ਫਿਲੌਰ (ਭਾਖੜੀ) : ਸਥਾਨਕ ਸਿਵਲ ਹਸਪਤਾਲ ਜਿੱਥੇ ਜਿਊਂਦੇ ਜੀਅ ਤਾਂ ਇਨਸਾਨ ਨੂੰ ਬਖਸ਼ਦੇ ਨਹੀਂ, ਉੱਥੇ ਮਰਨ ਤੋਂ ਬਾਅਦ ਵੀ ਇਨਸਾਨ ਨੂੰ ਬਖਸ਼ਿਆ ਨਹੀਂ ਜਾਂਦਾ। ਇਕ ਸੜਕ ਦੁਰਘਟਨਾ ਦਾ ਸ਼ਿਕਾਰ ਔਰਤ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖੀ ਸੀ। ਇੱਥੇ ਮ੍ਰਿਤਕ ਔਰਤ ਦੇ ਹੱਥ ’ਚ ਪਾਈ ਹੋਈ ਸੋਨੇ ਦੀ ਮੁੰਦਰੀ ਉਤਾਰ ਲਈ ਗਈ। ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : ਭਾਰਤ ਦੇ ਸੰਵਿਧਾਨ ’ਚੋਂ ‘ਇੰਡੀਆ’ ਸ਼ਬਦ ਹਟਾ ਸਕਦੀ ਹੈ ਸਰਕਾਰ, ਵਿਸ਼ੇਸ਼ ਸੈਸ਼ਨ ’ਚ ਆ ਸਕਦੈ ਬਿੱਲ
ਹਾਲ ਦੀ ਘੜੀ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਮੁੰਦਰੀ ਉਤਾਰਨ ਵਾਲੇ ਮੁਲਾਜ਼ਮ ਦਾ ਪਤਾ ਲਗਾਇਆ ਜਾ ਰਿਹਾ ਹੈ। ਸਥਾਨਕ ਸਿਵਲ ਹਸਪਤਾਲ ਜਿੱਥੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਮ ਕੇ ਸ਼ਿਕਾਇਤ ਰਹਿੰਦੀ ਹੈ ਕਿ ਡਾਕਟਰਾਂ ਵੱਲੋਂ ਇਲਾਜ ਲਈ ਲਿਖੀਆਂ ਜਾਣ ਵਾਲੀਆਂ ਦਵਾਈਆਂ ਇੰਨੀਆਂ ਮਹਿੰਗੀਆਂ ਹੁੰਦੀਆਂ ਹਨ ਕਿ ਉਨ੍ਹਾਂ ਨੂੰ ਖ਼ਰੀਦਣ ਲਈ ਪਰਿਵਾਰ ਦੇ ਮੈਂਬਰਾਂ ਨੂੰ ਆਪਣਾ ਸਭ ਕੁੱਝ ਗਹਿਣੇ ਰੱਖਣਾ ਪੈ ਜਾਂਦਾ ਹੈ। ਹੱਦ ਤਾਂ ਉਦੋਂ ਹੋ ਗਈ, ਜਦੋਂ ਬੀਤੇ ਦਿਨ ਔਰਤ ਪੂਨਮ ਪਤਨੀ ਵਿਜੇ ਵਾਸੀ ਰਾਧਾ ਸਵਾਮੀ ਕਾਲੋਨੀ ਦੀ ਮੌਤ ਹੋਣ ਤੋਂ ਉਸ ਦੀ ਲਾਸ਼ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖੀ ਗਈ ਸੀ। ਔਰਤ ਦੀ ਲਾਸ਼ ਜਦੋਂ ਹਸਪਤਾਲ ’ਚ ਲਿਆਂਦੀ ਗਈ ਤਾਂ ਉਸ ਦੇ ਇਕ ਹੱਥ ’ਚ ਸੋਨੇ ਦੀ ਮੁੰਦਰੀ ਪਾਈ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਬਿਜਲੀ ਖ਼ਪਤਕਾਰਾਂ ਲਈ ਖ਼ੁਸ਼ਖ਼ਬਰੀ, ਪੜ੍ਹੋ ਕੀ ਹੈ ਪੂਰੀ ਖ਼ਬਰ
ਪੋਸਟਮਾਰਟਮ ਤੋਂ ਬਾਅਦ ਜਦੋਂ ਮ੍ਰਿਤਕ ਔਰਤ ਦੀ ਲਾਸ਼ ਪਰਿਵਾਰ ਹਵਾਲੇ ਕੀਤੀ, ਉਸ ਦੇ ਹੱਥ ’ਚ ਪਾਈ ਸੋਨੇ ਦੀ ਮੁੰਦਰੀ ਗਾਇਬ ਸੀ। ਸਿਵਲ ਹਸਪਤਾਲ ਵਿਚ ਵਾਪਰੀ ਇਸ ਘਟਨਾ ਨੂੰ ਲੈ ਕੇ ਹਰ ਕੋਈ ਹੈਰਾਨ ਰਹਿ ਗਿਆ। ਇਸ ਸਬੰਧੀ ਜਦੋਂ ਐੱਸ. ਐੱਮ. ਓ. ਡਾ. ਰੋਹਿਨੀ ਮਹੰਗੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਹੱਥ ’ਚ ਪਾਈ ਸੋਨੇ ਦੀ ਮੁੰਦਰੀ ਉਤਾਰਨ ਦੀ ਘਟਨਾ ਦਾ ਉਨ੍ਹਾਂ ਨੂੰ ਵੀ ਪਤਾ ਲੱਗਾ ਹੈ। ਉਹ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦਾ ਇੰਤਜ਼ਾਰ ਕਰ ਰਹੇ ਹਨ। ਸ਼ਿਕਾਇਤ ਮਿਲਦੇ ਹੀ ਉਹ ਸਖ਼ਤ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਚੋਰ ਨੂੰ ਫੜ੍ਹਨ ਲਈ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ, ਜਿਸ ਵਿਚ ਇਕ ਦਰਜਾ 4 ਮੁਲਾਜ਼ਮ ਜੋ ਛੁੱਟੀ ’ਤੇ ਸੀ, ਮੁਰਦਾਘਰ ਦੇ ਅੰਦਰ ਬਾਹਰ ਆਉਂਦਾ-ਜਾਂਦਾ ਦਿਖਾਈ ਦੇ ਰਿਹਾ ਹੈ। ਉਸ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੀਡੀਓ ਵਾਇਰਲ ਹੋਣ ਮਗਰੋਂ ਫ਼ਰਾਰ ਹੋਈਆਂ ਮਾਂ-ਧੀ ਗ੍ਰਿਫ਼ਤਾਰ, ਕਾਰਨਾਮਾ ਜਾਣ ਰਹਿ ਜਾਓਗੇ ਹੱਕੇ-ਬੱਕੇ
NEXT STORY