ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੱਤਾ ਲਈ ਸਹੀ ਆਗੂ ਤੇ ਗਠਜੋੜ ਦੀ ਚੋਣ ਕਰਨ ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ’ਤੇ ਵਿਸ਼ਵਾਸ ਕਰਕੇ ਪੰਜਾਬ 5 ਸਾਲ ਪੱਛੜ ਗਿਆ ਹੈ ਤੇ ਇਹ ਆਮ ਆਦਮੀ ਪਾਰਟੀ ’ਤੇ ਵਿਸਾਹ ਕਰਕੇ ਹੋਰ ਜ਼ੋਖ਼ਮ ਨਹੀਂ ਚੁੱਕ ਸਕਦਾ। ਇਥੇ ਗੁਰਬਚਨ ਸਿੰਘ ਬੱਬੇਹਾਲੀ, ਦੀਨਾਨਗਰ ਵਿਚ ਬਹੁਜਨ ਸਮਾਜ ਪਾਰਟੀ ਦੇ ਆਗੂ ਕਮਲਜੀਤ ਚਾਵਲਾ ਅਤੇ ਬਟਾਲਾ 'ਚ ਅਕਾਲੀ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਹੀ ਮੁੱਖ ਮੰਤਰੀ ਚੁਣਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਤੁਸੀਂ ਆਪ ਵੇਖਿਆ ਹੈ ਕਿ ਕਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਮੂਹਰੇ ਹੋ ਕੇ ਅਗਵਾਈ ਕਰਨ ਤੋਂ ਇਨਕਾਰ ਕੀਤਾ ਤੇ ਕਿਵੇਂ ਉਨ੍ਹਾਂ ਦੀ ਲੀਡਰਸ਼ਿਪ ਹੇਠ ਪੰਜਾਬ ਹੇਠਾਂ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਦੀ ਥਾਂ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ ਪਹਿਲਾਂ ਹੀ ਉਨ੍ਹਾਂ ਦੇ ਭਾਣਜੇ ਹਨੀ ਦੇ ਘਰੋਂ 10 ਕਰੋੜ ਰੁਪਏ ਨਕਦ ਤੇ ਭਾਰੀ ਮਾਤਰਾ ਵਿਚ ਸੋਨਾ ਬਰਾਮਦ ਹੋਣ ਨਾਲ ਮਾਫੀਆ ਰਿੰਗ ਦੇ ਮੁਖੀ ਵਜੋਂ ਬੇਨਕਾਬ ਹੋ ਚੁੱਕੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਡੰਮੀ ਵਜੋਂ ਬੇਨਕਾਬ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
ਬਾਦਲ ਨੇ ਕਿਹਾ ਕਿ ਅਜਿਹੇ ਹਾਲਾਤ 'ਚ ਸਿਰਫ ਇਕੋ ਰਾਹ ਬਾਕੀ ਰਹਿ ਜਾਂਦਾ ਹੈ ਕਿ ਪੰਜਾਬੀ ਮੁੜ ਤੋਂ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰਨ, ਜੋ ਬਸਪਾ ਨਾਲ ਗਠਜੋੜ ਤਹਿਤ ਪਹਿਲਾਂ ਹੀ ਸੂਬੇ ਵਿਚ ਹੂੰਝਾ ਫੇਰ ਜਿੱਤ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦਾ ਟ੍ਰੈਕ ਰਿਕਾਰਡ ਵੇਖਿਆ ਹੈ, ਜਿਨ੍ਹਾਂ ਨੇ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਤੇ ਵਿਲੱਖਣ ਸਮਾਜ ਭਲਾਈ ਸਕੀਮਾਂ ਲਿਆਂਦੀਆਂ ਅਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀਆਂ ਖੇਤਰੀ ਇੱਛਾਵਾਂ ਦੀ ਰਾਖੀ ਲਈ ਵੀ ਦ੍ਰਿੜ੍ਹ ਸੰਕਲਪ ਹੈ ਕਿਉਂਕਿ ਸਿਰਫ ਇਹੀ ਪੰਜਾਬੀਆਂ ਦੇ ਹੱਕਾਂ ਵਾਸਤੇ ਹਮੇਸ਼ਾ ਲੜਦਾ ਰਿਹਾ ਹੈ। ਦੂਜੇ ਪਾਸੇ 'ਆਪ' ਵਰਗੀਆਂ ਬਾਹਰੀ ਪਾਰਟੀਆਂ ਨੇ ਹਮੇਸ਼ਾ ਤੁਹਾਡੇ ਹੱਕ ਵੇਚਣ ਦਾ ਯਤਨ ਕੀਤਾ, ਜਿਵੇਂ ਕਿ ਤੁਸੀਂ ਸੂਬੇ ਦੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿਚ ਵੇਖਿਆ।
ਇਹ ਵੀ ਪੜ੍ਹੋ : ਸੰਤ ਸਮਾਜ ਵੱਲੋਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਹਮਾਇਤ ਦਾ ਐਲਾਨ
ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਸ਼ਰਾਰਤ ਭਰੇ ਪ੍ਰਾਪੇਗੰਡੇ ਦੇ ਝਾਂਸੇ ਵਿਚ ਨਾ ਆ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਸਰਕਾਰ ਦੇ 850 ਕਰੋੜ ਰੁਪਏ ਪੰਜਾਬ ਵਿਚ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੇ ਹਨ। ਕੱਲ੍ਹ ਨੂੰ ਇਹ ਹੋਰ ਰਾਜਾਂ ਵਿਚ ਚੋਣਾਂ ਲੜਨ ਵਾਸਤੇ ਪੰਜਾਬ ਦੇ ਖ਼ਜ਼ਾਨੇ ’ਤੇ ਕੁਹਾੜਾ ਮਾਰੇਗੀ। ਸੁਖਬੀਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਨੇ 2017 ਦੀਆਂ ਚੋਣਾਂ ਵੇਲੇ ਪੰਜਾਬ ਨੂੰ ਪੈਸੇ ਵਾਸਤੇ ਨਿਚੋੜਿਆ ਸੀ। 'ਆਪ' ਨੇ ਹਰ ਉਮੀਦਵਾਰ ਨੂੰ ਟਿਕਟਾਂ ਵੇਚ ਕੇ ਕਰੋੜਾਂ ਰੁਪਏ ਇਕੱਠੇ ਕੀਤੇ ਹਨ।ਉਨ੍ਹਾਂ ਕਿਹਾ ਕਿ ਇਸ ਨੇ ਖ਼ਤਰਨਾਕ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਵੇਚ ਕੇ ਸਿਆਸਤ ਦਾ ਮਿਆਰ ਵੀ ਡੇਗਿਆ ਹੈ। ਉਹਨਾਂ ਕਿਹਾ ਕਿ ਲੁਧਿਆਣਾ ਵਿਚ ਇਸਦੇ ਸਾਰੇ 6 ਉਮੀਦਵਾਰਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਹਨ। ਇਸ ਨੇ ਬਠਿੰਡਾ ਵਿਚ ਇਕ ਸਾਬਕਾ ਅਕਾਲੀ ਨੂੰ ਟਿਕਟ ਦਿੱਤੀ ਹੈ, ਜਿਸ ਨੂੰ ਪਾਰਟੀ ਨੇ ਕਿਸਾਨਾਂ ਨਾਲ ਠੱਗੀ ਮਾਰਨ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਪਾਰਟੀ 'ਚੋਂ ਕੱਢ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਆਪਣੇ ਵਾਅਦੇ ਨਿਭਾਏ ਹਨ। ਅਸੀਂ ਝੂਠੀਆਂ ਸਹੁੰਆਂ ਚੁੱਕਣ ਜਾਂ ਫਾਰਮ ਭਰਵਾਉਣ ਵਿਚ ਵਿਸ਼ਵਾਸ ਨਹੀਂ ਰੱਖਦੇ। ਅਸੀਂ ਪਹਿਲਾਂ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਤੇ ਇਹ ਨਿਭਾਇਆ। ਇਸੇ ਤਰੀਕੇ ਅਸੀਂ ਵਿਲੱਖਣ ਸਮਾਜ ਭਲਾਈ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਆਟਾ ਦਾਲ ਸਕੀਮ ਆਦਿ ਦਾ ਵਾਅਦਾ ਕੀਤਾ ਤੇ ਉਹ ਵੀ ਨਿਭਾਇਆ। ਅਸੀਂ ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਵਾਅਦਾ ਕੀਤਾ ਤੇ ਨਿਭਾਇਆ। ਅਸੀਂ ਵਾਅਦੇ ਅਨੁਸਾਰ ਸੂਬੇ ਵਿਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਤੇ ਸਿਰਫ ਵਿਸ਼ਵ ਪੱਧਰੀ ਸੜਕਾਂ ਹੀ ਨਹੀਂ, ਹਵਾਈ ਅੱਡੇ ਵੀ ਬਣਾਏ। ਹੁਣ ਵੀ ਅਸੀਂ ਬੀ. ਪੀ. ਐੱਲ. ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਔਰਤਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਗ੍ਰਾਂਟ ਦੇਵਾਂਗੇ, ਹਰ ਪਰਿਵਾਰ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿਆਂਗੇ, ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਉਨ੍ਹਾਂ ਨੂੰ 10 ਲੱਖ ਰੁਪਏ ਦਾ ਕਰਜ਼ਾ ਸਟੂਡੈਂਟ ਕਾਰਡ ਤਹਿਤ ਦਿਆਂਗੇ, 10 ਲੱਖ ਰੁਪਏ ਦਾ ਮੈਡੀਕਲ ਬੀਮਾ ਦਿਆਂਗੇ, 1 ਲੱਖ ਸਰਕਾਰੀ ਨੌਕਰੀਆਂ ਦਿਆਂਗੇ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦਿਆਂਗੇ ਤੇ ਗਰੀਬਾਂ ਤੇ ਲੋੜਵੰਦਾਂ ਨੂੰ 5 ਲੱਖ ਮਕਾਨ ਬਣਾ ਕੇ ਦਿਆਂਗੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕਾਂਗਰਸ ਤੇ ‘ਆਪ’ ’ਤੇ ਤਿੱਖੇ ਨਿਸ਼ਾਨੇ, ਕੀਤਾ ਵੱਡਾ ਦਾਅਵਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਡੇਰਾ ਬਿਆਸ ਵੱਲੋਂ ਵੱਡਾ ਫ਼ੈਸਲਾ- ਸਹਾਰਨਪੁਰ, ਦਿੱਲੀ ਤੇ ਜੰਮੂ 'ਚ ਨਹੀਂ ਹੋਣਗੇ ਸਤਿਸੰਗ
NEXT STORY