ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸੂ ਮਸੀਹ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਮਸੀਹ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਐਤਵਾਰ ਗੁਰਦਾਸਪੁਰ ਦੇ ਪਿੰਡ ਵਡਾਲਾ ਬਾਂਗਰ ਵਿਖੇ ਸੁੱਖ ਭੰਡਾਰ ਚਰਚ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਬਿਸ਼ਪ ਰਿਆਜ਼ ਮਸੀਹ ਤੇਜਾ, ਸਰਵਜਨ ਸਮਾਜ ਪਾਰਟੀ ਦੇ ਪ੍ਰਧਾਨ ਮੁਲਖ ਰਾਜ ਤੇਜ ਤੇ ਪਾਸਟਰ ਬਲਦੇਵ ਮਸੀਹ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਜਾ ਰਹੇ ਬਿਆਨ ਪੰਜਾਬ ਦੇ ਮਾਹੌਲ ਨੂੰ ਖਰਾਬ ਕਰ ਰਹੇ ਹਨ। ਉਨ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦਿੱਤੀ ਕਿ ਉਹ ਆਪਣੇ ਬਿਆਨ ਨੂੰ ਲੈ ਕੇ ਪਸ਼ਚਾਤਾਪ ਕਰਨ।
ਇਹ ਵੀ ਪੜ੍ਹੋ : ਤਰਨਤਾਰਨ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਦਰਦਨਾਕ ਮੌਤ
ਇਸ ਮੌਕੇ ਬਿਸ਼ਪ ਰਿਆਜ਼ ਮਸੀਹ ਨੇ ਕਿਹਾ ਕਿ ਏਜੰਸੀਆਂ ਵੱਲੋਂ ਭੇਜੇ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ ਤੇ ਆਪਸੀ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੇ ਹਨ ਪਰ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਦੀਆਂ ਚਾਲਾਂ ਵਿੱਚ ਨਾ ਆਉਣ। ਇਸ ਮੌਕੇ ਉਨ੍ਹਾਂ ਨੇ ਪਾਦਰੀ ਤੇ ਪਾਸਟਰ ਸਾਹਿਬਾਨ ਨੂੰ ਕਿਹਾ ਕਿ ਉਹ ਜੋਸ਼ ਨਾਲ ਨਹੀਂ ਸਗੋਂ ਹੋਸ਼ ਨਾਲ ਪ੍ਰਭੂ ਦੀ ਬੰਦਗੀ ਕਰਨ। ਇਸ ਮੌਕੇ ਅੰਮ੍ਰਿਤਪਾਲ ਨੂੰ ਵੱਲੋਂ ਪ੍ਰਭੂ ਯਿਸੂ ਮਸੀਹ ਬਾਰੇ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਕਿਸੇ ਧਰਮ ਜਾਂ ਪਰਮੇਸ਼ਵਰ ਬਾਰੇ ਗ਼ਲਤ ਬੋਲਣ ਪਰ ਜੋ ਉਸ ਨੇ ਬੋਲਿਆ ਹੈ, ਉਸ ਤੋਂ ਇਸ ਦੀ ਮਾਨਸਿਕਤਾ ਦਾ ਪਤਾ ਲੱਗ ਗਿਆ ਹੈ। ਉਨ੍ਹਾਂ ਅੰਮ੍ਰਿਤਪਾਲ ਨੂੰ ਨਸੀਹਤ ਦਿੱਤੀ ਕਿ ਉਹ ਇਸ ਗ਼ਲਤੀ ਦੀ ਮੁਆਫੀ ਮੰਗਣ ਤੇ ਪ੍ਰਭੂ ਚਰਨਾਂ ਵਿੱਚ ਬੈਠ ਕੇ ਪਸ਼ਚਾਤਾਪ ਕਰਨ ਤੇ ਅੱਗੇ ਤੋਂ ਅਜਿਹੀ ਗ਼ਲਤੀ ਨਾ ਕਰਨ ਅਤੇ ਪੁੱਠੀ ਬਿਆਨਬਾਜ਼ੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
BSF ਨੇ ਡੇਗਿਆ ਪਾਕਿਸਤਾਨੀ ਡਰੋਨ, 2 ਕਿਲੋ ਹੈਰੋਇਨ ਕੀਤੀ ਜ਼ਬਤ
NEXT STORY