ਸਮਰਾਲਾ (ਗਰਗ) : ਦੇਸ਼ ਵਿੱਚ ਓਮੀਕ੍ਰੋਨ ਦੇ ਵੱਧਦੇ ਖ਼ਤਰੇ ਨੂੰ ਵੇਖਦੇ ਹੋਏ ਭਾਰਤ ਸਰਕਾਰ ਵਲੋਂ ਅੱਜ 3 ਜਨਵਰੀ ਤੋਂ ਦੇਸ਼ ਭਰ ਵਿੱਚ 15 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਵਿੱਚ ਵੀ 14 ਲੱਖ ਬੱਚਿਆਂ ਨੂੰ ਭਾਰਤ ਸਰਕਾਰ ਵਲੋਂ ਬੱਚਿਆਂ ਲਈ ਪ੍ਰਵਾਨਤ ਕੀਤੀ ਕੋਵੈਕਸੀਨ ਦਾ ਪਹਿਲਾ ਟੀਕਾ ਲਗਾਉਣ ਦੀ ਮੁਹਿੰਮ ਅੱਜ ਤੋਂ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਕੋਰੋਨਾ ਦੇ ਵੱਧਦੇ ਹੋਏ ਪ੍ਰਭਾਵ ਅਤੇ ਵੈਕਸੀਨ ਦੇ ਦੁਨੀਆ ਭਰ ਵਿੱਚ ਆਏ ਚੰਗੇ ਨਤੀਜਿਆਂ ਨੂੰ ਵੇਖਦੇ ਹੋਏ ਮਾਪਿਆਂ ਵਲੋਂ ਆਪਣੇ ਬੱਚਿਆਂ ਨੂੰ ਕੋਰੋਨਾ ਟੀਕਾ ਲਗਵਾਉਣ ਲਈ ਭਾਰੀ ਉਤਸ਼ਾਹ ਵਿਖਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਸਿਵਲ ਹਸਪਤਾਲ ਸਮਰਾਲਾ ਵਿਖੇ ਵੀ ਬੱਚਿਆਂ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ ਐੱਸ. ਐੱਮ. ਓ. ਡਾ. ਤਾਰਿਕਜੋਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਟੀਕਾਕਰਣ ਨੋਡਲ ਅਫ਼ਸਰ ਡਾ. ਪੱਲਵੀ ਮੈਨਨ ਦੀ ਨਿਗਰਾਨੀ ਹੇਠ ਟੀਕਾਕਰਣ ਸਟਾਫ਼ ਵਲੋਂ 15 ਤੋਂ 18 ਸਾਲ ਉਮਰ ਦੇ ਬੱਚਿਆਂ ਨੂੰ ਅੱਜ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਗਈ। ਇਸ ਮੌਕੇ ਐੱਸ. ਐੱਮ. ਓ. ਡਾ. ਤਾਰਿਕਜੋਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਦੇ ਟੀਕਾਕਰਣ ਲਈ ਹਸਪਤਾਲ ਵਿੱਚ ਵਿਸ਼ੇਸ਼ ਪ੍ਰੰਬਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ 'ਸੁਖਨਾ ਝੀਲ' 'ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ
ਜਿਹੜੇ ਬੱਚਿਆਂ ਦੇ ਅੱਜ ਪਹਿਲੀ ਡੋਜ਼ ਲਗਾਈ ਜਾ ਰਹੀ ਹੈ, ਇਨ੍ਹਾਂ ਨੂੰ 28 ਦਿਨਾਂ ਬਾਅਦ ਅਗਲੀ ਡੋਜ਼ ਲਗਾਈ ਜਾਵੇਗੀ। ਡਾ. ਤਾਰਿਕਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੋਰੋਨਾਂ ਦੇ ਵੱਧਦੇ ਖ਼ਤਰੇ ਅਤੇ ਸਰਕਾਰ ਵੱਲੋਂ 15 ਜਨਵਰੀ ਤੋਂ ਬਿਨਾਂ ਟੀਕਾਕਰਣ ਵਾਲੇ ਵਿਅਕਤੀਆਂ ਦੇ ਜਨਤਕ ਥਾਵਾਂ 'ਤੇ ਜਾਣ ਦੀਆਂ ਲਗਾਈਆਂ ਸਖ਼ਤ ਪਾਬੰਦੀਆਂ ਦੇ ਚੱਲਦੇ ਹਸਪਤਾਲ ਵਿੱਚ ਟੀਕਾਕਰਣ ਲਈ ਅਚਾਨਕ ਭਾਰੀ ਭੀੜ ਜੁੱਟ ਗਈ ਹੈ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਮਜੀਠੀਆ ਦੀਆਂ ਤਸਵੀਰਾਂ ਨੇ ਮਚਾਈ ਸਿਆਸੀ ਹਲਚਲ, ਦਿੱਤੇ ਗਏ ਜਾਂਚ ਦੇ ਹੁਕਮ
ਉਨ੍ਹਾਂ ਦੱਸਿਆ ਕਿ ਸਵੇਰ ਤੋਂ ਹੀ ਲੋਕਾਂ ਦੀਆਂ ਕੋਰੋਨਾ ਟੀਕਾ ਲਗਵਾਉਣ ਲਈ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਓਧਰ ਦੂਜੇ ਪਾਸੇ ਸੂਬੇ ਦੇ ਸਿਹਤ ਸਕੱਤਰ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੂਬੇ ਦੇ 15 ਤੋਂ 18 ਸਾਲ ਤੱਕ ਦੇ 14 ਲੱਖ ਬੱਚਿਆਂ ਦੇ ਟੀਕਾਕਰਣ ਦਾ ਟੀਚਾ ਰੱਖਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਰਨਾਲਾ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀਆਂ ਔਰਤਾਂ ਤੇ ਧੀਆਂ ਲਈ ਕੀਤੇ ਵੱਡੇ ਐਲਾਨ
NEXT STORY