ਤਰਨਤਾਰਨ (ਰਮਨ)- ਜ਼ਿਲ੍ਹੇ ਦੀ ਤਰਨਤਾਰਨ ਸੀ.ਆਈ.ਏ ਸਟਾਫ ਪੁਲਸ ਨੇ ਗੈਰਕਾਨੂੰਨੀ ਹਥਿਆਰਾਂ ਦਾ ਧੰਦਾ ਕਰਨ ਵਾਲੇ ਇਕ ਗੈਂਗ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ 1000 ਨਸ਼ੀਲੀ ਗੋਲੀਆਂ, ਦੋ ਪਿਸਤੌਲ, 6 ਜਿੰਦਾ ਰੌਂਦ ਅਤੇ ਇਕ ਕਾਰ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਬਾਬਤ ਥਾਣਾ ਸਿਟੀ ਤਰਨਤਾਰਨ ਵਿਖੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਪੁਲਸ ਨੇ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਪੁਲਸ ਵਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਸ ਕਰਮਚਾਰੀਆਂ ਨੂੰ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਸਮੇਤ ਪੁਲਸ ਪਾਰਟੀ ਗੋਇੰਦਵਾਲ ਬਾਈਪਾਸ ਵਿਖੇ ਭੈੜੇ ਅਨਸਰਾਂ ਦੀ ਭਾਲ ਲਈ ਮੌਜੂਦ ਸਨ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮਨਦੀਪ ਸਿੰਘ ਉਰਫ ਕਾਲੀ ਪੁੱਤਰ ਜਗੀਰ ਸਿੰਘ, ਗਗਨ ਸਿੰਘ ਪੁੱਤਰ ਗੁਰਮੁਖ ਸਿੰਘ, ਪ੍ਰਭਦੀਪ ਸਿੰਘ ਉਰਫ ਪ੍ਰਭ ਪੁੱਤਰ ਮੋਹਨ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਮੁਖਤਿਆਰ ਸਿੰਘ ਇਕ ਗਿਰੋਹ ਬਣਾ ਮੱਧ ਪ੍ਰਦੇਸ਼ ਅਤੇ ਹੋਰ ਰਾਜਾਂ ਤੋਂ ਹੈਰੋਇਨ, ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਲਿਆ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਨ ਦਾ ਕਾਰੋਬਾਰ ਕਰਦੇ ਹਨ।
ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ
ਸੂਚਨਾ ਦੇ ਆਧਾਰ ’ਤੇ ਅੱਜ ਤਰਨਤਾਰਨ ਦੇ ਇਲਾਕੇ ਵਿਚ ਹਥਿਆਰਾਂ ਦੀ ਸਪਲਾਈ ਕਰਨ ਲਈ ਇਕ ਕਾਰ ਰਾਹੀਂ ਘੁੰਮ ਰਹੇ ਹਨ। ਇਸ ਸਬੰਧੀ ਇੰਸਪੈਕਟਰ ਪ੍ਰਭਜੀਤ ਸਿੰਘ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਆ ਰਹੀ ਕਾਰ ਨੰਬਰ ਪੀ.ਬੀ 10 ਬੀ.ਵੀ 0076 ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਵਿਚ ਸਵਾਰ ਮਨਦੀਪ ਸਿੰਘ ਉਰਫ ਕਾਲੀ ਪੁੱਤਰ ਜਗੀਰ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਮੁਖਤਿਆਰ ਸਿੰਘ ਪਾਸੋਂ ਦੋ ਪਿਸਤੌਲ, 1000 ਨਸ਼ੀਲੀਆਂ ਗੋਲੀਆਂ, 6 ਜਿੰਦਾ ਰੌਂਦ ਅਤੇ ਇਕ ਕਾਰ ਬਰਾਮਦ ਕੀਤੀ। ਇਸ ਸਬੰਧ ’ਚ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 16 ਲੋਕ ਹਥਿਆਰਾਂ ਸਣੇ ਗ੍ਰਿਫ਼ਤਾਰ, ਕਈ ਗੈਂਗਸਟਰ ਵੀ ਸ਼ਾਮਲ
ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਲੋਂ ਇਕ ਗਰੋਹ ਬਣਾ ਮੱਧ ਪ੍ਰਦੇਸ਼ ਅਤੇ ਹੋਰ ਰਾਜਾਂ ਤੋਂ ਨਾਜਾਇਜ਼ ਅਸਲਾ ਲਿਆ ਕੇ ਮਾੜੇ ਅਨਸਰਾਂ ਨੂੰ ਸਪਲਾਈ ਕਰਨ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ। ਜ਼ਿਲ੍ਹਾ ਤਰਨਤਾਰਨ ਵਿਚ ਮਾੜੇ ਅਨਸਰਾਂ ਨੂੰ ਪਹਿਲਾਂ ਕਈ ਵਾਰ ਇਹ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸਪਲਾਈ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਫ਼ਰਾਰ ਦੋ ਹੋਰ ਸਾਥੀ ਗਗਨ ਸਿੰਘ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜੋ ਰਸਤੇ ਵਿਚ ਕਾਰ ਤੋਂ ਉੱਤਰ ਗਏ ਸਨ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਰਮਾਤਮਾ ਨੇ ਬਖ਼ਸ਼ੀ ਧੀ ਪਰ ਪੁੱਤਰ ਦੀ ਚਾਹਤ ਰੱਖਣ ਵਾਲੇ ਪਿਓ ਨੇ ਮਾਂ-ਧੀ ਨੂੰ ਜ਼ਿੰਦਾ ਦਫ਼ਨਾਇਆ
ਐਡਵੋਕੇਟ ਜਨਰਲ ਦੀ ਰਾਏ ਲੈਣ ਤੋਂ ਬਾਅਦ ਦਿੱਤੀ ਗਈ ਸੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ
NEXT STORY