ਜਲੰਧਰ (ਵੈੱਬ ਡੈਸਕ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਹੀ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਘਰ ਬੈਠੇ ਮਿਲ ਰਹੀਆਂ ਸਹੂਲਤਾਂ 'ਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਿਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਸਹੂਲਤਾਂ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ। ਇਸ ਨੰਬਰ ’ਤੇ ਫੋਨ ਕਰਕੇ ਲੋਕ ਆਪਣੀ ਸਹੂਲਤ ਦੇ ਮੁਤਾਬਕ ਅਧਿਕਾਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰ ਸਕਦੇ ਅਤੇ ਆਪਣਾ ਕੰਮ ਕਰਵਾ ਸਕਦੇ ਹਨ। ਫੋਨ ਰਾਹੀਂ ਸਮਾਂ ਅਤੇ ਤਾਰੀਖ਼ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਸਕੀਮ ਦਾ ਲਾਭ ਲੈਣ ਵਾਲੇ ਹੁਸ਼ਿਆਰਪੁਰ ਦੇ ਅਮਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ 1076 'ਤੇ ਕਾਲ ਕਰਕੇ ਆਪਣਾ ਮੈਰਿਜ ਸਰਟੀਫਿਕੇਟ ਘਰ ਬੈਠੇ ਹੀ ਬਣਵਾਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪੰਜਾਬ ਸਰਕਾਰ ਨੇ ਇਹ ਸੁਵਿਧਾ ਸਾਨੂੰ ਦਿੱਤੀ ਹੈ, ਉਹ ਸਹੂਲਤ ਬਹੁਤ ਹੀ ਵਧੀਆ ਹੈ। ਇਕ ਕਾਲ 'ਤੇ ਹੀ ਮੇਰੇ ਘਰ ਆ ਕੇ ਅਧਿਕਾਰੀ ਵੱਲੋਂ ਮੈਰਿਜ ਸਰਟੀਫਿਕੇਟ ਬਣਵਾਉਣ ਦਾ ਕੰਮ ਬੜੀ ਹੀ ਆਸਾਨੀ ਨਾਲ ਹੋਇਆ ਹੈ। ਉਥੇ ਹੀ ਉਨ੍ਹਾਂ ਦੀ ਪਤਨੀ ਅਲਕਾ ਨੇ ਕਿਹਾ ਕਿ ਜੇਕਰ ਅਸੀਂ ਇਹ ਕੰਮ ਸੁਵਿਧਾ ਸੈਂਟਰ ਵਿਚ ਜਾ ਕੇ ਕਰਵਾਉਂਦੇ ਤਾਂ ਉਥੇ ਸਵੇਰ ਤੋਂ ਲੰਮੀਆਂ-ਲੰਮੀਆਂ ਲਾਈਨਾਂ ਲੱਗ ਜਾਂਦੀਆਂ ਹਨ ਅਤੇ ਬੇਹੱਦ ਖੱਜਲ-ਖੁਆਰ ਹੋਣਾ ਪੈਣਾ ਸੀ। ਘਰ ਬੈਠੇ ਹੀ ਆਨਲਾਈਨ ਸਾਡਾ ਕੰਮ ਅੱਧੇ ਘੰਟੇ ਵਿਚ ਹੀ ਹੋ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ 1076 ਕਾਲ ਦੀ ਸੁਵਿਧਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ।
ਇਥੇ ਇਹ ਵੀ ਦੱਸ ਦੇਈਏ ਕਿ ਅੱਜ ਤੋਂ ਪਹਿਲਾਂ ਪੰਜਾਬ ਵਿਚ ਕਦੇ ਵੀ ਅਜਿਹੀਆਂ ਸਕੀਮਾਂ ਨਹੀਂ ਚੱਲੀਆਂ, ਜਿਸ ਨਾਲ ਲੋਕਾਂ ਦੇ ਘਰਾਂ ਵਿਚ ਬੈਠਿਆਂ ਹੀ ਸਰਕਾਰੀ ਕੰਮ ਹੋ ਰਹੇ ਹੋਣ। ਇਸ ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੇ ਜਿੱਥੇ ਸੁੱਖ ਦਾ ਸਾਹ ਲਿਆ ਹੈ, ਉਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਹੈ, ਜਿਸ ਸਦਕਾ ਉਨ੍ਹਾਂ ਦੀ ਸਰਕਾਰੀ ਦਫ਼ਤਰਾਂ ਵਿਚ ਖੱਜਲ-ਖੁਆਰੀ ਘਟੀ ਹੈ। ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕ ਲੈ ਸਕਣ ਇਸ ਲਈ ਸਰਕਾਰ ਸਮੇਂ-ਸਮੇਂ 'ਤੇ ਵਿਸ਼ੇਸ਼ ਕੈਂਪ ਵੀ ਲਗਾ ਰਹੀ ਹੈ।
ਪੰਜਾਬ ਦਾ ਇਹ 'ਅਨੋਖਾ ਪਿੰਡ', ਜਿੱਥੇ ਅੱਜ ਤਕ ਨਹੀਂ ਹੋਈ ਚੋਣ
NEXT STORY