ਜ਼ੀਰਾ (ਰਾਜੇਸ਼ ਢੰਡ, ਗੁਰਮੇਲ ਸਿੰਘ) : ਪਿੰਡ ਤਲਵੰਡੀ ਮੰਗੇ ਖਾਂ ਵਿਖੇ ਇਕ ਛੋਟੇ ਬੱਚੇ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਨੇ ਮੌਤ ਦਾ ਦੋਸ਼ ਪਿੰਡ ਦੀ ਡਿਸਪੈਂਸਰੀ ’ਚ ਕੰਮ ਕਰਦੀਆਂ ਮਹਿਲਾ ਸਿਹਤ ਕਰਮੀਆਂ ’ਤੇ ਲਗਾਉਂਦਿਆਂ ਇਨਸਾਫ਼ ਲੈਣ ਲਈ ਪ੍ਰਸ਼ਾਸਨ ਨੂੰ ਲਿਖਤੀ ਰੂਪ ’ਚ ਸ਼ਿਕਾਇਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੱਚਾ ਲਵਪ੍ਰੀਤ ਸਿੰਘ ਕਰੀਬ 2-3 ਮਹੀਨਿਆਂ ਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਤਲਵੰਡੀ ਮੰਗੇ ਖਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਇਕ ਸਰਕਾਰੀ ਡਿਸਪੈਂਸਰੀ ਹੈ, ਜਿੱਥੇ ਹਰ ਬੁੱਧਵਾਰ ਛੋਟੇ ਬੱਚਿਆਂ ਨੂੰ ਵਿਭਾਗ ਵਲੋਂ ਦੱਸੇ ਅਨੁਸਾਰ ਟੀਕੇ ਲਗਾਏ ਜਾਂਦੇ ਹਨ।
ਇਹ ਵੀ ਪੜ੍ਹੋ- ਜ਼ਮੀਨੀ ਵਿਵਾਦ ਦਾ ਖ਼ੂਨੀ ਰੂਪ, ਫਿਰੋਜ਼ਪੁਰ 'ਚ ਭਤੀਜੇ ਨੇ ਚਾਚੇ 'ਤੇ ਕੀਤੀ ਤਾਬੜਤੋੜ ਫਾਇਰਿੰਗ
ਇਸ ਮੌਕੇ ਉਸ ਦੀ ਪਤਨੀ ਰਾਜਪਾਲ ਕੌਰ ਸਾਡੇ ਛੋਟੇ ਬੱਚੇ ਨੂੰ ਲੈ ਕੇ ਪਿੰਡ ਦੀ ਸਰਕਾਰੀ ਡਿਸਪੈਂਸਰੀ ਵਿਚ ਟੀਕੇ ਲਗਵਾਉਣ ਵਾਲਾ ਕਾਰਡ ਨਾਲ ਲੈ ਕੇ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਡਿਸਪੈਂਸਰੀ ’ਚ ਮੌਜੂਦ ਮਹਿਲਾ ਸਿਹਤ ਕਰਮੀਆਂ ਵਲੋਂ ਕਾਰਡ ਦੇਖੇ ਬਿਨਾਂ ਹੀ ਮੇਰੇ ਬੱਚੇ ਦੇ 4 ਟੀਕੇ ਲਗਾ ਦਿੱਤੇ ਗਏ, ਜਿਸ ਕਾਰਨ 1 ਘੰਟੇ ਬਾਅਦ ਹੀ ਬੱਚੇ ਨੂੰ ਤੇਜ਼ ਬੁਖਾਰ ਹੋ ਗਿਆ ਅਤੇ ਕੋਟ ਈਸੇ ਖਾਂ ਨੂੰ ਇਲਾਜ ਲਈ ਜਾਂਦੇ ਸਮੇਂ ਹੀ ਰਾਹ ਵਿਚ ਬੱਚੇ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਧੀ ਨੂੰ ਜਨਮ ਦੇਣ ਤੋਂ ਕੁਝ ਘੰਟਿਆਂ ਮਗਰੋਂ ਜਹਾਨੋਂ ਤੁਰ ਗਈ ਮਾਂ, ਪਰਿਵਾਰ ਨੇ ਡਾਕਟਰ 'ਤੇ ਲਾਏ ਗੰਭੀਰ ਇਲਜ਼ਾਮ
ਪਰਿਵਾਰ ਨੇ ਉੱਚ ਅਧਿਕਾਰੀਆਂ ਤੋਂ ਆਪਣੇ ਬੱਚੇ ਦੀ ਮੌਤ ਦੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਲਾਪ੍ਰਵਾਹੀ ਨਾਲ ਕੰਮ ਕਰਨ ਵਾਲੇ ਮਹਿਲਾ ਸਿਹਤ ਕਰਮੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉੱਥੇ ਹੀ ਮਾਮਲੇ ਸਬੰਧੀ ਪੱਖ ਜਾਣਨ ਲਈ ਮੁੱਢਲਾ ਸਿਹਤ ਕੇਂਦਰ ਕੱਸੋਆਣਾ ਦੇ ਐੱਸ. ਐੱਮ. ਓ. ਡਾ. ਬਲਕਾਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਾਂਚ ਚੱਲ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਹੈਰੀਟੇਜ ਸਟਰੀਟ ’ਚ ਹੋਏ ਧਮਾਕਿਆਂ ’ਚ ਅੱਤਵਾਦੀ ਹਮਲੇ ਦਾ ਖ਼ਦਸ਼ਾ, ਗ੍ਰਹਿ ਮੰਤਰਾਲਾ ਨੇ ਮੰਗੀ ਰਿਪੋਰਟ
NEXT STORY