ਫਰੀਦਕੋਟ(ਜਗਤਾਰ ਦੁਸਾਂਝ) — ਸੀਆਈਏ ਸਟਾਫ ਵਲੋਂ ਬਾਈਕ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਚੋਰਾਂ ਕੋਲੋਂ ਚੋਰੀ ਕੀਤੇ 17 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਅਜੇ ਵੀ ਜਾਂਚ ਚੱਲ ਰਹੀ ਹੈ ਜਿਸ ਦੌਰਾਨ ਕੁਝ ਹੋਰ ਸਮਾਨ ਮਿਲਣ ਦੀ ਉਮੀਦ ਹੈ।
ਜਾਣਕਾਰੀ ਦਿੰਦੇ ਹੋਏ ਸੀਆਈਏ ਦੇ ਇੰਚਾਰਜ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇਕ ਸ਼ੱਕੀ ਮੋਟਰਸਾਈਕਲ ਨੂੰ ਰੋਕਿਆ ਗਿਆ, ਜਿਸ 'ਤੇ ਤਿੰਨ ਵਿਅਕਤੀ ਸਵਾਰ ਸਨ ਅਤੇ ਬਾਈਕ ਦੇ ਨੰਬਰ ਦੀ ਜਾਂਚ ਦੌਰਾਨ ਨੰਬਰ ਪਲੇਟ ਨਕਲੀ ਮਿਲੀ। ਜਿਸ ਤੋਂ ਬਾਅਦ ਉਕਤ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੋ ਹੋਰ ਸਾਥੀ ਬਾਰੇ ਜਾਣਕਾਰੀ ਮਿਲੀ ਅਤੇ ਉਨ੍ਹÎਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁੱਛਗਿੱਛ ਦੌਰਾਨ 17 ਬਾਈਕ ਚੋਰੀ ਦੇ ਜਿਹੜੇ ਉਨ੍ਹਾਂ ਵਲੋਂ ਸੁਨਸਾਨ ਇਲਾਕਿਆਂ 'ਚ ਲੁਕਾ ਕੇ ਰੱਖੇ ਗਏ ਸਨ ਉਹ ਬਰਾਮਦ ਕਰ ਲਏ ਗਏ ਹਨ। ਜਿਹੜੇ ਕਿ ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹੇ ਵਿਚੋਂ ਵੱਖ-ਵੱਖ ਥਾਵਾਂ ਚੋਰੀ ਕੀਤੇ ਗਏ ਸਨ। ਇਨ੍ਹਾਂ ਵਿਚੋਂ ਤਿੰਨ ਮੁਲਜ਼ਮ ਫਿਰੋਜ਼ਪੁਰ ਜ਼ਿਲ੍ਹੇ ਅਤੇ ਦੋ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਉਨ੍ਹਾਂ ਕੋਲੋਂ ਹੋਰ ਬਰਾਮਦੀ ਵੀ ਕੀਤੀ ਜਾ ਸਕਦੀ ਹੈ।
ਨਾਭਾ ਜੇਲ੍ਹ 'ਚ 19 ਬੰਦੀ ਸਿੰਘ ਇਸ ਮੰਗ ਕਾਰਨ ਭੁੱਖ ਹੜਤਾਲ 'ਤੇ ਬੈਠੇ
NEXT STORY