ਭੀਖੀ (ਤਾਇਲ): ਆਈ. ਟੀ. ਬੀ. ਪੀ. 'ਚ ਪਿਛਲੇ 11 ਸਾਲਾਂ ਤੋਂ ਅਰੁਣਾਚਲ ਪ੍ਰਦੇਸ਼ ਦੇ ਚੀਨ ਨਾਲ ਲੱਗਦੇ ਬਾਰਡਰ ਡਾਮਡਿੰਗ ਵਿਖੇ ਤਾਇਨਾਤ ਸਥਾਨਕ ਕਸਬੇ ਦੇ ਫੌਜੀ ਜਵਾਨ ਜਸਵੰਤ ਸਿੰਘ ਦੇ ਪਿਛਲੇ ਦਿਨੀਂ ਸ਼ਹੀਦ ਹੋ ਜਾਣ ਨਾਲ ਉਸ ਦੇ ਪਰਿਵਾਰ ਨੂੰ ਮਾਣ-ਸਨਮਾਨ ਨਾ ਮਿਲਣ 'ਤੇ ਲੋਕਾਂ 'ਚ ਭਾਰੀ ਰੋਸ ਹੈ। ਸ਼ਹੀਦ ਜਵਾਨ ਦੀ ਅੱਜ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਸ੍ਰੀ ਗੁਰੂ ਰਵਿਦਾਸ ਮੰਦਰ, ਭੀਖੀ ਵਿਖੇ ਪਾਇਆ ਗਿਆ। ਅੱਜ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ 'ਚ ਭੋਗ ਦੀ ਰਸਮ 'ਚ ਸ਼ਮੂਲੀਅਤ ਕੀਤੀ ਪਰ ਇਲਾਕਾ ਨਿਵਾਸੀ ਅਤੇ ਪਰਿਵਾਰ 'ਚ ਇਸ ਗੱਲ ਦਾ ਰੋਸਾ ਪਾਇਆ ਗਿਆ ਕਿ ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਜਸਵੰਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਣਦਾ ਮਾਣ-ਸਨਮਾਨ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਸਾਬਕਾ ਫ਼ੌਜੀ ਨੇ ਦਿੱਤਾ ਖੌਫ਼ਨਾਕ ਵਾਰਦਾਤ ਨੂੰ ਅੰਜਾਮ, ਹਾਲਤ ਦੇਖ ਭਰਾ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਸ਼ਹੀਦ ਨੌਜਵਾਨ ਦੀ ਪਤਨੀ ਬੇਅੰਤ ਕੌਰ ਨੇ ਦੱਸਿਆ ਕਿ ਭਾਵੇਂ ਉਸ ਦੇ ਪਤੀ ਦਾ ਸਸਕਾਰ ਗੁਹਾਟੀ (ਆਸਾਮ) ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਪਰ ਫੌਜ ਦੇ ਅਧਿਕਾਰੀਆਂ ਨੇ ਉਸ ਦੇ ਪਤੀ ਦੀ ਮ੍ਰਿਤਕ ਦੇਹ ਦੀ ਬੇਕਦਰੀ ਕੀਤੀ ਹੈ। ਉਨ੍ਹਾਂ ਕਿਹਾ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਭਾਵੇਂ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਆਏ ਸਨ ਪਰ ਸਰਕਾਰ ਦਾ ਕੋਈ ਵੀ ਅਧਿਕਾਰੀ, ਵਿਧਾਇਕ, ਮੰਤਰੀ ਆਦਿ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਨਹੀਂ ਵੰਡਾਉਣ ਆਇਆ। ਸ਼ਹੀਦ ਦੇ ਭਰਾ ਕੁਲਵਿੰਦਰ ਸਿੰਘ ਨੇ ਵੀ ਆਈ. ਟੀ. ਬੀ. ਪੀ. ਦੇ ਅਧਿਕਾਰੀਆਂ 'ਤੇ ਉਕਤ ਦੋਸ਼ ਲਾਉਂਦਿਆਂ ਭਾਰਤ ਸਰਕਾਰ ਤੋਂ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ। ਕੁਲਵਿੰਦਰ ਸਿੰਘ ਨੇ ਮੰਗ ਕੀਤੀ ਕਿ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ, ਬੱਚਿਆਂ ਦੀ ਮੁਫਤ ਪੜ੍ਹਾਈ ਅਤੇ ਪੰਜਾਬ ਸਰਕਾਰ ਪਾਸੋਂ 50 ਲੱਖ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਹੈਵਾਨੀਅਤ ਦੀਆਂ ਹੱਦਾਂ ਪਾਰ : ਡਰਾ-ਧਮਕਾ ਕੇ ਨਾਬਾਲਗਾ ਨਾਲ 8 ਸਾਲ ਤੱਕ ਕਰਦਾ ਰਿਹਾ ਜਬਰ-ਜ਼ਿਨਾਹ
ਗਾਇਬ ਸਰੂਪਾਂ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਦਾ ਰੋਹ ਵਧਿਆ, ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਘਰਾਂ ਦਾ ਘਿਰਾਓ
NEXT STORY