ਬਲਾਚੌਰ (ਬ੍ਰਹਮਪੁਰੀ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ 'ਜੀਵਨਜੋਤ' ਤਹਿਤ ਜ਼ਿਲ੍ਹੇ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਚਲਾਈ ਮੁਹਿੰਮ ਹੇਠ ਅੱਜ ਬਲਾਕ ਬਲਾਚੌਰ ਵਿੱਚ ਬਾਲ ਭਿੱਖਿਆ ਵਿੱਚ ਲੱਗੇ ਤਿੰਨ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲਾ ਦਫ਼ਤਰ ਦੀ ਟੀਮ ਵੱਲੋਂ ਬਲਾਕ ਬਲਾਚੌਰ ਵਿੱਚ ਭੱਦੀ ਰੋਡ, ਬੱਸ ਸਟੈਂਡ, ਮੇਨ ਚੌਕ, ਗਹੂਣ ਰੋਡ ‘ਤੇ ਚੈਕਿੰਗ ਦੌਰਾਨ ਇਨ੍ਹਾਂ ਤਿੰਨ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ, ਜਿਨ੍ਹਾਂ ਨੂੰ ਅਗਲੇਰੇ ਹੁਕਮਾਂ ਲਈ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ ਹੈ। ਜ਼ਿਲਾ ਬਾਲ ਸੁਰੱਖਿਆ ਯੂਨਿਟ ਵਲੋਂ ਬੱਚਿਆਂ ਦੀ ਸੋਸ਼ਲ ਇਨਵੇਸਟੀਗੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਬੱਚਿਆਂ ਨੂੰ ਉਮਰ ਅਨੁਸਾਰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੀ ਦਿੱਤਾ ਜਾ ਸਕੇ।
ਇਹ ਵੀ ਪੜ੍ਹੋ : ਹੁਣ ਸਕੂਲਾਂ 'ਚ ਵੀ ਬੱਚਿਆਂ ਦਾ ਹੋਵੇਗਾ ਆਧਾਰ ਕਾਰਡ ਅਪਡੇਟ! UIDAI ਨੇ ਬਣਾਇਆ ਮਾਸਟਰ ਪਲਾਨ
ਜਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦੀ ਰੋਕਥਾਮ ਅਤੇ ਬੱਚਿਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਦੇ ਡੀ.ਐਨ.ਏ. ਟੈਸਟਿੰਗ ਕਰਵਾਉਣ ਲਈ ਪ੍ਰੋਜੈਕਟ ਜੀਵਨ ਜੋਤ-2 ਸ਼ੁਰੂ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਬੱਚਾ ਕਿਸੇ ਵੀ ਤਰੀਕੇ ਸੋਸ਼ਣ ਜਾਂ ਟਰੈਫਿਕਿੰਗ ਦਾ ਸ਼ਿਕਾਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ਵਿੱਚ ਲੱਗੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਲ ਭਲਾਈ ਕਮੇਟੀ ਨਾਲ ਮਿਲ ਕੇ ਉਨ੍ਹਾ ਨੂੰ ਹਰ ਸੰਭਵ ਮਦਦ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਾਸੋਂ ਨਿਰਦੇਸ਼ਾਂ ਅਨੁਸਾਰ ਅਜਿਹੇ ਮਾਪੇ ਜੋ ਬੱਚਿਆਂ ਤੋਂ ਬਾਲ ਭਿੱਖਿਆ ਕਰਵਾ ਰਹੇ ਹਨ, ਦਾ ਡੀਐਨਏ ਟੈਸਟ ਕਰਵਾਇਆ ਜਾਵੇ ਕਿਉਂਕਿ ਅਕਸਰ ਇਹ ਦੇਖਣ ਵਿੱਚ ਆਇਆ ਹੈ ਕਿ ਦੂਸਰੇ ਰਾਜਾਂ ਤੋ ਆਏ ਹੋਏ ਪ੍ਰਵਾਸੀ ਅਤੇ ਉਨਾਂ ਦੇ ਬੱਚੇ ਪੰਜਾਬ ਵਿੱਚ ਭੀਖ ਮੰਗਦੇ ਹਨ ਅਤੇ ਕਈ ਵਾਰ ਉਨਾਂ ਦੇ ਨਾਲ ਉਹਨਾਂ ਦੇ ਮਾਪੇ ਹੀ ਬੱਚਿਆਂ ਤੋਂ ਭੀਖ ਮੰਗਵਾ ਰਹੇ ਹੁੰਦੇ ਹਨ।
ਇਹ ਵੀ ਪੜ੍ਹੋ : ਇੰਦੌਰ ਤੋਂ ਪੁਣੇ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਡਰਾਈਵਰ ਸਮੇਤ 8 ਯਾਤਰੀ ਜ਼ਖਮੀ
ਜ਼ਿਲਾ ਪ੍ਰੋਗਰਾਮ ਅਧਿਕਾਰੀ ਨੇ ਦੱਸਿਆ ਕਿ ਇਹ ਵੀ ਜਰੂਰੀ ਨਹੀਂ ਹੈ ਕਿ ਜਿਨਾਂ ਦੇ ਨਾਲ ਬੱਚੇ ਭੀਖ ਮੰਗ ਰਹੇ ਹਨ ਉਹ ਵਿਅਕਤੀ ਬੱਚਿਆਂ ਦੇ ਅਸਲ ਮਾਪੇ ਹੀ ਹੋਣ। ਉਨ੍ਹਾਂ ਦੱਸਿਆ ਕਿ ਇਸ ਲਈ ਇਸ ਸਬੰਧੀ ਜਾਂਚ ਕਰਵਾਉਣ ਲਈ ਡੀ. ਐੱਨ. ਏ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਕਾਰਜਸ਼ੀਲ ਜ਼ਿਲਾ ਬਾਲ ਸੁਰੱਖਿਆ ਯੂਨਿਟ ਨੂੰ ਸਬ-ਡਵੀਜ਼ਨਲ ਪੱਧਰੀ ਕਮੇਟੀਆਂ ਨਾਲ ਮਿਲ ਕੇ ਜ਼ਿਲੇ ਵਿੱਚ ਬਾਲ ਭਖਿਆ ਵਿੱਚ ਲੱਗੇ ਹੋਏ ਬੱਚਿਆਂ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਬੱਚਾ ਕਿਤੇ ਵੀ ਭੀਖ ਨਾ ਮੰਗ ਰਿਹਾ ਹੋਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਅਤੇ ਨਾ ਹੀ ਬੱਚਿਆਂ ਨੂੰ ਭੀਖ ਮੰਗਣ ਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਚਾਇਲਡ ਹੈਲਪਲਾਈਨ ਨੰਬਰ 1098 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਧਿਆਪਕਾਂ ਦੇ ਡਰੈੱਸ ਕੋਡ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਿਭਾਗ ਨੇ ਲਿਆ ਅਹਿਮ ਫ਼ੈਸਲਾ
NEXT STORY