ਸਮਰਾਲਾ (ਵਿਪਨ ਭਾਰਦਵਾਜ): ਸਮਰਾਲਾ 'ਚ ਇਕ ਘਰ ਅੰਦਰ 10 ਸਾਲਾ ਬੱਚੇ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਗਈ। ਬੱਚੇ ਨੂੰ ਕਰੰਟ ਪੈਣ 'ਤੇ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰਾਜਨ ਪੁੱਤਰ ਰਣਜੀਤ ਯਾਦਵ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਭਿਆਨਕ ਜਹਾਜ਼ ਹਾਦਸਾ! ਮੌਤਾਂ ਦਾ ਖ਼ਦਸ਼ਾ
ਰਣਜੀਤ ਯਾਦਵ ਆਪਣੇ ਪਰਿਵਾਰ ਦੇ ਨਾਲ ਸ੍ਰੀ ਗੁਰੂ ਅਰਜੁਨ ਦੇਵ ਕਲੋਨੀ ਦੇ ਕੋਲ ਕਿਰਾਏ ਦੇ ਘਰ ਵਿਚ ਰਹਿੰਦਾ ਹੈ। ਅੱਜ ਜਦੋਂ ਉਸ ਦਾ ਪੁੱਤਰ ਰਾਜਨ ਲੋਹੇ ਦੀ ਪੌੜੀ ਉੱਪਰ ਚੜ੍ਹ ਰਿਹਾ ਸੀ ਤਾਂ ਪੌੜੀ ਵਿਚ ਅਚਾਨਕ ਕਰੰਟ ਆ ਗਿਆ, ਜਿਸ ਕਾਰਨ ਉਸ ਨੂੰ ਜ਼ੋਰਦਾਰ ਝਟਕਾ ਲੱਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰ ਵੱਲੋਂ ਉਸ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵੀ ਲਿਜਾਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀ ਹੱਦ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਮ੍ਰਿਤਕ ਦੇ ਪਿਤਾ ਰਣਜੀਤ ਯਾਦਵ ਨੇ ਦੱਸਿਆ ਕਿ ਪਹਿਲਾਂ ਵੀ ਬਹੁਤ ਵਾਰ ਲੋਹੇ ਦੀ ਪੌੜੀ ਵਿਚ ਕਰੰਟ ਆਉਂਦਾ ਹੈ, ਪਰ ਕਿਸੇ ਨੇ ਠੀਕ ਨਹੀਂ ਕਰਵਾਇਆ। ਉਸ ਨੇ ਕਿਹਾ ਕਿ ਅਸੀਂ ਤਾਂ ਪ੍ਰਵਾਸੀ ਹਾਂ ਤੇ ਇੱਥੇ ਕਿਰਾਏ ਦੇ ਮਕਾਨ 'ਤੇ ਰਹਿ ਰਹੇ ਹਾਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਭਾਰਤ ਬੰਦ ਦਾ ਕਿੰਨਾ ਕੁ ਅਸਰ? ਤਸਵੀਰਾਂ 'ਚ ਵੇਖੋ ਹਾਲਾਤ
NEXT STORY