ਸਾਹਨੇਵਾਲ (ਜਗਰੂਪ)- ਹਰ ਸਾਲ ਜਨਵਰੀ ਦੇ ਮਹੀਨੇ ’ਚ ਲੋਹੜੀ ਅਤੇ ਬਸੰਤ ਪੰਚਮੀ ਤੇ ਪਤੰਗਬਾਜ਼ੀ ਦੇ ਸ਼ੌਕੀਨ ਲੋਕ ਅਕਸਰ ਹੀ ਪਤੰਗਬਾਜ਼ੀ ਕਰਦੇ ਹਨ। ਭਾਵੇਂ ਇਹ ਰੀਤ ਸਦੀਆਂ ਤੋਂ ਚਲਦੀ ਆ ਰਹੀ ਹੈ ਪਰ ਕੁਝ ਸਾਲਾਂ ਤੋਂ ਆਈ ਚਾਈਨਾ ਡੋਰ ਨੇ ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰੱਖਿਆ ਹੈ, ਕਿਉਂਕਿ ਇਨ੍ਹਾਂ ਦਿਨਾਂ ’ਚ ਕਈ ਵਾਰ ਚਾਈਨਾ ਡੋਰ ਨਾਲ ਪੰਛੀ ਅਤੇ ਇਨਸਾਨ ਜ਼ਖ਼ਮੀ ਹੋ ਜਾਂਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਇਸ ਵਾਰ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਮੁੰਡੀਆਂ ਖੁਰਦ ਅਧੀਨ ਪੈਂਦੀ ਦਸਮੇਸ਼ ਕਾਲੋਨੀ ਦੀ ਪੰਚਾਇਤ ਨੇ ਇਕ ਅਜਿਹੀ ਪਹਿਲਕਦਮੀ ਕੀਤੀ ਹੈ ਕਿ ਉਨ੍ਹਾਂ ਨੇ ਚਾਈਨਾ ਡੋਰ ਨਾਲ ਪਤੰਗ ਉਡਾਉਣ ਅਤੇ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਖੁਦ ਨਜ਼ਰ ਰੱਖਣ ਦਾ ਫੈਸਲਾ ਕਰਨ ਦੇ ਨਾਲ ਹੀ ਐਲਾਨ ਕਰ ਦਿੱਤਾ ਹੈ ਕਿ ਜਿਹੜੇ ਲੋਕ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨਗੇ, ਉਨ੍ਹਾਂ ਨੂੰ 1 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜਿਹੜੇ ਲੋਕ ਚਾਈਨਾ ਡੋਰ ਵੇਚਣਗੇ ਉਨ੍ਹਾਂ ਉੱਪਰ ਪੰਚਾਇਤ ਖੁਦ ਸਖ਼ਤ ਕਾਰਵਾਈ ਕਰਵਾਏਗੀ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਇਸ ਮੌਕੇ ਦਸਮੇਸ਼ ਕਾਲੋਨੀ ਦੇ ਸਰਪੰਚ ਜਸਪਾਲ ਸਿੰਘ ਨੇ ਕਿਹਾ ਕਿ ਇਸ ਵਾਰ ਸਾਡੀ ਪੰਚਾਇਤ ਚਾਈਨਾ ਡੋਰ ਵੇਚਣ ਅਤੇ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ’ਤੇ ਖੁਦ ਨਜ਼ਰ ਰੱਖੇਗੀ। ਜਿਹੜੇ ਲੋਕ ਵੀ ਇਸ ਦੀ ਉਲੰਘਣਾ ਕਰਨਗੇ ਉਨ੍ਹਾਂ ਉੱਪਰ ਬਣਦੀ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਬਾਕੀ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਰੀਆਂ ਪੰਚਾਇਤਾਂ ਖੂਨੀ ਡੋਰ ਦੀ ਰੋਕਥਾਮ ਨੂੰ ਆਪਣੀ ਜ਼ਿੰਮੇਵਾਰੀ ਸਮਝਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਰਟ ਸਰਕਟ ਕਾਰਨ ਦੁਕਾਨ ’ਚ ਲੱਗੀ ਅੱਗ, ਸਾਮਾਨ ਸੜ ਕੇ ਸੁਆਹ
NEXT STORY