ਸੰਗਰੂਰ (ਰਵੀ): ਸੰਗਰੂਰ ਜ਼ਿਲ੍ਹੇ ਦੇ ਢਾਂਡਰਾ ਪਿੰਡ ਵਿਚ ਚਰਚ ਬਣਾਉਣ ਨੂੰ ਲੈ ਕੇ 2 ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਦੋਹਾਂ ਧਿਰਾਂ ਵੱਲੋਂ ਡਾਂਗਾਂ-ਸੋਟੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। 2 ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਪਿੰਡ ਦੇ ਇਸਾਈ ਭਾਈਚਾਰੇ ਦੇ ਲੋਕਾਂ ਦਾ ਦੋਸ਼ ਹੈ ਕਿ ਕੁਝ ਲੋਕ ਉਨ੍ਹਾਂ ਨੂੰ ਜ਼ਬਰਦਸਤੀ ਚਰਚ ਜਾਣ ਤੋਂ ਰੋਕ ਰਹੇ ਹਨ। ਦੂਜੀ ਧਿਰ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਪਿੰਡ ਵਿਚ ਚਰਚ 'ਤੇ ਪਾਬੰਦੀ ਲਗਾ ਦਿੱਤੀ ਹੈ, ਪਰ ਇਸ ਹੁਕਮ ਨੂੰ ਅਣਗੋਲਿਆ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ 25 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ ਵੀ ਉਨ੍ਹਾਂ ਨੇ ਚਰਚ ਦਾ ਪ੍ਰਬੰਧ ਕੀਤਾ ਸੀ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਐਤਵਾਰ ਵੀ ਜਾਣ-ਬੁੱਝ ਕੇ ਮਾਹੌਲ ਵਿਗਾੜਣ ਲਈ ਬਕਰੀਆਂ ਦੇ ਵਾੜੇ ਵਿਚ ਚਰਚ ਬਣਾਇਆ ਗਿਆ, ਜਿਸ ਦਾ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਵੇਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਉਸ ਤਰ੍ਹਾਂ ਦਾ ਕੁਝ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
ਦੂਜੇ ਪਾਸੇ ਇਸ ਮਾਮਲੇ ਬਾਰੇ ਸਦਰ ਧੁਰੀ ਪੁਲਸ ਸਟੇਸ਼ਨ ਦੇ ਐੱਸ.ਐੱਚ.ਓ. ਕਰਮਜੀਤ ਸਿੰਘ ਨੇ ਕਿਹਾ ਕਿ ਚਰਚ ਦੇ ਨਿਰਮਾਣ ਨੂੰ ਲੈ ਕੇ 2 ਧਿਰਾਂ ਵਿਚਾਲੇ ਵਿਵਾਦ ਸੀ। ਐਤਵਾਰ ਨੂੰ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਦੋਹੇਂ ਧਿਰਾਂ ਸ਼ਾਂਤ ਹੋ ਗਈਆਂ। ਅਜੇ ਤਕ ਕਿਸੇ ਨੇ ਆਪਣੇ ਬਿਆਨ ਦਰਜ ਨਹੀਂ ਕਰਵਾਏ। ਬਿਆਨਾਂ ਤੋਂ ਬਾਅਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਰਫ਼ ਇੱਕ ਕਲਿੱਕ ਨਾਲ ਤੁਹਾਡੇ ਘਰ ਪਹੁੰਚ ਜਾਵੇਗਾ ਪਵਿੱਤਰ 'ਸੰਗਮ ਜਲ', ਜਾਣੋ ਕੀਮਤ
NEXT STORY