ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਸਿਵਲ ਹਸਪਤਾਲ ਬਰਨਾਲਾ ਵਿਖੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਲਈ ਕਾਊਂਟਰ ਅਤੇ ਏ. ਸੀ. ਵਾਲਾ ਵੇਟਿੰਗ ਹਾਲ ਮੁਹੱਈਆ ਕਰਵਾਉਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਸੁਵਿਧਾ ਕੇਂਦਰ ਬਣਾਇਆ ਜਾਣਾ ਹੈ। ਇਹ ਮਰੀਜ਼ਾਂ/ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਇਲਾਜ ਲਈ ਰਜਿਸਟਰ ਕਰਾਉਣ ’ਚ ਮਦਦਗਾਰ ਹੋਵੇਗਾ ਅਤੇ ਉਨ੍ਹਾਂ ਨੂੰ ਵੇਟਿੰਗ ਰੂਮ ਦੀ ਵੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਦੀ ਚਾਰਦੀਵਾਰੀ ’ਚ ਜਗ੍ਹਾ ਦੀ ਘਾਟ ਕਾਰਨ ਇਸ ਸੈਂਟਰ ਨੂੰ ਸਥਾਪਿਤ ਕਰਨ ਲਈ ਕੋਈ ਹੋਰ ਢੁੱਕਵੀਂ ਥਾਂ ਉਪਲੱਬਧ ਨਹੀਂ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਰੀਜ਼ਾਂ ਨੂੰ ਸੁਵਿਧਾ ਕੇਂਦਰ ਪਹੁੰਚਣ ’ਚ ਕਿਸੇ ਤਰ੍ਹਾਂ ਦੀ ਸਮਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਚਾਰਦੀਵਾਰੀ ’ਚ ਕੋਈ ਵੀ ਅਸੁਰੱਖਿਅਤ ਇਮਾਰਤ ਨਹੀਂ ਹੈ, ਜਿਸ ਨੂੰ ਢਾਹ ਕੇ ਕੇਂਦਰ ਲਈ ਨਵੀਂ ਇਮਾਰਤ ਬਣਾਈ ਜਾ ਸਕਦੀ ਹੋਵੇ।
ਇਹ ਖ਼ਬਰ ਵੀ ਪੜ੍ਹੋ - ਗੁਰੂਘਰ 'ਚ ਔਰਤ ਦੀ ਸ਼ਰਮਨਾਕ ਕਰਤੂਤ! ਗੁਰੂ ਸਾਹਿਬ ਦੀ ਹਜ਼ੂਰੀ 'ਚ ਹੋਈ ਨਿਰ-ਵਸਤਰ, ਵਜ੍ਹਾ ਜਾਣ ਉੱਡਣਗੇ ਹੋਸ਼
ਉਨ੍ਹਾਂ ਕਿਹਾ ਕਿ ਐੱਸ.ਡੀ.ਐੱਮ. ਬਰਨਾਲਾ ਅਤੇ ਸਿਹਤ ਵਿਭਾਗ ਨੇ ਸਿਵਲ ਹਸਪਤਾਲ ਬਚਾਓ ਕਮੇਟੀ ਨਾਲ ਦੋ ਵਾਰ ਗੱਲਬਾਤ ਕਰ ਕੇ ਉਨ੍ਹਾਂ ਨੂੰ ਮਰੀਜ਼ਾਂ/ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਇਸ ਸਹੂਲਤ ਦੀ ਸਖਤ ਲੋੜ ਬਾਰੇ ਦੱਸਿਆ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਮੇਟੀ ਮੈਂਬਰਾਂ ਨੂੰ ਨਾਲ ਲੈ ਕੇ 18 ਅਗਸਤ ਦੀ ਸ਼ਾਮ ਨੂੰ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਕੇਂਦਰ ਲਈ ਬਦਲਵੀਂ ਥਾਵਾਂ ਦੀ ਜਾਂਚ ਕੀਤੀ। ਹਾਲਾਂਕਿ, ਕਮੇਟੀ ਦੇ ਮੈਂਬਰਾਂ ਨੇ ਕੇਂਦਰ ਲਈ ਇਕ ਬਦਲਵੀਂ ਥਾਂ ਬਾਰੇ ਜਾਣਕਾਰੀ ਦਿੱਤੀ ਸੀ, ਜੋ ਕਿ ਅਮਲੀ ਤੌਰ ’ਤੇ ਸੰਭਵ ਨਹੀਂ ਸੀ।
ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਪ੍ਰਸਤਾਵਿਤ ਸੁਵਿਧਾ ਕੇਂਦਰ ’ਚ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਕੁਰਸੀਆਂ, ਬੈਂਚ, ਪੀਣ ਵਾਲੇ ਪਾਣੀ, ਪਖਾਨੇ ਆਦਿ ਸਮੇਤ 65 ਸੀਟਾਂ ਵਾਲਾ ਏ. ਸੀ. ਹਾਲ ਹੋਵੇਗਾ। ਇਸ ਕੇਂਦਰ ਦੀ ਫੌਰੀ ਲੋੜ ਹੈ ਕਿਉਂਕਿ ਇਸ ਵੇਲੇ ਹਸਪਤਾਲ ’ਚ ਅਜਿਹੀ ਕੋਈ ਕੇਂਦਰਿਤ ਸਹੂਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਸਿਵਲ ਹਸਪਤਾਲ ’ਚ ਓ.ਪੀ.ਡੀ. ’ਚ ਆਏ ਮਰੀਜ਼ਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਐਕਸੀਅਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਬਰਨਾਲਾ ਸੰਜੇ ਜਿੰਦਲ ਨੇ ਦੱਸਿਆ ਕਿ ਸੈਂਟਰ ਨੂੰ ਇਸ ਤਰੀਕੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਕਿ ਪਾਰਕ ’ਚ ਕੋਈ ਦਰੱਖ਼ਤ ਨਹੀਂ ਪੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਕ ਦੇ ਦੋ-ਤਿਹਾਈ ਹਿੱਸੇ ’ਚ ਕੋਈ ਵੀ ਉਸਾਰੀ ਨਹੀਂ ਕੀਤੀ ਹਾਵੇਗੀ। ਪ੍ਰਸ਼ਾਸਨ ਨੇ ਹੋਰ ਢੁੱਕਵੇਂ ਖੇਤਰਾਂ ’ਚ ਰੁੱਖ ਲਗਾਉਣ ਦੀ ਤਜਵੀਜ਼ ਰੱਖੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਡਨੀ ਹਸਪਤਾਲ ਦੇ ਡਾਕਟਰ ਰਾਹੁਲ ਸੂਦ ਨੂੰ ਗੋਲ਼ੀਆਂ ਲੱਗਣ ਦੇ ਮਾਮਲੇ 'ਚ ਵੱਡੀ ਅਪਡੇਟ
NEXT STORY