ਖੰਨਾ (ਵਿਪਨ) : ਖੰਨਾ ਸਿਵਲ ਹਸਪਤਾਲ ਵਿਚ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਨਵਜੰਮੇ ਬੱਚੀ ਦੀ ਮੌਤ ਹੋ ਗਈ। ਮਾਮਲੇ ਵਿਚ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਡਾ. ਕਵਿਤਾ ਡਿਊਟੀ 'ਤੇ ਹੋਣ ਦੇ ਬਾਵਜੂਦ ਬਿਨਾਂ ਸੂਚਨਾ ਦਿੱਤੇ ਸਟੇਸ਼ਨ ਛੱਡ ਕੇ ਚਲੇ ਗਏ। ਐੱਸਐੱਮਓ ਅਤੇ ਹਸਪਤਾਲ ਸਟਾਫ ਵੱਲੋਂ ਕਈ ਵਾਰ ਸੰਪਰਕ ਕਰਨ ਦੇ ਬਾਵਜੂਦ ਉਹ ਮਰੀਜ਼ ਨੂੰ ਚੈੱਕ ਕਰਨ ਨਹੀਂ ਆਏ ਤੇ ਕਹਿ ਦਿੱਤਾ ਕਿ ਰੈਫਰ ਕਰ ਦਿਓ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ
ਸਥਿਤੀ ਗੰਭੀਰ ਹੋਣ ਤੇ ਐੱਸਐੱਮਓ ਡਾ. ਮਨਿੰਦਰ ਭਸੀਨ ਨੇ ਖੁਦ ਮਾਮਲਾ ਸੰਭਾਲਿਆ। ਉਨ੍ਹਾਂ ਦੱਸਿਆ ਕਿ ਪਰਿਵਾਰ ਔਰਤ ਨੂੰ ਰੈਫਰ ਕਰਨ ਦੀ ਬਜਾਏ ਹਸਪਤਾਲ ਵਿਚ ਹੀ ਡਿਲੀਵਰੀ ਕਰਵਾਉਣਾ ਚਾਹੁੰਦਾ ਸੀ। ਡਾ. ਭਸੀਨ ਰਾਤ 10 ਵਜੇ ਹਸਪਤਾਲ ਪਹੁੰਚੇ ਅਤੇ ਤੁਰੰਤ ਆਪਣੀ ਟੀਮ ਨਾਲ ਆਪਰੇਸ਼ਨ ਸ਼ੁਰੂ ਕੀਤਾ। ਔਰਤ ਦੀ ਹਾਲਤ ਨਾਜ਼ੁਕ ਸੀ। ਡਾਕਟਰਾਂ ਨੇ ਮਾਂ ਅਤੇ ਬੱਚੇ ਦੋਵਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਬੱਚੇ ਨੂੰ ਬੜੀ ਮੁਸ਼ਕਲ ਨਾਲ ਰਿਵਾਇਵ ਕੀਤਾ ਗਿਆ ਤੇ ਉਸਨੂੰ ਬਚਾਇਆ ਗਿਆ ਅਤੇ ਸਟੇਅਬਲ ਕਰਨ ਲਈ ਐਂਬੂਲੈਂਸ ਰਾਹੀਂ ਪਟਿਆਲਾ ਰੈਫਰ ਕੀਤਾ ਗਿਆ। ਪਟਿਆਲਾ ਤੋਂ ਚੰਡੀਗੜ੍ਹ ਲਿਜਾਂਦੇ ਸਮੇਂ ਬੱਚੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤੀਆਂ ਬਦਲੀਆਂ
ਡਾ. ਭਸੀਨ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਹਰੇਕ ਸੰਭਵ ਕੋਸ਼ਿਸ਼ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਨੇ ਸਿਵਲ ਸਰਜਨ ਨੂੰ ਰਿਪੋਰਟ ਭੇਜ ਕੇ ਡਾ. ਕਵਿਤਾ ਸ਼ਰਮਾ ਵਿਰੁੱਧ ਕਾਰਵਾਈ ਦੀ ਸਿਫਾਰਸ਼ ਕੀਤੀ ਹੈ। ਸਿਵਲ ਸਰਜਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਡਾ. ਕਵਿਤਾ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਰੇਡ ਕਰਕੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਸਮੱਗਲਰ ਨੂੰ ਕੀਤਾ ਕਾਬੂ
NEXT STORY