ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)– ਪੰਜਾਬ ਪੁਲਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ. ਐੱਸ. ਏ. ਐੱਮ.) ਨੂੰ ਦੇਖਣ, ਰੱਖਣ ਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ’ਚ ਸ਼ਾਮਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ 54 ਸ਼ੱਕੀਆਂ ਵਿਅਕਤੀਆਂ ਦੀ ਪਛਾਣ ਵੀ ਕੀਤੀ ਗਈ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਰ ਦੀਆਂ ਮੰਡੀਆਂ ਹੋਣਗੀਆਂ ਬੰਦ! ਚਿੰਤਾ 'ਚ ਪਏ ਕਿਸਾਨ
ਇਹ ਕਾਰਵਾਈ ਮਾਣਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ, ਜਿਸ ’ਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣਾ, ਆਪਣੇ ਕੋਲ ਰੱਖਣਾ, ਅੱਗੇ ਭੇਜਣਾ ਤੇ ਇਸ ਸਬੰਧੀ ਰਿਪੋਰਟ ਨਾ ਕਰਨਾ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਆਫੈਂਸਿਜ਼ (ਪੋਕਸੋ ਐਕਟ ਤਹਿਤ ਸਜ਼ਾਯੋਗ ਹੈ, ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ।
ਡੀ. ਜੀ. ਪੀ. ਨੇ ਦੱਸਿਆ ਕਿ ਸਾਈਬਰ ਪੁਲਸ ਵੱਲੋਂ Child Pornography Racket ਦਾ ਪਰਦਾਫਾਸ਼ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਰਾਮਸਰਾ ਦੇ ਰਹਿਣ ਵਾਲੇ ਵਿਜੇਪਾਲ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਮੁਲਜ਼ਮ ਕੋਲੋਂ 39 ਇਲੈਕਟ੍ਰਾਨਿਕ ਉਪਕਰਨ ਵੀ ਜ਼ਬਤ ਕੀਤੇ ਹਨ ਤੇ ਜੋ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜੇ ਗਏ ਹਨ। ਇਸ ਸਬੰਧ ’ਚ ਸਾਈਬਰ ਪੁਲਸ ਥਾਣੇ ਵਿਖੇ ਸੂਚਨਾ ਟੈਕਨਾਲੋਜੀ (ਆਈ.ਟੀ.) ਐਕਟ ਦੀ ਧਾਰਾ 67-ਬੀ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਪ੍ਰਸਾਰਿਤ ਕਰਨ ਜਾਂ ਇਸ ਦੀ ਵੰਡ ਬਾਰੇ ਗ੍ਰਹਿ ਮੰਤਰਾਲੇ ਵੱਲੋਂ ਪ੍ਰਾਪਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬੇ ਦੀ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਜਿਹੀ ਸਮੱਗਰੀ ਨੂੰ ਦੇਖਣ, ਆਪਣੇ ਕੋਲ ਰੱਖਣ, ਪ੍ਰਸਾਰਿਤ ਕਰਨ ਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਲਈ ਸੀ. ਪੀਜ਼./ਐੱਸ. ਐੱਸ. ਪੀਜ਼ ਨਾਲ ਤਾਲਮੇਲ ਜ਼ਰੀਏ ਵਿਸ਼ੇਸ਼ ਅਭਿਆਨ ਚਲਾਇਆ।
ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ? ਭਾਜਪਾ ਆਗੂ ਨੇ ਦਿੱਤਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਕਾਰਵਾਈ ਦੇ ਪਹਿਲੇ ਪੜਾਅ ਦੌਰਾਨ ਪੰਜਾਬ ਭਰ ’ਚ 54 ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ, ਜਦਕਿ ਫਾਜ਼ਿਲਕਾ ਤੋਂ ਇੰਸਟਾਗ੍ਰਾਮ ਤੇ ਟੈਲੀਗ੍ਰਾਮ ਦੀ ਵਰਤੋਂ ਕਰਕੇ ਉਕਤ ਸਮੱਗਰੀ ਨੂੰ ਵੇਚਣ ਤੇ ਦੂਸਰਿਆਂ ਨਾਲ ਸਾਂਝਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਿਨਸੀ ਸ਼ੋਸ਼ਣ ਸਬੰਧੀ ਪੰਜ ਸਾਲ ਤੱਕ ਦੀ ਕੈਦ ਤੇ 10 ਲੱਖ ਰੁਪਏ ਤੱਕ ਦਾ ਜੁਰਮਾਨੇ ਦੀ ਵਿਵਸਥਾ : ADGP
ਹੋਰ ਵੇਰਵੇ ਸਾਂਝੇ ਕਰਦਿਆਂ ਏ. ਡੀ. ਜੀ. ਪੀ. ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਇਹ ਕਾਰਵਾਈ, ਜਿਸ ’ਚ ਐੱਸ. ਪੀ. ਸਾਈਬਰ ਕ੍ਰਾਈਮ ਜਸ਼ਨਦੀਪ ਗਿੱਲ ਵੱਲੋਂ ਪੂਰਨ ਤਾਲਮੇਲ ਕੀਤਾ ਗਿਆ, ਆਨਲਾਈਨ ਬਾਲ ਸ਼ੋਸ਼ਣ ਦੇ ਟਾਕਰੇ ਲਈ ਪੰਜਾਬ ਦੇ ਯਤਨਾਂ ਦਾ ਹਿੱਸਾ ਸੀ। ਕਾਰਵਾਈ ਅਜੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਮੌਜੂਦਾ ਕਾਨੂੰਨ ਦੇ ਤਹਿਤ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣ, ਅੱਗੇ ਸਾਂਝਾ ਕਰਨ ਜਾਂ ਆਪਣੇ ਕੋਲ ਰੱਖਣਾ, ਪੋਕਸੋ ਐਕਟ ਦੀ ਧਾਰਾ 15 ਅਤੇ ਆਈਟੀ ਐਕਟ, 2000 ਦੀ ਧਾਰਾ 67(ਬੀ ) ਤਹਿਤ ਸਜ਼ਾਯੋਗ ਅਪਰਾਧ ਹੈ, ਜਿਸ ਵਿਚ ਪੰਜ ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦੇ ਜ਼ੁਰਮਾਨੇ ਦੀ ਵਿਵਸਥਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਭਰ ਦੀਆਂ ਮੰਡੀਆਂ ਹੋਣਗੀਆਂ ਬੰਦ! ਚਿੰਤਾ 'ਚ ਪਏ ਕਿਸਾਨ
NEXT STORY