ਮੋਹਾਲੀ : ਇੱਥੇ ਸ਼ਾਹੀਮਾਜਰਾ 'ਚ ਇੰਡਸਟਰੀਅਲ ਇਲਾਕੇ 'ਚ ਸਥਿਤ ਇਕ ਫੈਕਟਰੀ 'ਚ ਸੋਮਵਾਰ ਨੂੰ ਦਰਦਨਾਕ ਹਾਦਸਾ ਵਾਪਰਿਆ, ਜਿਸ ਦੌਰਾਨ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇੰਡਸਟਰੀਅਲ ਇਲਾਕੇ 'ਚ ਫੈਕਟਰੀ ਅੰਦਰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਲੋਕ ਅੱਗ 'ਚ ਬੁਰੀ ਤਰ੍ਹਾਂ ਝੁਲਸ ਗਏ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਨੀਵੇਂ ਇਲਾਕਿਆਂ ਲਈ ਜਾਰੀ ਹੋਈ ਚਿਤਾਵਨੀ, ਰਹੋ ਸਾਵਧਾਨ
ਫਾਇਰ ਅਫ਼ਸਰ ਸੁਰੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਗ ਦੀ ਸ਼ੁਰੂਆਤ ਫੈਕਟਰੀ ਦੇ ਅੰਦਰ ਇਕ ਛੋਟੀ ਚੁੱਲ੍ਹਾ ਨੁਮਾ ਚੀਜ਼ ਤੋਂ ਹੋਈ, ਜਿਸ 'ਤੇ ਚਾਹ ਬਣਾਈ ਜਾ ਰਹੀ ਸੀ। ਅਚਾਨਕ ਅੱਗ ਭੜਕ ਗਈ ਅਤੇ ਫੈਕਟਰੀ 'ਚ ਡਾਈ ਨਿਰਮਾਣ ਦਾ ਕੰਮ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੈ ਗਿਆ ਆਹ ਪੰਗਾ!
ਇਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾਇਆ ਅਤੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ
NEXT STORY