ਸ੍ਰੀ ਆਨੰਦਪੁਰ ਸਾਹਿਬ (ਰਾਕੇਸ਼ ਰਾਣਾ) : ਮੋਰਿੰਡਾ ਦੇ ਪਿੰਡ ਖੱਟ 'ਚ ਇਕ 7 ਸਾਲਾ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸ਼ਰਮਨਾਕ ਮਾਮਲੇ ਦੇ ਦੋਸ਼ ਇਕ 75 ਸਾਲਾ ਰਿਟਾਇਰਡ ਅਧਿਆਪਕ 'ਤੇ ਲੱਗੇ ਹਨ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਬੱਚੀ ਦੋਸ਼ੀ ਕਾਕਾ ਸਿੰਘ ਦੇ ਘਰ ਖੇਡਣ ਲਈ ਗਈ ਸੀ, ਜਿਸ ਦੌਰਾਨ ਉਸ ਨਾਲ ਦੁਸ਼ਕਰਮ ਕੀਤਾ ਗਿਆ।
ਉਧਰ ਅਰੋਪੀ ਕਾਕਾ ਸਿੰਘ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸਨੇ ਕਿਹਾ ਕਿ ਇਹ ਸਭ ਉਸਨੂੰ ਬਦਨਾਮ ਕਰਨ ਲਈ ਕੀਤਾ ਗਿਆ ਹੈ। ਫਿਲਹਾਲ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਮੈਡੀਕਲ ਰਿਪੋਰਟ ਆਉਣ 'ਤੋਂ ਬਾਅਦ ਹੀ ਸਥਿਤੀ ਸਾਫ ਹੋ ਸਕੇਗੀ। ਉਧਰ ਅਰੋਪੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਸਿੱਖਿਆ ਮੰਤਰੀ ਵਲੋਂ ਸ਼ਨੀਵਾਰ ਨੂੰ ਜਲੰਧਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ
NEXT STORY