ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਡੇਰਾ ਬਾਬਾ ਨਾਨਕ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੱਚਾ ਰੋਜ਼ਾਨਾ ਦੀ ਤਰ੍ਹਾਂ ਸਕੂਲ ਗਿਆ ਸੀ ਪਰ ਛੁੱਟੀ ਤੋਂ ਬਾਅਦ ਘਰ ਵਾਪਸ ਨਹੀਂ ਪਹੁੰਚਿਆ। ਬੱਚੇ ਦੇ ਘਰ ਨਾ ਪਰਤਣ ’ਤੇ ਪਰਿਵਾਰਕ ਮੈਂਬਰਾਂ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਲੜਕੇ ਦੀ ਪਛਾਣ ਜਸਕਰਨ ਸਿੰਘ(14) ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਲਾ ਫਤਿਹ ਸਿੰਘ ਡੇਰਾ ਬਾਬਾ ਨਾਨਕ ਵਜੋਂ ਦੱਸੀ ਗਈ ਹੈ ਅਤੇ ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਬੱਚੇ ਦੀ ਭਾਲ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!
ਪਰਿਵਾਰ ਨੇ ਸਰਕਾਰੀ ਸਕੂਲ ਦੇ ਪ੍ਰਬੰਧਕਾਂ ਪ੍ਰਤੀ ਵੀ ਆਪਣਾ ਰੋਸ ਜ਼ਾਹਿਰ ਕੀਤਾ ਹੈ ਅਤੇ ਬੱਚੇ ਬਾਰੇ ਜਾਣਕਾਰੀ ਨਾ ਮਿਲਣ ਕਾਰਨ ਗੁੱਸਾ ਪ੍ਰਗਟਾਇਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਬੱਚੇ ਦੀ ਭਾਲ ਲਈ ਆਸ-ਪਾਸ ਦੇ ਇਲਾਕਿਆਂ ਅਤੇ ਸੰਭਾਵਿਤ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਬੱਚੇ ਨੂੰ ਜਲਦ ਤੋਂ ਜਲਦ ਲੱਭਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
"ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ ਫਰੰਟ ਦਾ ਪ੍ਰਧਾਨ
NEXT STORY