ਚੰਡੀਗੜ੍ਹ (ਲਲਨ) : ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਤੋਂ ਗਰਮੀਆਂ ਦੇ ਸ਼ਡਿਊਲ 'ਚ ਚਾਰ ਨਵੇਂ ਸ਼ਹਿਰਾਂ ਲਈ ਉਡਾਣਾਂ ਮਿਲ ਸਕਦੀਆਂ ਹਨ। ਏਅਰਲਾਈਨਾਂ ਨੇ ਇਸ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋ ਏਅਰਲਾਈਨਾਂ ਵੱਲੋਂ ਤ੍ਰਿਪੁਰੂਪੁਰਮ, ਨਾਂਦੇੜ ਸਾਹਿਬ, ਅਯੁੱਧਿਆ ਤੇ ਕੋਚੀ ਸ਼ਹਿਰ ਦਾ ਸਰਵੇ ਕੀਤਾ ਗਿਆ, ਜਿਸ ’ਚ ਪੈਸੇਂਜਰ ਫੁਟਫਾੱਲ ’ਤੇ ਵਿਸ਼ੇਸ਼ ਧਿਆਨ ਰੱਖਿਆ ਗਿਆ।
ਇਹ ਵੀ ਪੜ੍ਹੋ : ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ ਬਾਰੇ PGI ਦਾ ਵੱਡਾ ਫ਼ੈਸਲਾ
ਇਸ ਤੋਂ ਬਾਅਦ ਏਅਰਲਾਈਨਜ਼ ਕੰਪਨੀਆਂ ਨੇ ਉਡਾਣਾਂ ਚਲਾਉਣ ਲਈ ਹਾਮੀ ਭਰੀ ਹੈ। ਇਸ ਤੋਂ ਇਲਾਵਾ ਅਥਾਰਟੀ ਵੱਲੋਂ ਏਅਰਲਾਈਨਜ਼ ਨੂੰ ਦਿੱਤੀ ਜਾਣ ਵਾਲੀ ਛੋਟ ਵੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਲਈ ਉਮੀਦ ਹੈ ਕਿ ਗਰਮੀਆਂ ਦੇ ਸ਼ਡਿਊਲ ’ਚ ਕਈ ਉਡਾਣਾਂ ਸ਼ਾਮਲ ਹੋ ਸਕਦੀਆਂ ਹਨ। ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਤੋਂ ਅਯੁੱਧਿਆ ਤੇ ਨਾਂਦੇੜ ਸਾਹਿਬ ਲਈ ਕਈ ਧਾਰਮਿਕ ਸੰਗਠਨਾਂ ਵੱਲੋਂ ਉਡਾਣਾਂ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਆਬੂਧਾਬੀ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ, ਯਾਤਰੀਆਂ ਨੂੰ ਸਟੇਟਸ ਚੈੱਕ ਕਰਨ ਦੀ ਸਲਾਹ
ਇਸ ਤੋਂ ਇਲਾਵਾ ਅਥਾਰਟੀ ਵੱਲੋਂ ਵੀ ਕਈ ਯਤਨ ਕੀਤੇ ਗਏ ਤਾਂ ਜੋ ਅਯੁੱਧਿਆ ਤੇ ਨਾਂਦੇੜ ਸਾਹਿਬ ਲਈ ਉਡਾਣਾਂ ਸ਼ੁਰੂ ਹੋਣ। ਅਜਿਹੇ ’ਚ ਏਅਰਲਾਈਨਜ਼ ਦੋਵੇਂ ਧਾਰਮਿਕ ਸਥਾਨਾਂ ਲਈ ਉਡਾਣਾਂ ਚਲਾਉਣ ਲਈ ਤਿਆਰ ਹੈ। ਉਮੀਦ ਹੈ ਕਿ ਸ਼ਹਿਰ ਵਾਸੀਆਂ ਨੂੰ ਜਲਦੀ ਹੀ ਉਡਾਣਾਂ ਮਿਲਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ ਦਾ ਖ਼ੁਲਾਸਾ
NEXT STORY