ਗੁਰਦਾਸਪੁਰ, (ਹਰਮਨਪ੍ਰੀਤ/ਦੀਪਕ, ਵਿਨੋਦ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਤੇ ਯੂਥ ਕਾਂਗਰਸ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਪ੍ਰਧਾਨ ਬਰਿੰਦਰਮੀਤ ਸਿੰਘ ਪਾਹਡ਼ਾ ਨੇ ਆਪਣੇ ਸਾਥੀਆਂ ਸਮੇਤ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਡੋਪ ਟੈਸਟ ਕਰਵਾਇਆ। ਇਸ ਦੇ ਨਾਲ ਹੀ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹਡ਼ਾ, ਜਗਬੀਰ ਸਿੰਘ ਪਾਹਡ਼ਾ, ਰਾਜਵੰਤ ਸਿੰਘ ਬਾਵਾ, ਨਕੁਲ ਮਹਾਜਨ ਨੇ ਵੀ ਵਿਧਾਇਕ ਦੇ ਨਾਲ ਹੀ ਆਪਣਾ ਟੈਸਟ ਕਰਵਾਇਆ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਟੈਸਟਾਂ ਦੀ ਰਿਪੋਰਟ ਨੈਗੇਟਿਵ ਰਹੀ ਹੈ। ਮੌਕੇ ’ਤੇ ਸਿਵਲ ਸਰਜਨ ਡਾ. ਕਿਸ਼ਨ ਚੰਦ ਤੇ ਸਬੰਧਿਤ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੇ ਡੋਪ ਟੈਸਟ ਦੀ ਸਾਰੀ ਕਾਰਵਾਈ ਮੁਕੰਮਲ ਕੀਤੀ ਤੇ ਉਨ੍ਹਾਂ ਨੂੰ ਟੈਸਟ ਦੀ ਨੈਗੇਟਿਵ ਰਿਪੋਰਟ ਸੌਂਪੀ। ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹਡ਼ਾ ਨੇ ਕਿਹਾ ਕਿ ਨÎਸ਼ਿਆਂ ਨੂੰ ਰੋਕਣ ਲਈ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਕਿਸੇ ਵੀ ਕੀਮਤ ’ਤੇ ਨਸ਼ਿਆਂ ਦੀ ਵਰਤੋਂ ਤੇ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਬਲਜੀਤ ਸਿੰਘ ਪਾਹਡ਼ਾ ਤੋਂ ਇਲਾਵਾ ਜਗਬੀਰ ਸਿੰਘ ਪਾਹਡ਼ਾ, ਰਾਜਵੰਤ ਸਿੰਘ ਬਾਵਾ, ਨਕੁਲ ਮਹਾਜਨ ਆਦਿ ਹਾਜ਼ਰ ਸਨ।
3 ਭਗੌਡ਼ੇ ਜੇਲ ਭੇਜੇ
NEXT STORY