ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ, ਰਣਦੀਪ ਰਿਣੀ) - ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਮਗਰੋਂ ਬੱਚੇ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ 'ਤੇ ਕਿਨਾਰੇ ਬਣੇ ਸਰਕੰਡਿਆ 'ਚੋਂ ਸਵੇਰ ਦੇ ਸਮੇਂ ਬਰਾਮਦ ਕੀਤੀ ਗਈ। ਬੱਚੇ ਦੀ ਲਾਸ਼ ਮਿਲਣ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਬੱਚੇ ਦੀ ਪਛਾਣ ਕ੍ਰਿਸ਼ਨ ਕੁਮਾਰ (10) ਪੁੱਤਰ ਪੰਨੇ ਲਾਲ ਵਜੋਂ ਹੋਈ ਹੈ, ਜੋ ਘਰੋਂ ਲੋਹਾ ਚੁੱਗਣ ਲਈ ਗਿਆ ਸੀ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ ਪਰਮਜੀਤ ਸਿੰਘ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚੇ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਹਨ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਸ਼ੀਆਂ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਲਾਸ਼ ਨੂੰ ਝਾੜੀਆਂ 'ਚ ਸੁੱਟ ਦਿੱਤਾ।
ਨਾ ਕਰਜ਼ੇ ਖਤਮ ਹੋਏ, ਨਾ ਰੁਕਿਆ ਕੁਰਕੀਆਂ ਦਾ ਦੌਰ
NEXT STORY