ਬਠਿੰਡਾ (ਵਰਮਾ): ਸਿਵਲ ਹਸਪਤਾਲ ਸਥਿਤ ਬਲੱਡ ਬੈਂਕ 'ਚ ਥੈਲੀਸੀਮੀਆ ਪੀੜਤ ਬੱਚਿਆਂ ਨੂੰ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜ੍ਹਾਉਣ ਦਾ ਮਾਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ 'ਚ ਜਿੱਥੇ ਬਾਲ ਸੁਰੱਖਿਆ ਕਮਿਸ਼ਨ ਨੇ ਰਾਜ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਕ ਪੱਤਰ ਜਾਰੀ ਕਰ ਕੇ ਸਿਵਲ ਹਸਪਤਾਲ ਪ੍ਰਬੰਧਕਾਂ ਨੂੰ ਤਾੜਨਾ ਲਾਈ ਹੈ, ਉਥੇ ਹੁਣ ਡਰੱਗ ਕਮਿਸ਼ਨਰ ਪੰਜਾਬ ਨੇ ਸਿਵਲ ਸਰਜਨ ਅਤੇ ਹੋਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ 7 ਦਸੰਬਰ ਤੱਕ ਰਿਪੋਰਟ ਤਬਲ ਕੀਤੀ ਹੈ। ਇਸ 'ਚ ਬਲੱਡ ਬੈਂਕ 'ਚ 14 ਮੁਲਾਜ਼ਮਾਂ ਦੇ ਬਾਰੇ ਦੱਸਿਆ ਗਿਆ ਹੈ ਕਿ ਇਸ ਸਬੰਧੀ ਸਪਸ਼ੱਟੀਕਰਨ ਵੀ ਮੰਗਿਆ ਗਿਆ ਹੈ। ਤਸੱਲੀਬਖਸ਼ ਜਵਾਬ ਨਾ ਦੇਣ 'ਤੇ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ।ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਅਤੇ ਮੁਲਜ਼ਮ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ: ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 'ਆਪ' ਨੇ ਇਕੱਠੇ ਕੀਤੇ 10 ਲੱਖ
ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਬਠਿੰਡਾ ਸਿਵਲ ਹਸਪਤਾਲ 'ਚ ਪਿਛਲੇ ਦੋ ਮਹੀਨਿਆਂ ਤੋਂ ਬਲੱਡ ਬੈਂਕ ਮੈਨੇਜਮੈਂਟ ਦੀ ਲਾਪਰਵਾਹੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦਾ ਸਭ ਤੋਂ ਗੰਭੀਰ ਮਾਮਲਾ ਇਹ ਸੀ ਕਿ ਹਸਪਤਾਲ 'ਚ ਇਲਾਜ ਅਧੀਨ 40 ਦੇ ਕਰੀਬ ਥੈਲੀਸੀਮੀਆ ਤੋਂ ਪ੍ਰਭਾਵਿਤ ਬੱਚਿਆਂ 'ਚੋਂ ਚਾਰ ਨੂੰ ਐੱਚ. ਆਈ. ਵੀ. ਪਾਜ਼ੇਟਿਵ ਖੂਨ ਚੜ੍ਹਾਉਣ ਦੇ ਮਾਮਲੇ ਸਾਹਮਣੇ ਆਏ ਸੀ, ਜਿਸ ਤੋਂ ਬਾਅਦ ਪੂਰੇ ਸਿਹਤ ਵਿਭਾਗ 'ਚ ਹਲਚਲ ਮਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਹੁਣ ਤਕ, ਦੋ ਮਾਮਲਿਆਂ 'ਚ ਚਾਰ ਕਮੇਟੀਆਂ ਜਿਨ੍ਹਾਂ 'ਚ ਦੋ ਸਿਹਤ ਵਿਭਾਗ ਬਠਿੰਡਾ ਅਤੇ ਦੋ ਕਮੇਟੀਆਂ ਰਾਜ ਸਿਹਤ ਵਿਭਾਗ ਅਤੇ ਏਡਜ਼ ਕੰਟਰੋਲ ਸੋਸਾਇਟੀ ਦਾ ਗਠਨ ਕਰ ਕੇ ਪੜਤਾਲ ਕੀਤੀ ਗਈ। ਜਾਂਚ ਦੌਰਾਨ ਸੱਤ ਲੋਕਾਂ ਨੂੰ ਵਿਭਾਗ ਤੋਂ ਮੁਅੱਤਲ ਕਰ ਦਿੱਤਾ ਹੈ ਅਤੇ ਦੋ ਵਿਅਕਤੀਆਂ ਵਿਰੁੱਧ ਅਪਰਾਧਿਕ ਕੇਸ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਕੈਨੇਡਾ ਰਹਿੰਦੇ ਫਿਰੋਜ਼ਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਸਮਾਜਿਕ ਸੰਸਥਾਵਾਂ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ ਨੇ ਸਿਹਤ ਵਿਭਾਗ 'ਚ ਹੋ ਰਹੀ ਅਣਗਹਿਲੀ ਦੇ ਵਿਰੁੱਧ ਇਕ ਮੋਰਚਾ ਖੋਲ੍ਹ ਦਿੱਤਾ ਹੈ। ਮਾਮਲੇ 'ਚ ਥੈਲੀਸੀਮੀਆ ਪੀੜਤ ਪਰਿਵਾਰਾਂ ਦੀ ਐਸੋਸੀਏਸ਼ਨ ਨੇ ਖੁੱਲ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ, ਜਦੋਂ ਕਿ ਸਿਵਲ ਹਸਪਤਾਲ ਪ੍ਰਬੰਧਨ ਨੇ ਉਨ੍ਹਾਂ ਦੇ ਅਧਿਕਾਰੀਆਂ ਖ਼ਿਲਾਫ਼ ਹਮਲੇ ਅਤੇ ਦੁਰਵਿਵਹਾਰ ਦੇ ਦੋਸ਼ ਹੇਠ ਕੇਸ ਦਰਜ ਕੀਤਾ। ਇਸ ਤੋਂ ਬਾਅਦ ਹੁਣ ਤਕ ਪਿੱਛੇ ਰਹਿਕੇ ਵਿਰੋਧ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦਾ ਗੁੱਸਾ ਭੜਕ ਗਿਆ ਉਨ੍ਹਾਂ ਨੇ ਪੂਰੇ ਸ਼ਹਿਰ 'ਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਸਮਾਜਿਕ ਕਾਰਜਾਂ ਦੇ ਸਾਰੇ ਕੰਮ ਬੰਦ ਕਰ ਦਿੱਤੇ। ਹਸਪਤਾਲ ਪ੍ਰਬੰਧਕਾਂ ਦਰਮਿਆਨ ਥੈਲੀਸੀਮੀਆ ਪੀੜਤਾਂ 'ਤੇ ਦਰਜ ਕੇਸ ਵਾਪਸ ਲੈਣ ਦੇ ਭਰੋਸੇ ਤੋਂ ਬਾਅਦ ਮਸਲਾ ਹੱਲ ਕੀਤਾ ਗਿਆ।
ਇਹ ਵੀ ਪੜ੍ਹੋ: ਚਚੇਰੇ ਭਰਾਵਾਂ ਦੇ ਜ਼ਮੀਨੀ ਵਿਵਾਦ ਦਾ ਹੋਇਆ ਖ਼ੌਫਨਾਕ ਅੰਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਹਾਈਕੋਰਟ 'ਚ ਵੀ ਦਾਇਰ ਕੀਤੀ ਪਟੀਸ਼ਨ
ਇਸ ਗੰਭੀਰ ਮਾਮਲੇ 'ਚ ਵੀਰਵਾਰ ਨੂੰ ਹੁਣ ਦੋ ਮੋੜ ਆਏ ਹਨ, ਜਿਸ 'ਚ ਪਹਿਲੇ ਕੇਸ 'ਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਦੂਜੇ ਪਾਸੇ ਵੀਰਵਾਰ ਨੂੰ ਪੰਜਾਬ ਰਾਜ ਡਰੱਗ ਕਮਿਸ਼ਨ ਦੇ ਚੇਅਰਮੈਨ ਨੇ ਸਿਵਲ ਹਸਪਤਾਲ ਬਠਿੰਡਾ ਦੇ ਸਰਜਨ ਸਿਵਲ ਹਸਪਤਾਲ ਬਲੱਡ ਬੈਂਕ ਦੇ ਬੀ. ਟੀ.ਓਜ਼ ਅਤੇ ਐੱਸ.ਐੱਮ.ਓਜ਼ ਨੂੰ 14 ਕਮੀਆਂ ਦੇ ਬਾਰੇ 'ਚ ਨੋਟਿਸ ਜਾਰੀ ਕੀਤਾ ਹੈ। ਇਸ 'ਚ ਖੂਨਦਾਨੀਆਂ ਅਤੇ ਖੂਨਦਾਨੀਆਂ ਨੂੰ ਖੂਨ ਦੇ ਬੈਂਕ 'ਚ ਸਹੀ ਤਰ੍ਹਾਂ ਰਜਿਸਟਰ ਨਾ ਕਰਨ ਦੇ ਤਰੀਕੇ ਖੂਨ ਦੀ ਜਾਂਚ ਕਿਵੇਂ ਕਰਨ ਬਾਰੇ ਸਵਾਲ ਉਠਾਉਂਦਿਆਂ ਕਿਹਾ ਕਿ ਨਿਯਮਾਂ ਅਨੁਸਾਰ ਸਹੀ ਮਾਪਦੰਡ ਨਹੀਂ ਅਪਣਾਏ ਗਏ ਸਨ, ਤਾਂ ਜੋ ਐੱਚ. ਆਈ. ਵੀ. ਅਤੇ ਹੋਰ ਗੰਭੀਰ ਬੀਮਾਰੀਆਂ 'ਚ ਪਾਜ਼ੇਟਿਵ ਅਤੇ ਨੈਗੇਟਿਵ ਹੋਣ ਦੇ ਨਾਲ ਦੂਸਰੀ ਗੰਭੀਰ ਬੀਮਾਰੀਆਂ ਦੇ ਬਾਰੇ 'ਚ ਜਾਣਕਾਰੀ ਨਹੀਂ ਮਿਲ ਸਕੀ। ਸਥਾਨਕ ਡਰੱਗ ਕੰਟਰੋਲ ਅਥਾਰਿਟੀ ਦੀ ਕਾਰਵਾਈ ਨੂੰ ਵੀ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਗਈ ਹੈ। ਪਹਿਲਾਂ ਸਵਾਲ ਬਲੱਡ ਬੈਂਕ 'ਚ ਇਲਾਇਜਾ ਟੈਸਟ ਕਰਨ ਲਈ 6 ਮਹੀਨਿਆਂ ਤੋਂ ਬੈਂਕ 'ਚ ਮਸ਼ੀਨ ਖਰਾਬ ਹੋਣ ਦੇ ਬਾਵਜੂਦ ਇਸ ਨੂੰ ਠੀਕ ਕਰਵਾਉਣਾ ਜ਼ਰੂਰੀ ਨਹੀਂ ਸਮਝਿਆ। ਜਿਸ ਦੇ ਨਤੀਜੇ ਵਜੋਂ ਅਣ-ਸਿਖਲਾਈ ਪ੍ਰਾਪਤ ਅਮਲਾ ਆਮ ਟੈਸਟ ਕਰਵਾਉਣ ਤੋਂ ਬਾਅਦ, ਉਸਨੇ ਬਲੱਡ ਬੈਂਕ ਬੈਗ 'ਚ ਮਨਜ਼ੂਰੀ ਅਤੇ ਐੱਚ. ਆਈ. ਵੀ. ਨੈਗੇਟਿਵ ਦੀ ਮੋਹਰ ਲਗਾ ਕੇ ਖੂਨ ਦੀ ਵੰਡ ਜਾਰੀ ਰੱਖੀ।
ਇਹ ਵੀ ਪੜ੍ਹੋ: ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਟਕਾ ਸਾਹਿਬ ਜੀ ਦੀ ਕੀਤੀ ਬੇਅਦਬੀ, ਸੰਗਤਾਂ 'ਚ ਰੋਸ
ਮਿਊਰ ਵਿਹਾਰ ਚੌਹਰੇ ਕਤਲ ਕਾਂਡ 'ਚ ਨਵਾਂ ਮੋੜ, ਮ੍ਰਿਤਕਾ ਦੇ ਭਰਾ ਨੇ ਫੇਸਬੁਕ 'ਤੇ ਆਖੀ ਵੱਡੀ ਗੱਲ
NEXT STORY