ਚੋਗਾਵਾਂ (ਹਰਜੀਤ) : ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ 'ਚ ਖਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਬਾਬਾ ਰਾਜਨ ਸਿੰਘ ਦੀ ਗੱਡੀ 'ਤੇ ਕੁਝ ਲੋਕਾਂ ਵਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਰਾਜਨ ਸਿੰਘ ਨੇ ਕਿਹਾ ਕਿ ਉਹ ਬੀਤੀ ਰਾਤ 8 ਵਜੇ ਦੇ ਕਰੀਬ ਕਸਬਾ ਚੋਗਾਵਾਂ ਵਿਖੇ ਅਜਨਾਲਾ ਰੋਡ 'ਤੇ ਆਪਣੀ ਦੁਕਾਨ ਦੇ ਸਾਹਮਣੇ ਗੱਡੀ ਲਾ ਕੇ ਅਜੇ ਬਾਹਰ ਹੀ ਆਏ ਸਨ ਕਿ ਅਚਾਨਕ ਕੁਝ ਲੋਕਾਂ ਨੇ ਉਨ੍ਹਾਂ ਦੀ ਗੱਡੀ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇੜਲੀ ਦੁਕਾਨ 'ਚ ਜਾ ਕੇ ਆਪਣੀ ਜਾਨ ਬਚਾਈ। ਇਸ ਸਬੰਧੀ ਪੁਲਸ ਥਾਣਾ ਲੋਪੋਕੇ ਵਿਖੇ ਇਤਲਾਹ ਦਿੱਤੀ ਗਈ। ਮੌਕੇ 'ਤੇ ਪੁੱਜੇ ਪੁਲਸ ਮੁਲਾਜ਼ਮ ਮੇਰੀ ਗੱਡੀ ਬਲੈਰੋ ਨੰ. ਪੀ ਬੀ 02 ਬੀ ਐੱਮ 7043 ਜਿਸ ਨੂੰ ਗੋਲੀਆਂ ਲੱਗੀਆਂ ਸਨ, ਥਾਣੇ ਲੈ ਗਏ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਹੋਈ ਤਾਂ ਖਾਲਸਾ ਸੰਘਰਸ਼ ਜਥੇਬੰਦੀ ਇਸ ਖਿਲਾਫ ਮੋਰਚਾ ਖੋਲ੍ਹੇਗੀ। ਅਚਾਨਕ ਵਾਪਰੇ ਇਸ ਗੋਲੀ ਕਾਂਡ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਐੱਸ. ਐੱਚ. ਓ. ਹਰਭਾਲ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
550ਵਾਂ ਪ੍ਰਕਾਸ਼ ਪੁਰਬ: ਹੁਣ ਇਸ ਗੁਰਦੁਆਰਾ ਤੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਕੱਢੇਗਾ ਨਗਰ ਕੀਰਤਨ
NEXT STORY