਲਈ ਰਿਪੋਰਟ ਚੰਡੀਗੜ੍ਹ ਵਿਖੇ ਭੇਜੀ ਗਈ ਹੈ। ਫਿਲਹਾਲ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਨੇ ਕੀਤੀ ਖੁਦਕੁਸ਼ੀ
NEXT STORY