ਫਿਰੋਜ਼ਪੁਰ (ਸਨੀ) - ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿਖੇ ਸਿਵਲ ਹਸਪਤਾਲ ਦੇ ਬਾਥਰੂਮ 'ਚੋਂ ਨਸ਼ਾ ਕਰਨ ਵਾਲੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਨਸ਼ੇ ਕਰਨ ਦਾ ਆਦੀ ਸੀ। ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਦੇ ਡਾਕਟਰਾਂ ਨੂੰ ਨੌਜਵਾਨ ਦੀ ਮੌਤ ਦੇ ਬਾਰੇ ਉਸ ਸਮੇਂ ਪਤਾ ਲੱਗਾ, ਜਦੋਂ ਉਹ ਬਾਥਰੂਮ 'ਚ ਡਿੱਗਾ ਹੋਇਆ ਸੀ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਗੁਰੂਹਰਸਹਾਏ ਦੇ ਥਾਣਾ ਪ੍ਰਭਾਰੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨਸ਼ਾ ਕਰਨ ਦਾ ਆਦੀ ਸੀ। ਨਸ਼ੇ ਤੋਂ ਦੂਰ ਕਰਨ ਲਈ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਸੈਂਟਰ 'ਚ ਦਾਖਲ ਕਰਵਾਇਆ ਸੀ। ਹਸਪਤਾਲ ਦੇ ਬਾਥਰੂਮ 'ਚ ਅੱਜ ਸਵੇਰੇ ਨਸ਼ੇ ਦਾ ਟੀਕਾ ਲਗਾਉਂਦੇ ਸਮੇਂ ਉਸ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਮ੍ਰਿਤਕ ਆਪਣੇ ਮਾਂ-ਪਿਓ ਦਾ ਅਤੇ ਭੈਣ ਦਾ ਇਕਲੌਤਾ ਭਰਾ ਸੀ, ਜਿਸ ਕੋਲ 18-19 ਏਕੜ ਜ਼ਮੀਨ ਸੀ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਗੁਲਾਬ ਜਾਮਣ ਨੂੰ ਲੈ ਕੇ ਭਿੜੇ ਗਾਹਕ ਤੇ ਦੁਕਾਨਦਾਰ
NEXT STORY