ਲੁਧਿਆਣਾ (ਗੌਤਮ/ਰਿਸ਼ੀ) : ਸੀ. ਆਈ. ਏ.-3 ਦੀ ਟੀਮ ਨੇ ਮੋਤੀ ਨਗਰ ਅਤੇ ਜਮਾਲਪੁਰ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 5 ਮੋਟਰਸਾਈਕਲ, 8 ਮੋਬਾਈਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ ਥਾਣਾ ਮੋਤੀ ਨਗਰ ’ਚ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਹਰਸ਼ ਕੁਮਾਰ ਉਰਫ ਭੋਲਾ ਵਾਸੀ ਛਾਉਣੀ ਮੁਹੱਲਾ ਅਤੇ ਬਲਜਿੰਦਰ ਸਿੰਘ ਵਾਸੀ ਮੁਹੱਲਾ ਨੇਤਾ ਜੀ ਨਗਰ ਪਾਰਕ ਹੈਬੋਵਾਲ ਵਜੋਂ ਕੀਤੀ ਹੈ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਗਿਆ ਹੈ।
ਏ. ਡੀ. ਸੀ. ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸੀ. ਆਈ. ਏ.-3 ਦੀ ਟੀਮ ਮੋਤੀ ਨਗਰ ਇਲਾਕੇ ’ਚ ਅਪਰਾਧਿਕ ਅਨਸਰਾਂ ਨੂੰ ਕਾਬੂ ਕਰਨ ਲਈ ਗਸ਼ਤ ਕਰ ਰਹੀ ਸੀ, ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੋਤੀ ਨਗਰ ਨੇੜੇ ਵਰਧਮਾਨ ਫੈਕਟਰੀ ਹੈ। ਉਕਤ ਦੋਸ਼ੀ ਖਾਲੀ ਮੈਦਾਨ ’ਚ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਮੌਕੇ ’ਤੇ ਮੁਲਜ਼ਮ ਕੋਲੋਂ ਬਿਨਾਂ ਨੰਬਰ ਦਾ ਮੋਟਰਸਾਈਕਲ ਬਰਾਮਦ ਹੋਇਆ।
ਇਹ ਵੀ ਪੜ੍ਹੋ : ਸਰੀਰ ਦੇ ਇਨ੍ਹਾਂ ਉਪਰਲੇ ਹਿੱਸਿਆਂ 'ਚ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਸਕਦੇ ਨੇ ਹਾਰਟ ਅਟੈਕ ਦੇ ਸਾਈਲੈਂਟ ਲੱਛਣ
ਬਾਅਦ ’ਚ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਨ ’ਤੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਲੋਕਾਂ ਤੋਂ ਖੋਹੇ ਮੋਟਰਸਾਈਕਲ, ਮੋਬਾਈਲ ਫੋਨ ਅਤੇ ਹਥਿਆਰ ਬਰਾਮਦ ਕੀਤੇ ਗਏ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਨਸ਼ੇ ਕਰਨ ਦੇ ਆਦੀ ਹਨ ਅਤੇ ਵਾਰਦਾਤ ਦੌਰਾਨ ਖੋਹਿਆ ਸਾਮਾਨ ਵੇਚ ਕੇ ਨਸ਼ਾ ਖਰੀਦਦੇ ਸਨ। ਰਾਤ ਸਮੇਂ ਉਹ ਰਾਹਗੀਰਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਨਕਦੀ, ਮੋਬਾਈਲ ਫੋਨ ਤੇ ਹੋਰ ਸਾਮਾਨ ਖੋਹ ਲੈਂਦੇ ਸਨ। ਵਿਰੋਧ ਕਰਨ ’ਤੇ ਉਹ ਲੋਕਾਂ ਦੀ ਕੁੱਟਮਾਰ ਵੀ ਕਰਦੇ ਸਨ। ਮੁਲਜ਼ਮਾਂ ਕੋਲੋਂ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਕੋਲੋਂ ਹੋਰ ਵੀ ਕਈ ਵਾਰਦਾਤਾਂ ਹੱਲ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਲੱਖ ਲੈ ਕੇ ਵੀ ਨਾ ਲਗਵਾਇਆ ਇੰਗਲੈਂਡ ਦਾ ਵੀਜ਼ਾ, ਔਰਤ ਖ਼ਿਲਾਫ਼ ਪਰਚਾ ਦਰਜ
NEXT STORY