ਲੁਧਿਆਣਾ (ਗੌਤਮ) : ਸੀ. ਆਈ. ਏ.-1 ਦੀ ਟੀਮ ਨੇ ਸਾਹਨੇਵਾਲ ਦੇ ਇਲਾਕੇ ’ਚ ਲਾਟਰੀ ਦੀ ਆੜ ’ਚ ਦੜਾ-ਸੱਟਾ ਲਗਵਾਉਣ ਵਾਲੇ 2 ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਥਾਣਾ ਸਾਹਨੇਵਾਲ ’ਚ ਲਾਟਰੀ ਐਕਟ 1988, ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਨਸ਼ਿਆਂ ਦੇ ਮਾਮਲੇ 'ਚ ਛਾਪੇਮਾਰੀ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ, ਥਾਣੇਦਾਰ ਜ਼ਖਮੀ
ਪੁਲਸ ਨੇ ਮੁਲਜ਼ਮਾਂ ਦੀ ਪਛਾਣ ਸਾਹਨੇਵਾਲ ਦੇ ਪੁਰਾਣਾ ਬਾਜ਼ਾਰ ਦੇ ਰਹਿਣ ਵਾਲੇ ਪ੍ਰਿੰਸ ਕੁਮਾਰ ਅਤੇ ਜਗਦੇਵ ਸਿੰਘ ਉਰਫ ਰਾਜੂ ਦੇ ਰੂਪ ’ਚ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਤੋਂ 4020 ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਲਾਟਰੀ ਦੀ ਆੜ ’ਚ ਦੜਾ-ਸੱਟਾ ਲਵਾਉਣ ਵਾਲੇ ਲੋਕਾਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਦੋਵਾਂ ਮੁਲਜ਼ਮਾਂ ਨੂੰ ਲੋਕਾਂ ਨੂੰ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਲਾਟਰੀ ਦੀ ਆੜ ’ਚ ਦੜਾ-ਸੱਟਾ ਲਗਵਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਰੇਡ ਮਾਰ ਕੇ ਦੋਵਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਖਿਲਾਫ ਦਰਜ ਹੋਰ ਮਾਮਲਿਆਂ ਨੂੰ ਲੈ ਕੇ ਵੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਕਈ ਅਹਿਮ ਫ਼ੈਸਲੇ
NEXT STORY