ਧਰਮਕੋਟ, (ਸਤੀਸ਼)- ਨਗਰ ਕੌਂਸਲ ਧਰਮਕੋਟ ਦੇ ਸਫਾਈ ਮੁਲਾਜ਼ਮਾਂ ਦੀ ਮੀਟਿੰਗ ਚੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਉਪਰੰਤ ਸਮੂਹ ਮੁਲਾਜ਼ਮ ਨਗਰ ਕੌਂਸਲ ਤੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸ਼ਹੀਦ ਊਧਮ ਸਿੰਘ ਚੌਕ 'ਤੇ ਪਹੁੰਚੇ, ਜਿਥੇ ਉਨ੍ਹਾਂ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਘੜਾ ਭੰਨ ਮੁਜ਼ਾਹਰਾ ਕੀਤਾ ਤੇ ਮੰਗ ਕੀਤੀ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੇ, ਨਵੀਂ ਭਰਤੀ ਚਾਲੂ ਕਰੇ ਤੇ ਪੈਨਸ਼ਨ ਬਹਾਲ ਕਰੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤਰਸੇਮ ਸਿੰਘ ਸੈਕਟਰੀ, ਬੂਟਾ ਸਿੰਘ ਪ੍ਰਧਾਨ, ਕਰਮਚੰਦ, ਰਾਹੁਲ ਕੁਮਾਰ, ਭੋਲਾ ਸਿੰਘ, ਮਨਦੀਪ ਸਿੰਘ, ਹਰਮੇਸ਼ ਸਿੰਘ, ਸੁਖਬੀਰ ਸਿੰਘ, ਹਰਜਿੰਦਰ ਸਿੰਘ, ਰਾਜ ਕੁਮਾਰ ਰਾਜੂ, ਰਤਨ ਸਿੰਘ, ਇੰਦਰਜੀਤ ਸਿੰਘ, ਨਿੱਕਾ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।
ਨਿਗਮ ਮੁਲਾਜ਼ਮਾਂ ਨੇ ਕੀਤਾ ਸਰਕਾਰ ਖਿਲਾਫ਼ ਮੁਜ਼ਾਹਰਾ
NEXT STORY