ਜਲੰਧਰ (ਮਹੇਸ਼, ਸੋਨੂੰ)- ਜਲੰਧਰ ਵਿਖੇ ਕਿਸ਼ਨਪੁਰਾ ਦੇ ਨਾਲ ਲੱਗਦੇ ਬਲਦੇਵ ਨਗਰ ਇਲਾਕੇ ਵਿਚ ਸੋਮਵਾਰ ਸਵੇਰੇ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਤਿੰਨ ਸਾਲਾ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਕਾਰ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਬੱਚੇ ਦੇ ਮੁੰਡਨ ਕਰਵਾਉਣ ਲਈ ਮਹਾਮਾਈ ਦੇ ਦਰਬਾਰ ਜਾਣਾ ਸੀ ਅਤੇ ਘਰ ਵਿਚ ਉਸ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਪਰਿਵਾਰ ਨੇ ਸੁੱਖਾਂ ਸੁੱਖ-ਸੁੱਖ ਕੇ ਪੁੱਤ ਲਿਆ ਸੀ।
ਇਹ ਵੀ ਪੜ੍ਹੋ: Punjab: ਅਗਨੀਵੀਰ ਦੀ ਟ੍ਰੇਨਿੰਗ ਦੇਣ ਵਾਲੇ ਫ਼ੌਜੀ ਨਾਲ ਵਾਪਰਿਆ ਅਜੀਬ ਭਾਣਾ, ਮਾਮਲਾ ਜਾਣ ਹੋਵੋਗੇ ਹੈਰਾਨ

ਵਾਪਰੇ ਹਾਦਸੇ ਨੇ ਪਲਾਂ ਵਿਚ ਖ਼ੁਸ਼ੀਆਂ ਨੂੰ ਮਾਤਮ ਵਿਚ ਬਦਲ ਦਿੱਤਾ। ਉਕਤ ਬੱਚਾ ਪਰਿਵਾਰ ਵਿਚ 7 ਸਾਲ ਬਾਅਦ ਹੋਇਆ ਸੀ। ਮ੍ਰਿਤਕ ਬੱਚੇ ਦੀ ਪਛਾਣ ਤ੍ਰਿਪੁਰ ਪੁੱਤਰ ਵਰਿੰਦਰ ਲੱਕੀ ਦੇ ਰੂਪ ਵਿਚ ਹੋਈ ਹੈ। ਬੱਚੇ ਤ੍ਰਿਪੁਰ ਦੀ ਮੌਤ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਨੇ ਦੱਸਿਆ ਕਿ 7 ਸਾਲ ਬਾਅਦ ਪ੍ਰਮਾਤਮਾ ਨੇ ਉਨ੍ਹਾਂ ਨੂੰ ਬੱਚੇ ਦੀ ਦਾਤ ਦਿੱਤੀ ਸੀ ਅਤੇ ਉਹ ਬੱਚੇ ਦਾ ਮੁੰਡਨ ਕਰਵਾਉਣ ਦੀ ਤਿਆਰੀ ਕਰ ਰਹੇ ਸੀ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਅਜੇ ਤਿਆਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਰਾਮਾ ਮੰਡੀ ਥਾਣੇ ਦੇ ਏ. ਐੱਸ. ਆਈ. ਬਲਕਰਨ ਸਿੰਘ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਬੱਚੇ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਲੋਕ ਉੱਥੇ ਇਕੱਠੇ ਹੋ ਗਏ ਅਤੇ ਫਰਾਰ ਡਰਾਈਵਰ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲਸ ਵੱਲੋਂ ਮਾਮਲਾ ਦਰਜ ਕਰਨ ਲਈ ਪਰਿਵਾਰ ਅਤੇ ਲੋਕਾਂ ਦੇ ਬਿਆਨ ਲਏ ਜਾ ਰਹੇ ਹਨ।
ਇਹ ਵੀ ਪੜ੍ਹੋ: ਨਵੀਂ ਮੁਸੀਬਤ 'ਚ ਘਿਰਣਗੇ ਪੰਜਾਬ ਵਾਸੀ! ਬੰਦ ਹੋਣ ਜਾ ਰਹੇ ਨੇ ਇਹ ਰਸਤੇ, ਜਾਰੀ ਹੋਈ ਡੈੱਡਲਾਈਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਟਲੀ 'ਚ ਨੌਜਵਾਨ ਦੀ ਮੌਤ ਮਗਰੋਂ ਵੱਡੀ ਮੁਸੀਬਤ 'ਚ ਪਿਆ ਪਰਿਵਾਰ, ਚੂੜੇ ਵਾਲੀ ਆਪਣੇ ਆਪ ਨੂੰ ਦੱਸਣ ਲੱਗੀ...
NEXT STORY