ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਵਿੱਚ ਨਾਕਾਬੰਦੀ ਕਰਕੇ ਸੀ.ਆਈ.ਏ ਸਟਾਫ਼ ਖਰੜ ਨੇ ਸੂਚਨਾ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ 12 ਕਿਲੋ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਾਮਲੇ ਸਬੰਧੀ ਤਫਤੀਸ਼ੀ ਅਫ਼ਸਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਜ਼ੀਰਕਪੁਰ ਪਟਿਆਲਾ ਰੋਡ 'ਤੇ ਸਥਿਤ ਪੁਰਾਣੇ ਲੱਕੀ ਢਾਬੇ ਕੋਲ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਝਾਰਖੰਡ ਤੋਂ ਵੱਡੀ ਪੱਧਰ 'ਚ ਅਫੀਮ ਲਿਆ ਕੇ ਜ਼ੀਰਕਪੁਰ ਅਤੇ ਚੰਡੀਗੜ੍ਹ ਇਲਾਕੇ 'ਚ ਆਪਣੇ ਪੱਕੇ ਗਾਹਕਾਂ ਨੂੰ ਵੇਚਦੇ ਹਨ।
ਇਹ ਵੀ ਪੜ੍ਹੋ : ਐਕਸ਼ਨ ਮੋਡ ’ਚ ਪੰਜਾਬ ਸਰਕਾਰ, ਇਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ
ਜਾਂਚ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਮੋਤੀਆ ਹੋਮਜ਼ ਨੇੜੇ ਚੰਡੀਗੜ੍ਹ ਨੰਬਰ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ 'ਚੋਂ 12 ਕਿਲੋ ਅਫੀਮ ਬਰਾਮਦ ਹੋਈ, ਜਿਸ ਦੇ ਖਿਲਾਫ਼ ਪੁਲਸ ਨੇ 18-61-85 ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰਜਿੰਦਰ ਕੁਮਾਰ ਵਾਸੀ ਮੋਤੀਆ ਹੋਮਜ਼, ਜ਼ੀਰਕਪੁਰ, ਅਫਜ਼ਲ ਖਾਨ ਵਾਸੀ ਪਿੰਡ ਮਾਲਗੋ, ਜ਼ਿਲ੍ਹਾ ਗੁਮਲਾ ਝਾਰਖੰਡ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪੁਲਸ ਨੇ ਮੌਕੇ ਤੇ 12 ਲੱਖ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਸ ਬਾਰੇ ਪੁਲਸ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੀ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਸ ਨੇ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਡੇਰਾਬਸੀ ਅਦਾਲਤ ਵਿੱਚ ਪੇਸ਼ ਕੀਤਾ।
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY