ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਜ਼ਿਲ੍ਹੇ ਵਿਚ 34 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਵਾਇਰਸ ਨੇ ਸਿਵਲ ਸਰਜਨ ਦਫ਼ਤਰ ਵਿਚ ਵੀ ਦਸਤਕ ਦੇ ਦਿੱਤੀ ਹੈ। ਜ਼ਿਲ੍ਹਾ ਪਰਿਵਾਰ ਅਤੇ ਭਲਾਈ ਅਫ਼ਸਰ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਆਰ. ਐੱਸ. ਸੇਠੀ ਵੀ ਕੋਰੋਨਾ ਦੀ ਗ੍ਰਿਫ਼ਤ ਵਿਚ ਆ ਗਏ ਹਨ। ਡਾ. ਸੇਠੀ ਕੋਰੋਨਾ ਪੀੜਤ ਜੂਨੀਅਰ ਅਧਿਕਾਰੀਆਂ ਦੇ ਸੰਪਰਕ ਵਿਚ ਆਏ ਸਨ। ਜਿਸ ਤੋਂ ਬਾਅਦ ਜਾਂਚ ਲਈ ਉਨ੍ਹਾਂ ਦੇ ਨਮੂਨੇ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੇ ਹਾਦਸੇ 'ਚ ਪਿਉ-ਪੁੱਤ ਦੀ ਮੌਤ, ਤਸਵੀਰਾਂ 'ਚ ਦੇਖੋ ਭਿਆਨਕ ਮੰਜ਼ਰ
ਜੇਕਰ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 1334 ਹੋ ਗਈ ਹੈ, ਜਿਨ੍ਹਾਂ ਵਿਚੋਂ 992 ਤੋਂ ਵੱਧ ਮਰੀਜ਼ ਇਸ ਵਾਇਰਸ ਤੋਂ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਅਜੇ ਵੀ 278 ਤੋਂ ਵੱਧ ਮਰੀਜ਼ ਸਰਗਰਮ ਹਨ, ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 64 ਮਰੀਜ਼ਾਂ ਦੀ ਮੌਤ ਕੋਰੋਨਾ ਮਹਾਮਾਰੀ ਕਾਰਣ ਹੋ ਚੁੱਕੀ ਹੈ, ਜੋ ਕਿ ਸੂਬੇ ਭਰ ਵਿਚ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ : ਥਾਣਾ ਲਹਿਰਾ 'ਤੇ ਕੋਰੋਨਾ ਦਾ ਹਮਲਾ, ਡੀ. ਐੱਸ. ਪੀ. ਸਣੇ 25 ਮੁਲਾਜ਼ਮ ਆਏ ਪਾਜ਼ੇਟਿਵ
ਮੁਕਤਸਰ ਦੇ ਕੋਰੋਨਾ ਸੈਂਟਰ 'ਚ ਦਿਖੀ ਵੱਖਰੀ ਤਸਵੀਰ, ਭੰਗੜਾ ਪਾ ਕੇ ਘਰਾਂ ਨੂੰ ਤੋਰੇ ਮਰੀਜ਼
NEXT STORY