ਦਸੂਹਾ / ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਰਾਧਾ ਸੁਆਮੀ ਕਲੋਨੀ ਵਿਚ ਕਿਰਾਏ 'ਤੇ ਰਹਿੰਦੀ ਔਰਤ ਦੇ ਪੁੱਤਰ ਨੂੰ ਅਗਵਾ ਕਰਨ ਦੇ ਦੋਸ਼ ਵਿਚ ਬੱਚੇ ਦੇ ਪਿਤਾ ਅਤੇ ਦਾਦੇ ਦੇ ਖ਼ਿਲਾਫ਼ ਦਸੂਹਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਦਸੂਹਾ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੂਲ ਰੂਪ ਵਿਚ ਥਾਮਰ (ਅਦੋਆ) ਅੰਬਾਲਾ ਹਰਿਆਣਾ ਸੂਬੇ ਨਾਲ ਸੰਬੰਧਤ ਔਰਤ ਕਾਜਲ ਦੇ ਬਿਆਨ ਦੇ ਆਧਾਰ 'ਤੇ ਦਸੂਹਾ ਪੁਲਸ ਨੇ ਇਹ ਮਾਮਲਾ ਉਸ ਦੇ ਪਤੀ ਸੰਜੀਵ ਕੁਮਾਰ ਅਤੇ ਸਹੁਰੇ ਰਜਿੰਦਰ ਸਿੰਘ ਪੁੱਤਰ ਸਤਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ: ਘਰ ਦੀ ਛੱਤ ’ਤੇ ਪਾਣੀ ਵਾਲੀ ਟੈਂਕੀ ਕੋਲੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, ਫੈਲੀ ਸਨਸਨੀ
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਕਾਜਲ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲੋਂ ਵੱਖ ਹੋਣ ਕੇ ਆਪਣੇ 6 ਵਰ੍ਹਿਆਂ ਦੇ ਪੁੱਤਰ ਰਾਜਨ ਰਾਣਾ ਨਾਲ ਦਸੂਹਾ ਵਿਖੇ ਗੁਰਮੇਲ ਸਿੰਘ ਪੁੱਤਰ ਟਹਿਲ ਸਿੰਘ ਦੇ ਘਰ ਕਿਰਾਏ 'ਤੇ ਰਹਿ ਰਹੀ ਹੈ ਅਤੇ ਉਸ ਦਾ ਆਪਣੇ ਪਤੀ ਨਾਲ ਘਰੇਲੂ ਹਿੰਸਾ, ਖ਼ਰਚੇ ਅਤੇ ਤਲਾਕ ਨੂੰ ਲੈ ਕੇ ਮਾਣਯੋਗ ਅਦਾਲਤ ਵਿਚ ਕੇਸ ਚੱਲ ਰਿਹਾ ਹੈ। ਇਸ ਦੌਰਾਨ ਬੀਤੀ ਸਵੇਰ ਉਸ ਦਾ ਪਤੀ ਅਤੇ ਸਹੁਰਾ ਉਸ ਦੇ ਘਰ ਆਏ ਅਤੇ ਜ਼ਬਰਦਸਤੀ ਉਸ ਦੇ ਪੁੱਤਰ ਨੂੰ ਅਗਵਾ ਕਰਕੇ ਲੈ ਗਏ। ਹਾਲਾਂਕਿ ਇਸ ਦੌਰਾਨ ਮੁਹੱਲਾ ਵਾਸੀਆਂ ਦੀ ਮਦਦ ਨਾਲ ਪੁਲਸ ਨੇ ਉਸ ਦੇ ਸਹੁਰੇ ਨੂੰ ਕਾਬੂ ਕਰ ਲਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਰਜਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੁਲਝੀ ਅੰਨ੍ਹੇ ਕਤਲ ਦੀ ਗੁੱਥੀ, ਨਸ਼ੇ ਲਈ 20 ਰੁਪਏ ਨਾ ਦੇਣ 'ਤੇ ਪੁੱਤ ਨੇ ਹੀ ਕੀਤਾ ਮਾਂ ਦਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
PU ਦੇ ਕੇਂਦਰੀਕਰਨ ਮਾਮਲੇ ਸਬੰਧੀ ਐਕਸ਼ਨ 'ਚ CM ਮਾਨ, ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ
NEXT STORY