ਲੁਧਿਆਣਾ (ਰਿਸ਼ੀ) : ਸੀਆਈਏ-1 ਪੁਲਸ ਨੇ ਸ਼ਹਿਰ ’ਚ ਵੱਡੇ ਪੱਧਰ ’ਤੇ ਮੈਡੀਕਲ ਨਸ਼ੇ ਦੀ ਸਪਲਾਈ ਕਰਨ ਵਾਲੇ ਇਕ ਤੋਂ ਬਾਅਦ ਇਕ 6 ਸਮੱਗਲਰਾਂ ਨੂੰ ਗ੍ਰਿਫਤਾਰ ਕਰ ਕੇ ਨਸ਼ੇ ਦੀ ਚੇਨ ਨੂੰ ਵੱਡੀ ਪੱਧਰ ’ਤੇ ਤੋੜਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਸਾਰੇ ਮੁਲਜ਼ਮਾਂ ਕੋਲੋਂ 40 ਹਜ਼ਾਰ ਦੇ ਕਰੀਬ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ 2 ਲੱਖ 15 ਹਜ਼ਾਰ 500 ਰੁਪਏ ਦੀ ਨਕਦੀ ਅਤੇ 6 ਮੋਬਾਈਲ ਫੋਨ ਬਰਾਮਦ ਕਰ ਕੇ ਦੁੱਗਰੀ ਥਾਣੇ ’ਚ ਕੇਸ ਦਰਜ ਕੀਤਾ ਹੈ। ਉਕਤ ਜਾਣਕਾਰੀ ਇੰਚਾਰਜ ਸੀਆਈਏ-1 ਰਾਜੇਸ਼ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਜੋਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ ਰੋਡ, ਖੁਸ਼ਮਿੰਦਰ ਸਿੰਘ ਵਾਸੀ ਗੁਰਮੋਹਰ ਐਨਕਲੇਵ, ਧਾਂਦਰਾ ਰੋਡ, ਦੀਪਕ ਗਰਗ ਵਾਸੀ ਨਿਊ ਮਾਡਲ ਟਾਊਨ, ਸੰਦੀਪ ਸਿੰਘ ਵਾਸੀ ਪਾਸੀ ਨਗਰ ਪੱਖੋਵਾਲ ਰੋਡ, ਰਾਹੁਲ ਹੰਸ ਵਾਸੀ ਭਾਈ ਹਿੰਮਤ ਸਿੰਘ ਨਗਰ ਦੁੱਗਰੀ ਤੇ ਵਿਕਾਸ ਹਰੀਸ਼ ਵਾਸੀ ਫੇਜ਼-2 ਵਜੋਂ ਹੋਈ ਹੈ।
13 ਅਗਸਤ ਨੂੰ ਪੁਲਸ ਨੇ ਸਕੂਟਰ ਸਵਾਰ ਜਸਜੋਤ ਸਿੰਘ ਅਤੇ ਖੁਸ਼ਮਿੰਦਰ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 15 ਹਜ਼ਾਰ ਰੁਪਏ ਅਤੇ 21 ਹਜ਼ਾਰ ਰੁਪਏ ਦੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਸਨ, ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ 9000 ਹੋਰ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀਆਂ ਗਈਆਂ ਨਸ਼ੀਲੀਆਂ ਗੋਲੀਆਂ ਦੀਪਕ ਨਾਂ ਦੇ ਨੌਜਵਾਨ ਤੋਂ ਖਰੀਦਦੇ ਸਨ, ਜਿਸ ਦੇ ਨਾਲ ਦੀਪਕ ਦੀ ਮਾਂ ਸਵਿਤਾ ਅਤੇ ਸੰਦੀਪ ਵੀ ਇਥੇ ਕੰਮ ਕਰਦੇ ਹਨ।
ਜਦੋਂ ਪੁਲਸ ਨੇ ਦੀਪਕ ਨੂੰ ਫੜਿਆ ਤਾਂ ਪਤਾ ਲੱਗਾ ਕਿ ਉਹ ਰਾਹੁਲ ਨਾਂ ਦੇ ਵਿਅਕਤੀ ਤੋਂ ਨਸ਼ਾ ਖਰੀਦ ਕੇ ਅੱਗੇ ਵੇਚਦਾ ਸੀ। ਜਦੋਂ ਪੁਲਸ ਨੇ ਉਸ ਨੂੰ ਫੜਿਆ ਤਾਂ ਉਸ ਕੋਲੋਂ ਮੈਡੀਕਲ ਨਸ਼ੇ ਤੋਂ ਇਲਾਵਾ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਰਾਹੁਲ ਨੇ ਪੁੱਛਗਿੱਛ ’ਚ ਦੱਸਿਆ ਕਿ ਉਕਤ ਮੁਲਜ਼ਮਾਂ ਤੋਂ ਇਲਾਵਾ ਵਿਕਾਸ ਹਰੀਸ਼ ਨੂੰ ਮੈਡੀਕਲ ਨਸ਼ੇ ਵੀ ਸਪਲਾਈ ਕਰਦਾ ਹੈ, ਜਿਸ ਤੋਂ ਬਾਅਦ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ।
ਪੁਲਸ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਵੱਲੋਂ ਨਸ਼ਾ ਵੇਚ ਕੇ ਕਿਹੜੇ-ਕਿਹੜੇ ਵਾਹਨ ਅਤੇ ਜਾਇਦਾਦਾਂ ਖਰੀਦੀਆਂ ਗਈਆਂ ਹਨ, ਜਿਨ੍ਹਾਂ ਨੂੰ ਵੀ ਕੇਸ ਨਾਲ ਅਟੈਚ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਲਕਾਤਾ ਕਤਲਕਾਂਡ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੀੜਤਾ ਦੇ ਪਰਿਵਾਰ ਲਈ 10 ਕਰੋੜ ਰੁਪਏ ਐਕਸ ਗ੍ਰੇਸ਼ੀਆ ਤੇ ਨਿਆਂ ਦੀ ਮੰਗ
NEXT STORY