ਭੋਗਪੁਰ (ਰਾਜੇਸ਼ ਸੂਰੀ): ਹਰ ਸਾਲ ਸਾਵਨ ਮਹੀਨੇ ’ਚ ਮਾਤਾ ਚਿੰਤਪੁਰਨੀ ਦਰਬਾਰ ਵਿਚ ਲੱਗਦੇ ਸਲਾਨਾ ਮੇਲੇ ਦੇ ਚੱਲਦਿਆਂ ਚਿੰਤਪੁਰਨੀ ਮੰਦਰ ਵਿਚ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨੂੰ ਅੱਜ ਅਚਾਨਕ ਹਿਮਾਚਲ ਪੁਲਸ ਵਲੋਂ ਹਿਮਾਚਲ ਪ੍ਰਦੇਸ਼ ਅੰਦਰ ਹੁਸ਼ਿਆਰਪੁਰ-ਭਰਵਾਈ ਮਾਰਗ ’ਤੇ ਨਾਕਾਬੰਦੀ ਕਰਕੇ ਕੋਰੋਨਾ ਰੈਪਿਡ ਟੈਸਟ ਦੀ ਨੈਗਟਿਵ ਰਿਪੋਰਟ ਲੈ ਕੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨੂੰ ਰਸਤੇ ਵਿਚੋਂ ਹੀ ਵਾਪਸ ਮੋੜ ਦਿੱਤਾ ਗਿਆ ਜਿਸ ਕਾਰਨ ਸ਼ਰਧਾਲੂਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਰਧਾਲੂਆਂ ਨੇ ਦੱਸਿਆ ਹੈ ਕਿ ਹਿਮਾਚਲ ਸਰਕਾਰ ਵੱਲੋਂ ਪੰਜਾਬ ਹਿਮਾਚਲ ਦੀ ਸਰਹੱਦ ਤੋਂ ਕੁਝ ਕਿਲੋਮੀਟਰ ਅੱਗੇ ਹਿਮਾਚਲ ਪ੍ਰਦੇਸ਼ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਪੰਜਾਬ ਦੀਆਂ ਗੱਡੀਆਂ ਟੈਕਸ ਦੇਣ ਉਪਰੰਤ ਜਦੋਂ ਹਿਮਾਚਲ ਵਿਚ ਦਾਖਲ ਹੋ ਜਾਂਦੀਆਂ ਹਨ ਤਾਂ ਹਿਮਾਚਲ ਪੁਲਸ ਵੱਲੋਂ ਲਗਾਏ ਗਏ ਵਿਸ਼ੇਸ਼ ਨਾਕੇ ’ਤੇ ਗੱਡੀਆਂ ਨੂੰ ਰੋਕ ਕੇ ਗੱਡੀਆਂ ਵਿਚ ਸਵਾਰ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਡੀ.ਜੀ.ਪੀ. ਦਾ ਵੱਡਾ ਖ਼ੁਲਾਸਾ: ਪੰਜਾਬ ’ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ
ਹੁਸ਼ਿਆਰਪੁਰ ਸਿਹਤ ਵਿਭਾਗ ਵੱਲੋਂ ਪੰਜਾਬ ਵਿਚਲੇ ਮੰਗੂਵਾਲ ਨੇੜੇ ਦੁਰਗਾ ਭਜਨ ਮੰਡਲ ਭੋਗਪੁਰ ਦੀ ਸਰਾਂ ਵਿਚ ਚਿੰਤਪੁਰਨੀ ਜਾ ਰਹੇ ਸ਼ਰਧਾਲੂਆਂ ਨੂੰ ਰਾਹਤ ਦਿੰਦਆਂ ਕੋਰੋਨਾ ਰੈਪਿਡ ਟੈਸਟ ਲਈ ਡਾਕਟਰ ਰਾਹੁਲ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਟੀਮ ਵੱਲੋਂ ਚਿੰਤਪੁਰਨੀ ਮੇਲੇ ਲਈ ਜਾ ਰਹੇ ਸ਼ਰਧਾਲੂਆਂ ਦੇ ਰੈਪਿਡ ਵਿਧੀ ਰਾਹੀਂ ਕੋਰੋਨਾ ਟੈਸਟ ਕਰਕੇ ਮੌਕੇ ਤੇ ਹੀ ਰਿਪੋਰਟ ਦਿੱਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰੀ ਅੰਦਾਜ਼ ’ਚ ਕਿਸਾਨਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਕਿਹਾ ‘ਆਪਣੀ ਜੰਗ ਜਾਰੀ ਰੱਖੋ’
ਹਿਮਾਚਲ ਸਰਕਾਰ ਵੱਲੋਂ ਪੰਜਾਬ ਤੋਂ ਚਿੰਤਪੁਰਨੀ ਮੇਲੇ ਲਈ ਜਾਣ ਵਾਲੇ ਇਸ ਪ੍ਰਮੁੱਖ ’ਤੇ ਹਿਮਾਚਲ ਵਿਚ ਨਾਕਾਬੰਦੀ ਕਰਕੇ ਰੈਪਿਡ ਟੈਸਟ ਨੂੰ ਮਾਨਤਾ ਦੇਣ ਤੋਂ ਨਾਂਹ ਕਰਦਿਆਂ ਕੋਰੋਨਾ ਦੀ ਨੈਗਟਿਵ ਰੈਪਿਡ ਰਿਪੋਰਟ ਲੈ ਕੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂਆਂ ਨੂੰ ਅਚਾਨਕ ਹਿਮਾਚਲ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਕਾਰਨ ਹਜ਼ਾਰਾਂ ਸ਼ਰਧਾਲੂਆਂ ਦੀ ਭੀੜ ਇਸ ਪੁਲਸ ਨਾਕੇ ’ਤੇ ਜਮ੍ਹਾ ਹੋ ਗਈ ਹੈ ਅਤੇ ਸ਼ਰਧਾਲੂਆਂ ਵਿਚ ਹਿਮਾਚਲ ਸਰਕਾਰ ਅਤੇ ਪੁਲਸ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚਿੰਤਪੁਰਨੀ ਮੇਲੇ ਵਿਚ ਜਾ ਰਹੇ ਸ਼ਰਧਾਲੂਆਂ ਨੂੰ ਹਿਮਾਚਲ ਪ੍ਰਦੇਸ਼ ਵਿਚ ਦਾਖਲ ਹੋਣ ਲਈ ਕੋਰੋਨਾ ਟੈਸਟ ਸਬੰਧੀ ਆਰ. ਟੀ. ਪੀ. ਸੀ. ਆਰ ਰਿਪੋਰਟ ਨੂੰ ਜ਼ਰੂਰੀ ਕਰ ਦਿੱਤਾ ਗਿਆ ਹੈ ਅਤੇ ਰੈਪਿਡ ਟੈਸਟ ਰਿਪੋਰਟ ਨਾਲ ਹਿਮਾਚਲ ਪ੍ਰਦੇਸ਼ ਵਿਚ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਇੰਡਸਟ੍ਰੀਅਲ ਏਰੀਏ ’ਚ ਪਾਈਪ ਫੈਕਟਰੀ ’ਚ ਲੱਗੀ ਭਿਆਨਕ ਅੱਗ, ਸਾਰੀ ਫੈਕਟਰੀ ਸੜ ਕੇ ਹੋਈ ਸੁਆਹ (ਤਸਵੀਰਾਂ)
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਖੇਤ ’ਚ ਪਾਣੀ ਲਾਉਣ ਗਏ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ
NEXT STORY