ਜਲਾਲਾਬਾਦ (ਮਿੱਕੀ) : ਜਲਾਲਾਬਾਦ ਸ਼ਹਿਰ ਅੰਦਰ ਆਏ ਦਿਨ ਵਾਪਰ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਤੋਂ ਦੁਖੀ ਸ਼ਹਿਰ ਵਾਸੀਆਂ ਵੱਲੋਂ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਮੋਰਚਾ ਖੋਲ੍ਹਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਲ ਹੀ ਪੁਲਸ ਵਿਭਾਗ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸ਼ਹਿਰ ਅੰਦਰ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਤੇ ਲੁਟੇਰਾ ਗਿਰੋਹ ਉਪਰ ਜਲਦ ਨੱਥ ਨਾ ਪਾਈ ਗਈ ਤਾਂ ਸ਼ਹਿਰ ਵਾਸੀਆਂ ਵੱਲੋਂ ਜਲਾਲਾਬਾਦ ਸ਼ਹਿਰ ਬੰਦ ਕਰਕੇ ਪੁਲਸ ਪ੍ਰਸ਼ਾਸਨ ਖਿਲਾਫ ਆਪਣੀ ਭੜਾਸ ਕੱਢੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੀ ਦੇਰ ਸ਼ਾਮ ਸਥਾਨਕ ਛਾਬੜਾ ਸਟ੍ਰੀਟ ਵਿਖੇ ਇਕ ਪੈਦਲ ਜਾ ਰਹੀ ਔਰਤ ਦੇ ਹੱਥ ਵਿੱਚ ਫੜ੍ਹਿਆ ਪਰਸ ਮੋਟਰਸਾਈਕਲ ਸਵਾਰ ਲੁਟੇਰੇ ਖੋਹ ਕੇ ਲੈ ਗਏ। ਇਸ ਘਟਨਾ ਉਪਰੰਤ ਗੁੱਸੇ ਆਏ ਸ਼ਹਿਰ ਵਾਸੀਆਂ ਭਾਜਪਾ ਆਗੂਆਂ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਇਹ ਕੋਈ ਪਹਿਲੀ ਵਾਰਦਾਤ ਨਹੀ ਹੈ, ਜਦੋਂ ਕਿਸੇ ਔਰਤ ਦੇ ਹੱਥੋਂ ਪਰਸ ਖੋਹੇ ਜਾਣ ਦੀ ਘਟਨਾ ਵਾਪਰੀ ਹੋਵੇ, ਸਗੋਂ ਆਏ ਦਿਨ ਭੋਲੇ-ਭਾਲੇ ਲੋਕ ਅਜਿਹੀਆਂ ਵਾਰਦਾਤਾਂ ਦਾ ਸ਼ਿਕਾਰ ਹੋ ਰਹੇ ਹਨ ਤੇ ਪੁਲਸ ਮੂਕ ਦਰਸ਼ਕ ਬਣ ਕੇ ਲੋਕਾਂ ਦੀ ਲੁੱਟ-ਖੋਹ ਦਾ ਤਮਾਸ਼ਾ ਵੇਖ ਰਹੀ ਹੈ। ਚੋਰੀ ਤੇ ਲੁੱਟ ਖੋਹ ਤੋਂ ਦੁਖੀ ਸ਼ਹਿਰ ਵਾਸੀਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ ਅਤੇ ਉਨ੍ਹਾਂ ਦੀ ਮੰਗ ਹੈ ਕਿ ਪੁਲਸ ਵਿਭਾਗ ਸ਼ਹਿਰ ਅੰਦਰ ਚੋਰੀ, ਲੁੱਟ-ਖੋਹ ਆਦਿ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤੀ ਨਾਲ ਪੇਸ਼ ਆਵੇ ਤੇ ਜੇਕਰ ਪੁਲਸ ਪ੍ਰਸ਼ਾਸਨ ਇਨ੍ਹਾਂ ਚੋਰਾਂ ਅਤੇ ਲੁਟੇਰਿਆਂ ਖਿਲਾਫ ਸਖਤ ਨਾ ਹੋਇਆ ਤਾਂ ਸ਼ਹਿਰ ਵਾਸੀਆਂ ਵੱਲੋਂ ਜਲਾਲਾਬਾਦ ਬੰਦ ਦਾ ਸੱਦਾ ਦਿੰਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਦੁਕਾਨਾਂ-ਬਜਾਰ ਆਦਿ ਬੰਦ ਕਰਕੇ ਪੁਲਸ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਬੱਚੇ ਨੂੰ ਅਗਵਾ ਕਰਨ ਦੇ ਸ਼ੱਕ 'ਚ ਲੋਕਾਂ ਨੇ ਮਹਿਲਾ ਨੂੰ ਬੇਰਹਿਮੀ ਨਾਲ ਕੁੱਟਿਆ
NEXT STORY