ਮੋਗਾ (ਵਿਪਨ, ਸੰਦੀਪ ਸ਼ਰਮਾ, ਗੋਪੀ ਰਾਊਕੇ): ਪੂਰੀ ਦੁਨੀਆ 'ਚ ਫੈਲੇ ਕੋਰੋਨਾ ਵਾਇਰਸ ਨੇ ਪੰਜਾਬ ਨੂੰ ਪੂਰਾ ਤਰ੍ਹਾਂ ਜਕੜ ਕੇ ਰੱਖ ਦਿੱਤਾ ਹੈ। ਉੱਥੇ ਹੀ ਮੋਗਾ ਅਤੇ ਬਾਘਾਪੁਰਾਣਾ ਦੇ ਆਈਸੋਲੇਸ਼ਨ ਵਾਰਡਾਂ 'ਚ ਸਿਹਤ ਸਟਾਫ ਨੇ ਮਰੀਜ਼ਾਂ ਨਾਲ ਗਿੱਧਾ ਪਾ ਕੇ ਉਨ੍ਹਾਂ ਦੇ ਮਨੋਬਲ 'ਚ ਵਾਧਾ ਕੀਤਾ ਹੈ। ਸਿਵਲ ਸਰਜਨ ਮੋਗਾ ਡਾ. ਅੰਦੇਸ਼ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦਾ ਮਨੋਰੰਜਨ ਕਰਕੇ ਮਨੋਬਲ ਨੂੰ ਉੱਚਾ ਚੁੱਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਮਰੀਜ਼ ਛੇਤੀ ਤੋਂ ਛੇਤੀ ਕੋਰੋਨਾ ਤੇ ਜਿੱਤ ਹਾਸਲ ਕਰਕੇ ਆਪਣੇ ਘਰ ਵਾਪਸ ਪਰਤ ਸਕਣ। ਉਨ੍ਹਾਂ ਦੱਸਿਆ ਕਿ ਇਸੇ ਮਕਸਦ ਤਹਿਤ ਮੋਗਾ ਅਤੇ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡਾਂ ਵਿਖੇ ਮੌਕੇ 'ਤੇ ਤਾਇਨਾਤ ਸਿਹਤ ਸਟਾਫ ਵਲੋਂ ਮਰੀਜ਼ਾਂ ਦਾ ਮਨੋਬਲ ਵਧਾਉਣ ਲਈ ਗਿੱਧਾ ਪਾਇਆ ਗਿਆ ਤਾਂ ਕਿ ਉਨ੍ਹਾਂ ਦੀ ਇਸ ਰੋਗ ਨਾਲ ਲੜਨ ਦੀ ਸ਼ਕਤੀ ਨੂੰ ਹੁਲਾਰਾ ਮਿਲ ਸਕੇ।
ਡਾ. ਅੰਦੇਸ਼ ਕੰਗ ਨੇ ਜ਼ਿਲੇ 'ਚ ਕੋਰੋਨਾ ਸਬੰਧੀ ਰਿਪੋਰਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵਲੋਂ ਅੱਜ ਤੱਕ 1871 ਵਿਅਕਤੀਆਂ ਦੇ ਕੋਰੋਨਾ ਸਬੰਧੀ ਸੈਂਪਲ ਇਕੱਤਰ ਕੀਤੇ ਗਏ ਹਨ, ਜਿਨ੍ਹਾਂ 'ਚੋਂ 1286 ਦੀਆਂ ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋ ਚੁੱਕੀਆਂ ਹਨ। ਬਾਕੀ ਰਹਿੰਦੇ 537 ਕੋਰੋਨਾ ਸਬੰਧੀ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਇਸ ਤੋਂ ਇਲਾਵਾ ਜ਼ਿਲੇ 'ਚ ਕੋਰੋਨਾ ਦੇ 44 ਕੇਸ ਐਕਟਿਵ ਹਨ, ਜਿਨ੍ਹਾਂ ਦਾ ਸਿਹਤ ਵਿਭਾਗ ਵਲੋਂ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਲਗਾਤਾਰ ਉਨ੍ਹਾਂ ਦੀ ਦੇਖਭਾਲ ਕਰ ਰਿਹਾ ਹੈ ਤਾਂ ਕਿ ਉਹ ਛੇਤੀ ਤੋਂ ਛੇਤੀ ਕੋਰੋਨਾ ਨੂੰ ਹਰਾ ਕੇ ਆਪਣੇ ਘਰ ਵਾਪਸ ਪਰਤ ਸਕਣ।
ਹਾਕੀ ਖਿਡਾਰੀ ਬਲਬੀਰ ਸੀਨੀਅਰ ਦੀ ਹਾਲਤ ਨਾਜ਼ੁਕ, ਸਾਹਮਣੇ ਆਈ 'ਕੋਰੋਨਾ ਰਿਪੋਰਟ'
NEXT STORY