ਲੁਧਿਆਣਾ : ਬਹੁਚਰਚਿਤ ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਲੁਧਿਆਣਾ ਦੀ ਅਦਾਲਤ ਨੇ ਝਟਕਾ ਦਿੱਤਾ ਹੈ। ਲੁਧਿਆਣਾ ਦੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸੈਣੀ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਵਲੋਂ ਅਰਜ਼ੀ ਖਾਰਜ ਕਰਨ ਦੀ ਪੁਸ਼ਟੀ ਕੀਤੀ ਗਈ ਹੈ। ਰਮਨਪ੍ਰੀਤ ਮੁਤਾਬਕ ਉਨ੍ਹਾਂ ਵਲੋਂ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਹਾਲਾਂਕਿ ਸਿਟੀ ਸੈਂਟਰ ਮਾਮਲੇ ਵਿਚ ਅਗਲੀ ਤਾਰੀਖ 28 ਮਾਰਚ ਤੈਅ ਕੀਤੀ ਗਈ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਵਲੋਂ ਵਿਜੀਲੈਂਸ ਦੀ ਕਲੋਮਜ਼ਰ ਰਿਪੋਰਟ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।
ਅੱਤਵਾਦੀਆਂ ਨਾਲ ਲੜਨ ਵਾਲੇ 44 ਜਵਾਨਾਂ ਨੂੰ ਵਿਸ਼ੇਸ਼ ਮੈਡਲ ਨਾਲ ਕੀਤਾ ਸਨਮਾਨਿਤ
NEXT STORY