ਲੁਧਿਆਣਾ (ਰਿਸ਼ੀ)- ਥਾਣਾ ਡਿਵੀਜ਼ਨ ਨੰਬਰ 3 ਅਧੀਨ ਪੈਂਦੀ ਪੁਲਸ ਚੌਂਕੀ ਧਰਮਪੁਰਾ 'ਚ ਹਮਲਾਵਰਾਂ ਵੱਲੋਂ ਭੰਨ-ਤੋੜ ਕਰਕੇ ਚੌਂਕੀ ਇੰਚਾਰਜ ਮੁਨਸ਼ੀ ਅਤੇ ਕਾਂਸਟੇਬਲ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਦੂਜੇ ਪੱਖ ਦੇ ਪਿਓ-ਪੁੱਤ ਨੇ ਪੁਲਸ 'ਤੇ ਨਸ਼ੇ 'ਚ ਧੁੱਤ ਹੋ ਕੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਸੀ। ਜ਼ਖ਼ਮੀ ਮੁਲਾਜ਼ਮਾਂ ਦੀ ਪਛਾਣ ਚੌਂਕੀ ਇੰਚਾਰਜ ਜਸਵਿੰਦਰ ਸਿੰਘ, ਮੁਨਸ਼ੀ ਹਰੀਸ਼ ਸ਼ਰਮਾ ਅਤੇ ਕਾਂਸਟੇਬਲ ਲੱਕੀ ਸ਼ਰਮਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੌਂਕੀ ਧਰਮਪੁਰਾ ਦੀ ਪੁਲਸ ਵੱਲੋਂ ਸ਼ਿੰਗਾਰ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਪੁਲਸ ਰਾਤ ਸਮੇਂ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਐਕਟਿਵਾ ਸਵਾਰ ਪਿਓ-ਪੁੱਤ ਨੂੰ ਰੋਕ ਕੇ ਉਨ੍ਹਾਂ ਦੇ ਕਾਗਜ਼ਾਤ ਚੈੱਕ ਕਰਵਾਉਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਪੁਲਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਚੌਂਕੀ ਦੇ ਅੰਦਰ ਦੋਹਾਂ ਪਿਓ-ਪੁੱਤ ਤੋਂ ਪੁੱਛਗਿਛ ਕਰਨੀ ਚਾਹੀ ਤਾਂ ਪੁੱਤਰ ਚੌਂਕੀ ਤੋਂ ਭੱਜ ਗਿਆ ਅਤੇ ਕੁਝ ਦੇਰ ਬਾਅਦ ਆਪਣੇ ਸਮਰਥਕਾਂ ਨਾਲ ਵਾਪਸ ਆ ਗਿਆ ਅਤੇ ਚੌਂਕੀ ਦੇ ਬਾਹਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਪੁਲਸ ਨੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਸਾਰੇ ਜ਼ਖ਼ਮੀ ਹੋ ਗਏ। ਉਥੇ ਹੀ ਦੂਜੇ ਪਾਸੇ ਤੋਂ ਪਿਓ-ਪੁੱਤ ਨੇ ਪੁਲਸ 'ਤੇ ਸ਼ਰਾਬ ਪੀ ਕੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ।
ਇਹ ਵੀ ਪੜ੍ਹੋ- ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਪੁਲਸ ਨੇ ਪੂਰੇ ਸੂਬੇ 'ਚ ਲਾਈ ਇਹ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਰਹੱਦੀ ਖੇਤਰ 'ਚ ਪਾਕਿ ਤੋਂ ਡਰੋਨ ਰਾਹੀਂ ਭੇਜਿਆ ਸੀ ਸਾਮਾਨ, ਹੈਰੋਇਨ ਤੇ ਪਿਸਤੌਲ ਸਮੇਤ ਦੋ ਮੁਲਜ਼ਮ ਕਾਬੂ
NEXT STORY