ਲੁਧਿਆਣਾ (ਗੌਤਮ) : ਸੀ. ਆਈ. ਏ. ਸਟਾਫ ਦੀ ਟੀਮ ਨੇ ਫਿਰੋਜ਼ਗਾਂਧੀ ਮਾਰਕੀਟ ’ਚ ਆਈ. ਸੀ. ਆਈ. ਸੀ. ਆਈ. ਬੈਂਕ ’ਚ ਕੰਮ ਕਰਨ ਵਾਲੇ ਮੈਨੇਜਰ ਵਿਸ਼ਾਲ ਬਾਂਸਲ ’ਤੇ ਫਾਇਰਿੰਗ ਕਰਨ ਦੇ ਮਾਮਲੇ ’ਚ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਸ ਨੇ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਮੁਹੰਮਦ ਸਾਜਿਦ ਰਜਾ ਅੰਸਾਰੀ ਉਰਫ ਸ਼ੈਰੀ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਤੋਂ ਵਾਰਦਾਤ ’ਚ ਵਰਤੀ ਨਾਜਾਇਜ਼ ਪਿਸਤੌਲ ਵੀ ਬਰਾਮਦ ਕਰ ਲਈ। ਇਸ ਮਾਮਲੇ ’ਚ ਪੁਲਸ ਨੇ ਪਹਿਲਾਂ ਹੀ ਤਿੰਨ ਮੁਲਜ਼ਮਾਂ ਦੀਪਕ ਮਹਿਰਾ, ਲਲਿਤ ਕੁਮਾਰ ਅਤੇ ਸੰਦੀਪ ਕੁਮਾਰ ਨੂੰ ਕਾਬੂ ਕਰ ਲਿਆ ਸੀ, ਜਦੋਂਕਿ ਇਕ ਹੋਰ ਮੁਲਜ਼ਮ ਬੰਟੀ ਦੀ ਭਾਲ ’ਚ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਨੂਰਪੁਰ ਸੋਸਾਇਟੀ ਵੱਲੋਂ ਕੀਤੀ ਜਾਂਦੀ ਕਣਕ ਦੀ ਸਿੱਧੀ ਬਿਜਾਈ ਦਾ ਲਿਆ ਜਾਇਜ਼ਾ
ਗੌਰ ਹੋਵੇ ਕਿ 2 ਮੋਟਰਸਾਈਕਲਾਂ ’ਤੇ ਸਵਾਰ ਉਕਤ ਮੁਲਜ਼ਮਾਂ ਨੇ ਵਿਸ਼ਾਲ ਬਾਂਸਲ ’ਤੇ ਉਸ ਸਮੇਂ ਜਾਨ ਲੈਣ ਦੀ ਨੀਅਤ ਨਾਲ ਫਾਇਰਿੰਗ ਕੀਤੀ ਸੀ, ਜਦੋਂ ਉਹ ਆਪਣੇ 2 ਹੋਰਨਾਂ ਸਾਥੀਆਂ ਰਾਹੁਲ ਕੁਮਾਰ ਅਤੇ ਚੇਤਨ ਕੁਮਾਰ ਨਾਲ ਬੈਂਕ ਦੇ ਗੇਟ ’ਤੇ ਖੜ੍ਹਾ ਸੀ। ਪੁਲਸ ਨੂੰ ਦਿੱਤੇ ਬਿਆਨ ’ਚ ਵਿਸ਼ਾਲ ਨੇ ਦੱਸਿਆ ਸੀ ਕਿ ਇਕ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਉਸ ’ਤੇ ਸਿੱਧਾ ਫਾਇਰ ਕੀਤਾ ਸੀ, ਜੋ ਉਸ ਦੀ ਸੱਜੀ ਬਾਂਹ ’ਤੇ ਮੋਢੇ ਕੋਲ ਲੱਗਾ ਸੀ। ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਸਨ ਅਤੇ ਜ਼ਖਮੀ ਨੂੰ ਡੀ. ਐੱਮ. ਸੀ. ’ਚ ਭਰਤੀ ਕਰਵਾਇਆ ਗਿਆ ਸੀ। ਇਸ ਵਾਰਦਾਤ ਨੂੰ ਲੈ ਕੇ ਥਾਣਾ ਡਵੀਜ਼ਨ ਨੰ.5 ਦੀ ਪੁਲਸ ਨੇ ਵਿਸ਼ਾਲ ਬਾਂਸਲ ਦੇ ਬਿਆਨ ’ਤੇ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਸੀ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਤੋਂ ਪੁਲਸ ਮੁਲਜ਼ਮਾਂ ਤੱਕ ਪੁੱਜੀ ਸੀ। ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਤੋਂ ਬਾਅਦ ਪੁਲਸ ਦੀਆਂ ਵੱਖ-ਵੱਖ ਟੀਮਾਂ ਮੁੱਖ ਮੁਲਜ਼ਮ ਦੀ ਭਾਲ ਕਰ ਰਹੀਆਂ ਸਨ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਮੁਲਜ਼ਮ ਦੀ ਵਿਸ਼ਾਲ ਬਾਂਸਲ ਦੇ ਨਾਲ ਪੁਰਾਣੀ ਰੰਜਿਸ਼ ਚਲੀ ਆ ਰਹੀ ਸੀ ਕਿਉਂਕਿ ਵਿਸ਼ਾਲ ਬਾਂਸਲ ਦੀ ਕਾਰ ਨਾਲ ਉਕਤ ਮੁਲਜ਼ਮ ਦੀ ਮਾਤਾ ਦਾ ਐਕਸੀਡੈਂਟ ਹੋ ਗਿਆ ਸੀ ਅਤੇ ਉਸ ਦੀ ਮੌਤ ਹੋ ਗਈ ਸੀ। ਮੁਲਜ਼ਮ ਦੀਪਕ ਮਹਿਰਾ ਨੇ ਬਦਲਾ ਲੈਣ ਦੀ ਨੀਅਤ ਨਾਲ ਉਸ ’ਤੇ ਹਮਲਾ ਕਰਵਾਇਆ ਸੀ।
ਇਹ ਵੀ ਪੜ੍ਹੋ : ਹੁਣ Fastag 'ਚ 1,000 ਰੁਪਏ ਦਾ ਰਿਚਾਰਜ ਮਿਲੇਗਾ ਮੁਫ਼ਤ, NHAI ਲਿਆਇਆ ਇਹ ਖ਼ਾਸ ਆਫਰ
ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਕੇ ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਲਈ ਨਾਜਾਇਜ਼ ਰਿਵਾਲਵਰ ਕਿੱਥੋਂ ਲੈ ਕੇ ਆਏ ਸਨ। ਮੁਲਜ਼ਮਾਂ ਖਿਲਾਫ ਦਰਜ ਹੋਰਨਾਂ ਮਾਮਲਿਆਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ। ਕਾਬੂ ਕੀਤੇ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਤੱਕ ਆਪਣੀ ਗੱਲ ਪਹੁੰਚਾ ਕੇ 21ਵੇਂ ਦਿਨ ਵੀ ਹੜਤਾਲ 'ਤੇ ਡਟੇ ਰਹੇ ਵੈਟਰਨਰੀ ਸਟੂਡੈਂਟਸ
NEXT STORY