ਜਲੰਧਰ (ਸੋਨੂੰ)- ਦੇਸ਼ ਦੇ ਵਿਚ ਮੰਕੀਪਾਕਸ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨੂੰ ਲੈ ਕੇ ਦੇਸ਼ ਦੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੰਕੀਪਾਕਸ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਜਲੰਧਰ ਸਿਵਲ ਹਸਪਤਾਲ ਵੀ ਅਲਰਟ 'ਤੇ ਹੈ ਅਤੇ ਸਾਰੇ ਹੀ ਮੈਡੀਕਲ ਅਫ਼ਸਰ ਅਤੇ ਸਾਰੇ ਸਿਵਲ ਡਿਸਪੈਂਸਰੀਆਂ ਦੇ ਵਿਚ ਇਸ ਨੂੰ ਲੈ ਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਨੂੰ ਲੈ ਕੇ ਆਈਸੋਲੇਸ਼ਨ ਵਾਰਡ ਦੀ ਵੀ ਤਿਆਰੀ ਕਰ ਦਿੱਤੇ ਗਏ ਹਨ।
ਮੰਕੀਪਾਕਸ ਲੈ ਕੇ ਜਲੰਧਰ ਦੇ ਚੀਫ਼ ਮੈਡੀਕਲ ਅਫ਼ਸਰ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਜਲੰਧਰ ਦੇ ਵਿੱਚ ਹਾਲੇ ਤਕ ਮੰਕੀਪਾਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਇਸ ਨੂੰ ਲੈ ਕੇ ਉਨ੍ਹਾਂ ਦਾ ਮਹਿਕਮਾ ਹਾਈ ਅਲਰਟ 'ਤੇ ਹੈ ਅਤੇ ਆਈਸੋਲੇਸ਼ਨ ਵਾਰਡ ਤਿਆਰ ਕਰ ਦਿੱਤੇ ਗਏ ਹਨ। ਜੇਕਰ ਕੋਈ ਇਸ ਤਰ੍ਹਾਂ ਦਾ ਸ਼ੱਕੀ ਮਾਮਲਾ ਸਾਹਮਣੇ ਆਉਂਦਾ ਹੈ, ਉਸ ਦਾ ਸੈਂਪਲ ਲੈ ਕੇ ਪੁਣੇ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ ਅਤੇ ਸ਼ੱਕੀ ਮਰੀਜ਼ ਨੂੰ 21 ਦਿਨਾਂ ਲਈ ਆਈਸੋਲੇਸ਼ਨ ਵਿਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਮਾਤਾ ਚਿੰਤਪੂਰਨੀ ਮੇਲਾ ਭਲਕੇ ਤੋਂ, ਟ੍ਰੈਫਿਕ ਰਹੇਗੀ ਡਾਇਵਰਟ, ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਖ਼ਾਸ ਹਦਾਇਤਾਂ ਜਾਰੀ
ਇਸ ਤੋਂ ਇਲਾਵਾ ਚੀਫ਼ ਮੈਡੀਕਲ ਅਫ਼ਸਰ ਰਮਨ ਸ਼ਰਮਾ ਨੇ ਦੱਸਿਆ ਕਿ ਇਹ ਬੀਮਾਰੀ ਉਨ੍ਹਾਂ ਲੋਕਾਂ ਨੂੰ ਹੋਣ ਦਾ ਖ਼ਤਰਾ ਘੱਟ ਹੈ, ਜਿਨ੍ਹਾਂ ਨੇ 1980 ਦਹਾਕੇ ਦੇ ਵਿੱਚ ਚਿਕਨਪਾਕਸ, ਸਮਾਲ ਪਾਕਸ ਦੇ ਟੀਕੇ ਲਗਵਾਏ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੂੰ ਇਹ ਟੀਕੇ ਨਹੀਂ ਲੱਗੇ, ਉਨ੍ਹਾਂ ਨੂੰ ਇਸ ਦਾ ਖ਼ਤਰਾ ਜ਼ਿਆਦਾ ਹੈ। ਇਸ ਕਰਕੇ ਇਸ ਨੂੰ ਲੈ ਕੇ ਉਨ੍ਹਾਂ ਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ।
ਇਹ ਵੀ ਪੜ੍ਹੋ: ਫਗਵਾੜਾ 'ਚ ਇਨਸਾਨੀਅਤ ਸ਼ਰਮਸਾਰ: ਲਾਵਾਰਸ ਥਾਂ ’ਤੇ ਸੁੱਟੀ ਨਵ-ਜਨਮੀ ਬੱਚੀ ਦੀ ਲਾਸ਼, ਕੁੱਤਿਆਂ ਨੇ ਨੋਚ-ਨੋਚ ਖਾਧੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ ਪੁੱਜੇ ਡੀ. ਜੀ. ਪੀ. ਗੌਰਵ ਯਾਦਵ : ਕ੍ਰਾਈਮ ਕੰਟਰੋਲ ਕਰਨ ਦੀਆਂ ਦਿੱਤੀਆਂ ਹਦਾਇਤਾਂ
NEXT STORY