ਤਰਨਤਾਰਨ (ਰਮਨ, ਜ.ਬ) - ਸਿਵਲ ਹਸਪਤਾਲ ਕੰਪਲੈਕਸ ’ਚ ਬੀਤੀ 10 ਮਈ ਦੀ ਸਵੇਰ ਨੂੰ ਇਕ ਨੌਜਵਾਨ ਦੀ ਲਾਸ਼ ਰੁੱਖ ਨਾਲ ਲਟਕਦੀ ਬਰਾਮਦ ਹੋਈ। ਨੌਜਵਾਨ ਦੀ ਮੌਤ ਦੀ ਬਰੀਕੀ ਨਾਲ ਜਾਂਚ ਕਰਨ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੀ 10 ਮਈ ਦੀ ਸਵੇਰ ਨੂੰ ਸਥਾਨਕ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਵੀਰਾਨ ਜਗ੍ਹਾ ਵਿਖੇ ਇਕ ਦਰੱਖ਼ਤ ਨਾਲ ਲਟਕਦੀ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਗਤਾਰ ਸਿੰਘ ਵਾਸੀ ਭੱਠਾ ਮੁਹੱਲਾ ਤਰਨਤਾਰਨ ਦੀ ਲਾਸ਼ ਬਰਾਮਦ ਹੋਈ ਸੀ।
ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)
ਗੁਰਪ੍ਰੀਤ ਸਿੰਘ ਉਰਫ ਗੋਪੀ ਜੋ ਨਸ਼ਾ ਛੁਡਾਊ ਕੇਂਦਰ ਤੋਂ ਆਪਣਾ ਇਲਾਜ ਕਰਵਾ ਰਿਹਾ ਸੀ ਪਰ ਮੌਤ ਤੋਂ ਕੁਝ ਮਹੀਨੇ ਪਹਿਲਾਂ ਨਸ਼ੇ ਦਾ ਇਲਾਜ ਛੱਡ ਚੁੱਕਾ ਸੀ। ਇਸ ਬਰਾਮਦ ਹੋਈ ਲਾਸ਼ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਸੀ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਵਲੋਂ ਮ੍ਰਿਤਕ ਦੀ ਪਤਨੀ ਰਾਜਬੀਰ ਕੌਰ ਪਤਨੀ ਗੁਰਪ੍ਰੀਤ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮੌਤ ਦਾ ਅਸਲ ਕਾਰਨ ਪਤਾ ਲਗਾਉਣ ਲਈ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੂੰ ਕਿਸੇ ਵਿਅਕਤੀ ਵਲੋਂ ਨਸ਼ੇ ਦੀ ਡੋਜ਼ ਦਿੱਤੀ ਗਈ ਸੀ ਜਾਂ ਫਿਰ ਇਸ ਮੌਤ ਦਾ ਕੋਈ ਹੋਰ ਕਾਰਨ ਹੈ ਦਾ ਜਲਦ ਪਤਾ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ
NEXT STORY