ਅਜਨਾਲਾ (ਬਾਠ) : ਤਹਿਸੀਲ ਅਜਨਾਲਾ ਦੇ ਨਾਲ ਲੱਗਦੇ ਪਿੰਡ ਭਲਾ ਪਿੰਡ ਵਿਖੇ ਅੰਮ੍ਰਿਤਸਰ/ਅਜਨਾਲਾ ਮੁੱਖ ਮਾਰਗ ਉੱਤੇ ਪੈਟਰੋਲ ਪੰਪ ਨੇੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਗਲੇ ਵਿਚ ਖੂਨੀ ਚਾਈਨਾ ਡੋਰ ਫਿਰਨ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਪ੍ਰਾਪਤ ਜਾਣਕਾਰੀ ਅਨੁਸਾਰ 18 ਸਾਲਾ ਨੌਜਵਾਨ ਪਵਨ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਭਲਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਅੱਜ ਕਿਸੇ ਕੰਮ ਲਈ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ਹਿਰ ਜਾ ਰਿਹਾ ਸੀ ਕਿ ਅਚਾਨਕ ਪੈਟਰੋਲ ਪੰਪ ਨੇੜੇ ਖੂਨੀ ਚਾਈਨਾ ਡੋਰ ਗਲੇ ਵਿਚ ਫਿਰ ਗਈ ਅਤੇ ਉਸ ਦਾ ਗਲਾ ਬੁਰੀ ਤਰ੍ਹਾਂ ਦੇ ਨਾਲ ਵੱਢਿਆ ਗਿਆ ਜਿਸ ਨੂੰ ਨੇੜਲੇ ਸਿਵਲ ਹਸਪਤਾਲ ਅਜਨਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਇਸ ਮੌਕੇ ਮ੍ਰਿਤਕ ਪਵਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੀ ਚਾਈਨਾ ਡੋਰ ਗਲੇ ਵਿਚ ਫਿਰਨ ਨਾਲ ਮੌਤ ਹੋਈ ਹੈ ਪਰ ਜਦੋਂ ਉਹ ਜ਼ਖਮੀ ਹਾਲਤ ਵਿਚ ਪਵਨ ਨੂੰ ਸਿਵਲ ਹਸਪਤਾਲ ਅਜਨਾਲਾ ਲੈ ਕੇ ਪਹੁੰਚੇ ਤਾਂ ਉੱਥੇ ਕਿਸੇ ਵੀ ਮੁਲਾਜ਼ਮ ਦੇ ਹਾਜ਼ਰ ਨਾ ਹੋਣ ਕਾਰਨ ਇਲਾਜ ਵਿਚ ਹੋਈ ਦੇਰੀ ਕਰਕੇ ਪਵਨ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਾਰ-ਵਾਰ ਬਹੁਤ ਰੌਲਾ ਪਾਇਆ ਪਰ ਹਸਪਤਾਲ ਦੇ ਕਿਸੇ ਵੀ ਕਰਮਚਾਰੀ ਨੇ ਉਨ੍ਹਾਂ ਨੂੰ ਮੁੱਢਲੀ ਮੈਡੀਕਲ ਸਹਾਇਤਾ ਨਹੀਂ ਦਿੱਤੀ। ਇਸ ਸਬੰਧੀ ਡਿਊਟੀ 'ਤੇ ਹਾਜ਼ਰ ਡਾ.ਰੇਮਨ ਨੇ ਦੱਸਿਆ ਕਿ ਇਕ ਨੌਜਵਾਨ ਨੂੰ ਜ਼ਖਮੀ ਹਾਲਤ 'ਚ ਲਿਆਂਦਾ ਗਿਆ ਸੀ ਜਿਸ ਦੀ ਮੌਤ ਹੋ ਚੁੱਕੀ ਹੈ ਅਤੇ ਚਾਈਨਾ ਡੋਰ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਹੈ। ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਬਣਦੀ ਕਾਰਵਾਈ ਕੀਤੀ ਜਾਵੇਗੀ
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਨੇ ਸੋਸ਼ਲ ਮੀਡੀਆ ਪੋਸਟ ਕਰਕੇ ਕੀਤਾ ਵੱਡਾ ਧਮਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗ ਗਈ ਇਹ ਪਾਬੰਦੀ
NEXT STORY