ਜਲੰਧਰ (ਜ. ਬ.) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਅੱਜ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਲਗਾਤਾਰ ਅੱਤਵਾਦੀ ਘਟਨਾਵਾਂ ਵਾਪਰ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋ ਰਿਹਾ ਹੈ। ਕਤਲ, ਡਕੈਤੀ, ਲੁੱਟ-ਖੋਹ ਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਪੰਜਾਬ ’ਚ ਅਮਨ-ਕਾਨੂੰਨ ਦੀ ਲਾਚਾਰ ਅਤੇ ਕਮਜ਼ੋਰ ਹਾਲਤ ਨੂੰ ਦਰਸਾਉਂਦੀਆਂ ਹਨ। ਚੁੱਘ ਨੇ ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ : ਇਟਲੀ 'ਚ 3 ਔਰਤਾਂ ਨੇ ਬੁਰਕਾਧਾਰੀ ਬੰਗਲਾਦੇਸ਼ੀ ਔਰਤ ਦੀ ਕੀਤੀ ਕੁੱਟਮਾਰ, ਪਾੜਿਆ ਬੁਰਕਾ
ਪਿਛਲੇ ਕੁਝ ਸਮੇਂ ਤੋਂ ਜਿਸ ਤਰ੍ਹਾਂ ਪੰਜਾਬ ਦੇ ਹਰ ਜ਼ਿਲ੍ਹੇ 'ਚੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਜਾ ਰਿਹਾ ਹੈ, ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਅਤੇ ਸਮੁੱਚੇ ਦੇਸ਼ ਦੀ ਸੁਰੱਖਿਆ ਚਿੰਤਾ ਨੂੰ ਵਧਾਉਂਦੀਆਂ ਹਨ। ਨਕੋਦਰ ’ਚ ਫਿਰੌਤੀ ਨਾ ਦੇਣ ’ਤੇ ਇਕ ਵਪਾਰੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਗੈਂਗਸਟਰਾਂ ਨੇ ਸੋਸ਼ਲ ਮੀਡੀਆ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਵੀ ਲੈ ਲਈ। ਪਿਛਲੇ 6 ਮਹੀਨਿਆਂ ’ਚ 14 ਜ਼ਿਲ੍ਹਿਆਂ ਦੇ 58 ਲੋਕਾਂ ਨੂੰ ਫਿਰੌਤੀ ਦੀਆਂ ਕਾਲਾਂ ਆਈਆਂ ਹਨ। ਤਿੰਨ ਕਾਰੋਬਾਰੀਆਂ ਨੂੰ ਫਿਰੌਤੀ ਨਾ ਦੇਣ ’ਤੇ ਕਤਲ ਕਰ ਦਿੱਤਾ ਗਿਆ ਹੈ। ਪੰਜਾਬ ਇਕ ਸਰਹੱਦੀ ਸੂਬਾ ਹੈ। ਅਜਿਹੀਆਂ ਘਟਨਾਵਾਂ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਦੇ ਨਾਲ-ਨਾਲ ਦੇਸ਼ ਦੀ ਸੁਰੱਖਿਆ ਨੂੰ ਵੀ ਖ਼ਤਰੇ 'ਚ ਪਾਉਂਦੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਮੰਤਰੀ ਸਿਆਸੀ ਸੈਰ-ਸਪਾਟੇ ਵਿੱਚ ਰੁੱਝੇ ਹੋਏ ਹਨ।
ਇਹ ਵੀ ਪੜ੍ਹੋ : CM ਮਾਨ ਵੱਲੋਂ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ, ਪੇਂਡੂ ਤੇ ਮੰਡੀ ਵਿਕਾਸ ਫੰਡਜ਼ ਨੂੰ ਲੈ ਕੇ ਕੀਤੀ ਇਹ ਮੰਗ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਵਿਰਾਸਤੀ ਮੇਲਾ: ਜਦੋਂ ਬੀਬਾ ਬਾਦਲ ਨੇ ਚਲਾਇਆ ਬੁਲਟ ਤੇ ਪਿੱਛੇ ਬੈਠੇ 'ਆਪ' ਵਿਧਾਇਕ
NEXT STORY