ਜਲੰਧਰ (ਜ. ਬ.)– ਜਲੰਧਰ ਵਿਖੇ ਅਰਬਨ ਅਸਟੇਟ ਫੇਜ਼-1 ਵਿਚ ਬੁੱਧਵਾਰ ਸਕੂਲ ਜਾ ਰਹੇ 13 ਸਾਲਾ ਬੱਚੇ ਨੂੰ ਕਥਿਤ ਤੌਰ ’ਤੇ ਅਗਵਾ ਕਰ ਲਿਆ ਗਿਆ। ਬੱਚਾ ਸਵੇਰੇ 10 ਵਜੇ ਘਰੋਂ ਚਲਿਆ ਸੀ ਪਰ ਪੇਪਰ ਦੇਣ ਦੇ ਕਾਫ਼ੀ ਸਮੇਂ ਬਾਅਦ ਵੀ ਜਦੋਂ ਉਹ ਵਾਪਸ ਨਾ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗਾ। ਤੁਰੰਤ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਥਾਣਾ ਨੰਬਰ 7 ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਰੋਜ ਕੁਮਾਰ ਚੌਧਰੀ ਮੂਲ ਨਿਵਾਸੀ ਬਿਹਾਰ, ਹਾਲ ਨਿਵਾਸੀ ਅਰਬਨ ਅਸਟੇਟ ਫੇਜ਼-1 ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਕਿਰਾਏ ’ਤੇ ਰਹਿੰਦਾ ਹੈ ਅਤੇ ਮਿਹਨਤ-ਮਜ਼ਦੂਰੀ ਕਰਦਾ ਹੈ। ਉਸ ਨੇ ਕਿਹਾ ਕਿ 28 ਸਤੰਬਰ ਨੂੰ ਉਸ ਦਾ ਬੇਟਾ ਰਾਜ ਵਰਧਨ (13) ਸਵੇਰੇ 10 ਵਜੇ ਪੇਪਰ ਦੇਣ ਲਈ ਸਕੂਲ ਲਈ ਗਿਆ ਸੀ ਪਰ ਘਰ ਨਹੀਂ ਮੁੜਿਆ। ਉਨ੍ਹਾਂ ਉਸ ਦੀ ਕਾਫ਼ੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਲੱਗਾ। ਰਾਜ ਵਰਧਨ ਆਪਣੇ ਕਿਸੇ ਦੋਸਤ ਜਾਂ ਰਿਸ਼ਤੇਦਾਰ ਦੇ ਘਰ ਵੀ ਨਹੀਂ ਗਿਆ।
ਇਹ ਵੀ ਪੜ੍ਹੋ: ਸੂਬੇ 'ਚ ਵਿਛਿਆ ਟਰੈਵਲ ਏਜੰਟਾਂ ਦਾ ਜਾਲ, ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੀ ਆੜ ’ਚ ਚੱਲ ਰਹੀ ਠੱਗੀ ਦੀ ਮੋਟੀ ਖੇਡ
ਸਰੋਜ ਨੇ ਸ਼ੱਕ ਪ੍ਰਗਟਾਇਆ ਕਿ ਉਸ ਦੇ ਬੇਟੇ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ। ਇਸ ਸਬੰਧੀ ਜਦੋਂ ਥਾਣਾ ਨੰਬਰ 7 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ 8 ਅਕਤੂਬਰ ਤਕ ਬੰਦ, ਦੁਬਈ ਉਡਾਣ ਦਾ ਸਮਾਂ ਵੀ ਬਦਲਿਆ
NEXT STORY