ਫਿਰੋਜ਼ਪੁਰ (ਮਲਹੋਤਰਾ) : ਸੀਮਾ ਸੁਰੱਖਿਆ ਬਲ ਨੇ ਅੰਤਰ ਰਾਸ਼ਟਰੀ ਹਿੰਦ-ਪਾਕ ਸਰਹੱਦ ਨੇੜੇ ਇੱਕ ਡਰੋਨ ਬਰਾਮਦ ਕੀਤਾ ਹੈ। ਥਾਣਾ ਸਦਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬੀ. ਐੱਸ. ਐੱਫ. ਦੇ ਸਹਾਇਕ ਕਮਾਂਡੈਂਟ ਮੇਹਰ ਲਾਲ ਸੈਣੀ ਨੇ ਦੱਸਿਆ ਕਿ ਓਲਡ ਮੁਹੰਮਦੀਵਾਲਾ ਚੈਕਪੋਸਟ ਦੇ ਕੋਲ ਗਸ਼ਤ ਦੌਰਾਨ ਜਵਾਨਾਂ ਨੂੰ ਖੇਤ ਵਿਚ ਇੱਕ ਡਰੋਨ ਡਿੱਗਾ ਮਿਲਿਆ।
ਇਹ ਡਰੋਨ ਚੀਨ ਨਿਰਮਿਤ ਹੈ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਰਹੱਦ ਪਾਰੋਂ ਸਮੱਗਲਿੰਗ ਕਰਨ ਲਈ ਇਸ ਡਰੋਨ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਏ. ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਡਰੋਨ ਬਰਾਮਦਗੀ ਦੇ ਸਬੰਧ ਵਿਚ ਅਣਪਛਾਤੇ ਦੋਸ਼ੀਆਂ ਦੇ ਖ਼ਿਲਾਫ਼ ਏਅਰਕਰਾਫਟ ਐਕਟ ਦਾ ਪਰਚਾ ਦਰਜ ਕਰ ਲਿਆ ਗਿਆ ਹੈ।
ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
NEXT STORY