ਮੋਗਾ (ਕਸ਼ਿਸ਼ ਸਿੰਗਲਾ) : ਬੁੱਧਵਾਰ ਸਵੇਰੇ ਮੋਗਾ-ਜਲੰਧਰ ਰੋਡ 'ਤੇ ਧਰਮਕੋਟ ਥਾਣੇ ਦੇ ਅਧੀਨ ਪੈਂਦੇ ਪਿੰਡ ਜਲਾਲਾਬਾਦ ਦੇ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਬਾਡੂਵਾਲ ਪਿੰਡ ਵਾਸੀ ਬਲਦੇਵ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਬਲਦੇਵ ਸਿੰਘ ਇਕ ਸਕੂਲ 'ਚ ਚੌਕੀਦਾਰ ਦੀ ਨੌਕਰੀ ਕਰਦਾ ਸੀ। ਅੱਜ ਸਵੇਰੇ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਡਿਊਟੀ 'ਤੇ ਜਾ ਰਿਹਾ ਸੀ ਤਾਂ ਜਲਾਲਾਬਾਦ ਦੇ ਪੁੱਲ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਲਦੇਵ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਮਾਜ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ। ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Graduate ਪਤਨੀ ਦੇ ਗੁਜ਼ਾਰੇ ਭੱਤੇ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
NEXT STORY